SBP GROUP

SBP GROUP

Search This Blog

Total Pageviews

ਏ.ਡੀ.ਸੀ. ਵੱਲੋਂ ਵੀ ਪੀ ਐਜ਼ੂਕੇਸ਼ਨ ਸਰਵਿਸਿਜ਼ ਫਰਮ (ਵੀਜ਼ਾ ਪਿੰਡ) ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜੁਲਾਈ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੀ ਪੀ ਐਜ਼ੂਕੇਸ਼ਨ ਸਰਵਿਸਿਜ਼ (ਵੀਜ਼ਾ ਪਿੰਡ) ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੀ ਪੀ ਐਜ਼ੂਕੇਸ਼ਨ ਸਰਵਿਸਿਜ਼ (ਵੀਜ਼ਾ ਪਿੰਡ) ਐਸ.ਸੀ.ਓ ਨੰ: 47, ਗਰਾਊਂਡ ਫਲੋਰ, ਫੇਜ਼-2 ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਮਾਲਕਣ ਸ੍ਰੀਮਤੀ ਪ੍ਰਭਜੋਤ ਕੌਰ ਪਤਨੀ ਸ੍ਰੀ ਜਗਮੋਹਨਜੀਤ ਸਿੰਘ ਵਾਸੀ ਮਕਾਨ ਨੰ:1560, ਫੇਜ਼-05, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 406/ਆਈ.ਸੀ. ਮਿਤੀ 07.09.2020 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 06-09-2025 ਤੱਕ ਸੀ।


ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਅਧੀਨ ਐਕਟ/ਰੂਲਜ਼ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਅਡਵਾਈਜਰੀ ਮਿਤੀ 14-05-2018 ਦੀ ਮੱਦ ਨੰ:13 ਤਹਿਤ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਜਿਨ੍ਹਾਂ ਨੂੰ ਫਰਮ ਵੱਲੋਂ ਸਰਵਿਸ ਦਿੱਤੀ ਹੈ, ਬਾਰੇ ਰਿਪੋਰਟ ਭੇਜਣ ਅਤੇ ਫਰਮ ਵੱਲੋਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜੀ/ਸੈਮੀਨਾਰ ਆਦਿ ਸਬੰਧੀ ਜਾਣਕਾਰੀ ਬਾਬਤ ਪੱਤਰ ਮਿਤੀ 20-10-2020 ਰਾਹੀਂ ਹਦਾਇਤ ਕਰਨ ਦੇ ਬਾਵਜੂਦ ਵੀ ਰਿਪੋਰਟ ਜਮ੍ਹਾਂ ਨਹੀਂ ਕਰਵਾਈ ਗਈ। ਉਪ ਮੰਡਲ ਮੈਜਿਸਟ੍ਰੇਟ ਮੋਹਾਲੀ ਦੀ ਰਿਪੋਰਟ ਅਨੁਸਾਰ ਕੰਪਨੀ ਫਰਮ ਦੇ ਦਫਤਰੀ ਪਤੇ ਦੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਦਫਤਰ ਬੰਦ ਸੀ। ਇਸ ਤੋਂ ਇਲਾਵਾ ਫਰਮ ਵੱਲੋਂ ਲਾਇਸੰਸ ਜਾਰੀ ਹੋਣ ਤੋਂ ਹੁਣ ਤੱਕ ਮਹੀਨਾਵਾਰ ਰਿਪੋਰਟ ਜਮ੍ਹਾ ਨਹੀਂ ਕਰਵਾਈ ਗਈ ਹੈ, ਜਿਸ ਦੇ ਮੱਦੇਨਜ਼ਰ ਪੱਤਰ ਮਿਤੀ 30-08-2023 ਰਾਹੀਂ ਨੋਟਿਸ ਜਾਰੀ ਕੀਤਾ ਗਿਆ ਪ੍ਰੰਤੂ ਅਜੇ ਤੱਕ ਲਾਇਸੰਸੀ ਵੱਲੋਂ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ ਹੈ। ਤਹਿਸੀਲਦਾਰ, ਮੋਹਾਲੀ ਦੀ ਰਿਪੋਰਟ ਮਿਤੀ 10-06-2024 ਅਨੁਸਾਰ ਦਫਤਰ ਬੰਦ ਹੋ ਚੁੱਕਾ ਹੈ।


ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ ਦਫਤਰ ਬੰਦ ਹੋਣ ਕਰਕੇ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ। ਇਸ ਲਈ ਉਕਤ ਤੱਥਾਂ ਦੇ ਸਨਮੁਖ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ.. ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਵੀ ਪੀ ਐਜ਼ੂਕੇਸ਼ਨ ਸਰਵਿਸਿਜ਼ (ਵੀਜ਼ਾ ਪਿੰਡ) ਐਸ.ਸੀ.ਓ. ਨੰਬਰ 47. ਗਰਾਊਂਡ ਫਲੋਰ, ਫੇਜ-2, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਜਾਰੀ ਲਾਇਸੰਸ ਨੰਬਰ 406/ਆਈ.ਸੀ. ਮਿਤੀ 07-09-2020 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਲਾਇਸੰਸੀ/ਡਾਇਰੈਕਟਰਜ਼/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜ਼ਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜ਼ਿੰਮੇਵਾਰ ਹੋਣਗੇ।

No comments:


Wikipedia

Search results

Powered By Blogger