ਪਰਿਵਾਰ ਨਿਯੋਜਨ ਸਬੰਧੀ ਯੋਗ ਜੋੜਿਆਂ ਨੂੰ ਜਾਗਰੂਕ ਕੀਤਾ ਜਾਵੇਗਾ - ਡਾ. ਤਮੰਨਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ , 08 ਜੁਲਾਈ : ਜ਼ਿਲ੍ਹਾ ਸਿਹਤ ਵਿਭਾਗ ਵਲੋਂ 11 ਜੁਲਾਈ ਤੋਂ 24 ਜੁਲਾਈ ਤਕ ਆਬਾਦੀ ਸਥਿਰਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈl ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਨੇ ਦਸਿਆ ਕਿ ਪੰਦਰਵਾੜੇ ਦੌਰਾਨ ਲੋਕਾਂ ਨੂੰ ਆਬਾਦੀ ਕੰਟਰੋਲ ਲਈ ਜਾਗਰੂਕ ਕੀਤਾ ਜਾਵੇਗਾ l ਉਹ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿਖੇ ਕਮਿਊਨਟੀ ਹੈਲਥ ਅਫਸਰਾਂ ਦੀ ਬੈਠਕ ਨੂੰ ਸੰਬੋਧਨ ਕਰ ਰਹੇ ਸਨ l ਬੈਠਕ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਵੀ ਮੌਜੂਦ ਸਨ l
ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਹਰ ਸਾਲ 11 ਜੁਲਾਈ ਨੂੰ ਵਿਸ਼ਵ ਆਬਾਦੀ ਦਿਵਸ ਮਨਾਇਆ ਜਾਂਦਾ ਹੈ ਜਿਸ ਤਹਿਤ ਜਾਗਰੂਕਤਾ ਗਤੀਵਿਧੀਆਂ ਕਰਨ ਦੇ ਨਾਲ-ਨਾਲ ਯੋਗ ਜੋੜਿਆਂ ਨਾਲ ਸੰਪਰਕ ਕਰ ਕੇ ਉਨ੍ਹਾਂ ਨੂੰ ਪਰਿਵਾਰ ਨਿਯੋਜਨ ਦੇ ਪੱਕੇ ਸਾਧਨ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ ਅਤੇ ਨਲਬੰਦੀ ਤੇ ਨਸਬੰਦੀ ਦੇ ਆਪ੍ਰਰੇਸ਼ਨਾਂ ਸਮੇਤ ਹੋਰ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਹਦਾਇਤ ਕੀਤੀ ਕਿ ਯੋਗ ਵਿਅਕਤੀਆਂ ਨੂੰ ਪਰਿਵਾਰ ਨਿਯੋਜਨ ਦੇ ਕੱਚੇ-ਪੱਕੇ ਸਾਧਨਾਂ ਨੂੰ ਅਪਣਾਉਣ ਸਬੰਧੀ ਪ੍ਰੇਰਿਤ ਕੀਤਾ ਜਾਵੇ।
ਉਨ੍ਹਾਂ ਯੋਗ ਵਿਅਕਤੀਆਂ ਨੂੰ ਪਰਿਵਾਰ ਨਿਯੋਜਨ ਦੇ ਕੱਚੇ ਅਤੇ ਪੱਕੇ ਸਾਧਨ ਜਿਵੇਂ ਨਸਬੰਦੀ, ਨਲਬੰਦੀ, ਗਰਭ ਰੋਕੂ ਅੰਤਰਾ ਟੀਕਾ, ਛਾਇਆ ਗੋਲੀ, ਕਾਪਰ-ਟੀ, ਪੀ.ਪੀ.ਆਈ.ਯੂ.ਸੀ.ਡੀ, ਓਰਲ ਪਿੱਲਸ ਅਤੇ ਕੰਡੋਮ ਆਦਿ ਅਪਣਾਉਣ ਲਈ ਨੇੜਲੇ ਸਿਹਤ ਕੇਂਦਰਾਂ ਨਾਲ ਸੰਪਰਕ ਕਰਨ ਲਈ ਕਿਹਾ।
ਉਨ੍ਹਾਂ "ਛੋਟਾ ਪਰਿਵਾਰ ਸੁਖੀ ਪਰਿਵਾਰ" ਦੇ ਮਹੱਤਵ ਬਾਰੇ ਗੱਲ ਕਰਦਿਆਂ ਦੱਸਿਆ ਕਿ ਜੇ ਪਰਿਵਾਰ ਸੀਮਤ ਹੋਵੇਗਾ ਤਾਂ ਉਸ ਪਰਿਵਾਰ ਨੂੰ ਤਰੱਕੀ ਦੇ ਜ਼ਿਆਦਾ ਮੌਕੇ ਮਿਲਣਗੇ ਅਤੇ ਸਮਾਜ ਵਿਚ ਚੰਗਾ ਸਥਾਨ ਵੀ ਪ੍ਰਾਪਤ ਹੋਵੇਗਾ।
No comments:
Post a Comment