SBP GROUP

SBP GROUP

Search This Blog

Total Pageviews

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਨਦੀਆਂ ਤੇ ਖੱਡਾਂ ਦੀ ਚੱਲ ਰਹੀ ਸਾਫ-ਸਫਾਈ ਦਾ ਲਿਆ ਜਾਇਜ਼ਾ

 ਰੂਪਨਗਰ , 12 ਜੂਨ, : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮਾਨਸੂਨ ਸੀਜਨ ਦੌਰਾਨ ਹੜਾਂ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਾਅ ਲਈ ਪਹਿਲਾਂ ਹੀ ਢੁੱਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਹਾਲਾਤਾਂ ਨੂੰ ਸਹੀ ਤਰ੍ਹਾਂ ਨਜੀਠਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਿਛਲੇ ਸੀਜ਼ਨ ਹੜਾਂ ਨੇ ਜਿੰਨਾ ਇਲਾਕਿਆਂ ਵਿਚ ਜਿਆਦਾ ਮਾਰ ਕੀਤੀ ਸੀ ਉਨ੍ਹਾਂ ਦਾ ਡਰੋਨਾਂ ਰਾਹੀਂ ਸਰਵੇ ਕਰਵਾ ਕੇ ਖ਼ਾਸ ਪ੍ਰਬੰਧ ਕੀਤੇ ਗਏ ਹਨ ਅਤੇ ਜ਼ਿਲ੍ਹੇ ਦੀਆਂ ਨਦੀਆਂ ਤੇ ਚੋਏ ਦੀ ਸਾਫ-ਸਫਾਈ ਕੀਤੀ ਜਾ ਰਹੀ ਹੈ ਤਾਂ ਪਾਣੀ ਵੱਧਣ ਉਤੇ ਉਸਦਾ ਵਹਾਅ ਸਹੀ ਤਰੀਕੇ ਨਾਲ ਹੋ ਸਕੇ।


ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਲਦ ਹੀ ਫਲੱਡ ਕੰਟਰੋਲ ਰੂਮ ਮਾਨਸੂਨ ਦੌਰਾਨ ਦਿਨ-ਰਾਤ ਕੰਮ ਕਰਨਗੇ ਜਿੱਥੇ ਵਿਸ਼ੇਸ਼ ਤੌਰ ‘ਤੇ ਹੜ੍ਹਾਂ ਸਬੰਧੀ ਸੂਚਨਾ, ਸਿਹਤ ਦਾ ਸਮਾਨ, ਕਿਸ਼ਤੀਆਂ ਚਲਾਉਣ ਦੀ ਟ੍ਰੈਨਿੰਗ, ਮਰੇ ਹੋਏ ਪਸ਼ੂਆਂ ਦੀ ਡਿਸਪੋਜ਼ਲ ਸਬੰਧੀ ਯੋਗ ਪ੍ਰਬੰਧ ਕਰਨ ਦੇ ਪਹਿਲਾ ਹੀ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਐਮਰਜੈਂਸੀ ਆਉਂਦੇ ਹੀ ਸਿਹਤ ਵਿਭਾਗ ਵਲੋਂ ਵਿਸ਼ੇਸ਼ ਰੈਪਿੰਡ ਰਿਸਪੌਂਸ ਟੀਮਾਂ ਬਣਾਈਆਂ ਜਾਂਦੀਆਂ ਹਨ ਤਾਂ ਜੋ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਸੇਵਾਵਾਂ ਪਹੁੰਚਾਈਆਂ ਜਾ ਸਕਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਸੰਜੀਵ ਕੁਮਾਰ, ਮਾਈਨਿੰਗ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਹਰਸ਼ਾਂਤ ਵਰਮਾ, ਜੇ.ਈ. ਹਰਮਨਦੀਪ ਸਿੰਘ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

No comments:


Wikipedia

Search results

Powered By Blogger