ਜਨ ਸੁਣਵਾਈ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਿੰਡ ਸੈਣੀ ਮਾਜਰਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਰੂਪਨਗਰ 17 ਜੁਲਾਈ : ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦਿੱਤੇ ਆਦੇਸ਼ਾਂ ਅਨੁਸਾਰ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੱਲ ਕਰਨ ਲਈ ਜਿਲ੍ਹਾ ਪ੍ਰਸਾਸ਼ਨ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਵਿੱਚ ਰੂਪਨਗਰ ਦੇ ਪਿੰਡ ਸੈਣੀ ਮਾਜਰਾ (ਜੱਟ ਪਤੀ) ਵਿਖੇ ਜਨ ਸੁਣਵਾਈ ਕੈਂਪ ਲਗਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖੁੱਦ ਪਿੰਡ ਵਾਸੀਆਂ ਨਾਲ਼ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਂ ਨੂੰ ਜਾਣਿਆ।
ਪਿੰਡ ਵਾਸੀਆਂ ਦੀ ਮੁਸ਼ਕਿਲ ਸੁਣਦਿਆਂ ਉਨ੍ਹਾਂ ਦਰਖਾਸਤਾਂ ਪ੍ਰਾਪਤ ਕਰਕੇ ਉਨ੍ਹਾਂ ਨੂੰ ਜਲਦ ਹੱਲ ਦਾ ਭਰੋਸਾ ਦਿੱਤਾ ਅਤੇ ਸਬੰਧਿਤ ਅਧਿਕਾਰੀਆਂ ਨੂੰ ਨਿਸ਼ਤਿਚ ਸਮੇਂ ਵਿੱਚ ਦਰਖਾਸਤਾਂ ਉਤੇ ਪੈਰਵਾਈ ਕਰਨ ਲਈ ਆਖਿਆ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਕੈਂਪਾਂ ਵਿਚ ਪਹੁੰਚ ਕੇ ਸਾਝੇ ਅਤੇ ਨਿੱਜੀ ਮਸਲੇ ਹੱਲ ਕਰਵਾਉਣ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿਚ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਪ੍ਰਸਾਸ਼ਨ ਦੇ ਧਿਆਨ ਵਿਚ ਲਿਆ ਕੇ ਹੱਲ ਕਰਵਾਉਣ ਚਾਹੀਦਾ ਹੈ ਤਾਂ ਕਿ ਉਨ੍ਹਾਂ ਨੂੰ ਦਫਤਰਾਂ ਵਿੱਚ ਆਉਣ ਜਾਣ ਦੀ ਬੇਲੋੜੀ ਖੱਜਲ ਖੁਆਰੀ ਤੋਂ ਬਚਿਆ ਜਾ ਸਕੇ।
ਇਸ ਉਪਰੰਤ ਉਨਾਂ ਵਲੋ ਪਿੰਡ ਸੈਣੀ ਮਾਜਰਾ ਦੇ ਕਮਿਊਨਿਟੀ ਸੈਂਟਰ ਵਿਖੇ ਵੱਖ-ਵੱਖ ਪੌਦੇ ਵੀ ਲਗਾਏ ਗਏ। ਉਨ੍ਹਾਂ ਪਿੰਡ ਵਾਸੀਆਂ ਨੂੰ ਪੰਜਾਬ ਸਰਕਾਰ ਦੀ ਪੌਦੇ ਲਗਾਉਣ ਦੇ ਵੱਖ-ਵੱਖ ਉਪਰਾਲਿਆਂ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਵਰਤਮਾਨ ਸਮੇਂ ਅੱਤ ਦੀ ਗਰਮੀ ਨੂੰ ਦੇਖਦੇ ਹੋਏ ਸਾਨੂੰ ਆਉਣ ਵਾਲੇ ਸਮੇਂ ਤੋਂ ਸੁਚੇਤ ਰਹਿਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਜ਼ਰੂਰਤ ਹੈ, ਇਸ ਸਾਨੂੰ ਆਪਣੇ-ਆਪਣੇ ਪਿੰਡਾਂ, ਸ਼ਹਿਰਾਂ ਅਤੇ ਮੁਹੱਲਿਆਂ ਵਿਚ ਬੂਟੇ ਲਗਾਉਣੇ ਚਾਹੀਦੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੰਜੀਵ ਕੁਮਾਰ, ਮੁੱਖ ਮੰਤਰੀ ਫ਼ੀਲਡ ਅਫਸਰ ਸੁਖਪਾਲ ਸਿੰਘ, ਐੱਸ.ਡੀ.ਐੱਮ ਨਵਦੀਪ ਕੁਮਾਰ, ਤਹਿਸੀਲਦਾਰ ਕੁਲਦੀਪ ਸਿੰਘ ਅਤੇ ਸਮੂਹ ਵਿਭਾਗਾਂ ਤੋਂ ਸੀਨਿਅਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
No comments:
Post a Comment