ਚੰਡੀਗੜ੍ਹ, 13 ਜੂਨ : ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਇੱਥੇ ਰਾਸ਼ਟਰਪਤੀ ਭਵਨ ਵਿਖੇ ਦੇਸ਼ ਦੇ ਮਾਨਯੋਗ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਦੇ ਇਸ ਦੌਰੇ ਦੌਰਾਨ ਸ੍ਰੀ ਪੁਰੋਹਿਤ ਨੇ ਉਹਨਾਂ ਨੂੰ ਪੰਜਾਬ ਵਿੱਚ ਹੋ ਰਹੇ ਵਿਕਾਸ ਅਤੇ ਵੱਖ-ਵੱਖ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ।
ਇਹ ਜਾਣਕਾਰੀ ਦੇਣ ਤੋਂ ਇਲਾਵਾ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਨੂੰ ਪੰਜਾਬ ਆ ਕੇ ਸੂਬੇ ਦੇ ਅਧਿਆਤਮਕਤਾ ਭਰੇ ਅਮੀਰ ਸੱਭਿਆਚਾਰਕ ਨੂੰ ਦੇਖਣ ਲਈ ਸੱਦਾ ਵੀ ਦਿੱਤਾ।
ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੀ ਪ੍ਰਾਹੁਣਚਾਰੀ, ਜਿਸ ਲਈ ਉਹਨਾਂ ਨੂੰ ਦੁਨੀਆਂ ਭਰ ਵਿੱਚ ਜਾਣਿਆ ਜਾਂਦਾ ਹੈ, ਬਾਰੇ ਗੱਲ ਕਰਦਿਆਂ ਰਾਸ਼ਟਰਪਤੀ ਮੁਰਮੂ ਨੂੰ ਦੱਸਿਆ ਕਿ ਪੰਜਾਬ ਆਉਣ ‘ਤੇ ਉਨ੍ਹਾਂ ਦਾ ਨਿੱਘਾ ਸੁਆਗਤ ਕੀਤਾ ਜਾਵੇਗਾ।
No comments:
Post a Comment