ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜੁਲਾਈ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਮੈਸਰਜ਼ ਵਨ ਵਰਲਡ ਐਜ਼ੂਕੇਸ਼ਨ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੈਸਰਜ਼ ਵਨ ਵਰਲਡ ਐਜ਼ੂਕੇਸ਼ਨ ਫਰਮ ਐਸ.ਸੀ. ਐਫ ਨੰ: 20, ਦੂਜੀ ਮੰਜ਼ਿਲ, ਫੇਜ਼-3-ਏ, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਦਿਲਪ੍ਰੀਤ ਸਿੰਘ, ਪੁੱਤਰ ਸ੍ਰੀ ਗੁਰਤੇਜ ਸਿੰਘ ਵਾਸੀ ਠਾਕਰ ਪੱਟੀ ਸੱਫੂਵਾਲਾ, ਮੋਗਾ ਹਾਲ ਵਾਸੀ ਮਕਾਨ ਨੰ: 977, ਸੈਕਟਰ 70, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 421/ਆਈ.ਸੀ. ਮਿਤੀ 06.11.2020 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 05.11.2025 ਤੱਕ ਸੀ।
ਫਰਮ ਵੱਲੋਂ ਲਾਇਸੰਸ ਜਾਰੀ ਹੋਣ ਤੋਂ ਹੁਣ ਤੱਕ ਕੋਈ ਵੀ ਮਹੀਨਾਵਾਰ ਕਲਾਇੰਟ ਰਿਪੋਰਟਾਂ ਨਾ ਭੇਜਣ ਕਾਰਨ ਫਰਮ ਦਾ ਕੋਵਿਡ-2019 ਦੌਰਾਨ ਕਾਰੋਬਾਰ/ਕੰਮ ਤਕਰੀਬਨ ਬੰਦ ਹੋਣ ਕਾਰਨ ਜਨਵਰੀ 2022 ਤੋਂ ਅਗਸਤ 2022 ਤੱਕ ਦੀ ਰਿਪੋਰਟ ਪੇਸ਼ ਨਾ ਕਰਨ ਕਾਰਨ ਅਤੇ ਕਲਾਇੰਟਾਂ ਦੀ ਮੁਕੰਮਲ ਜਾਣਕਾਰੀ ਪੇਸ਼ ਨਾ ਕਰਦੇ ਹੋਏ ਅਧੂਰੀ ਸੂਚਨਾ ਭੇਜੀ ਗਈ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦਸਿਆ ਕਿ ਲਾਇਸਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ
ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 421/ਆਈ.ਸੀ. ਮਿਤੀ 06.11.2020 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।
No comments:
Post a Comment