SBP GROUP

SBP GROUP

Search This Blog

Total Pageviews

ਲੋਕਾਂ ਨੂੰ ਸੁਚਾਰੂ ਅਤੇ ਬਿਨਾਂ ਦਿੱਕਤ ਸੇਵਾਵਾਂ ਦੇਣ ਲਈ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਰੀ ਹੋਵੇਗਾ ਹਦਾਇਤਨਾਮਾ : ਮਾਲ ਮੰਤਰੀ ਜਿੰਪਾ

 ਚੰਡੀਗੜ੍ਹ, 09 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਦਿੱਤੀਆਂ ਜਾਂਦੀਆਂ ਆਨਲਾਈਨ ਸੇਵਾਵਾਂ ਵਿੱਚ ਹੋਰ ਵਾਧਾ ਕਰਨ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸ਼ਲਾਘਾ ਕੀਤੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਈ-ਗਵਰਨੈਂਸ ਪ੍ਰਣਾਲੀ ਵਿੱਚ ਪਟਵਾਰੀਆਂ ਨੂੰ ਸ਼ਾਮਲ ਕਰਕੇ ਉਨ੍ਹਾਂ ਦੀਆਂ ਆਨਲਾਈਨ ਆਈ.ਡੀਜ਼. ਬਣਾਈਆਂ ਗਈਆਂ ਹਨ।


 ਇਸ ਨਾਲ ਹੁਣ ਦਸਤਾਵੇਜ਼ ਵੈਰੀਫਿਕੇਸ਼ਨ ਸਬੰਧੀ ਜ਼ਿਆਦਾਤਰ ਸੇਵਾਵਾਂ ਦਾ ਲਾਭ ਲੋਕ ਘਰ ਬੈਠੇ ਲੈ ਸਕਣਗੇ। ਇਹ ਕਦਮ ਜਾਤੀ, ਰਿਹਾਇਸ਼, ਬੁਢਾਪਾ ਪੈਨਸ਼ਨ ਸਕੀਮ ਅਤੇ ਆਮਦਨ ਸਰਟੀਫ਼ਿਕੇਟ ਸਮੇਤ ਹੋਰ ਕਈ ਸਰਟੀਫ਼ਿਕੇਟਾਂ ਲਈ ਤਸਦੀਕ ਪ੍ਰਕਿਰਿਆ ਨੂੰ ਸੁਚਾਰੂ ਬਣਾਏਗਾ।

ਪਟਵਾਰੀਆਂ ਨੂੰ ਆਨਲਾਈਨ ਸਿਸਟਮ ਵਿੱਚ ਸ਼ਾਮਲ ਕਰਨ ਨਾਲ ਬਿਨੈਕਾਰਾਂ ਨੂੰ ਹੁਣ ਆਪਣੀ ਵੈਰੀਫਿਕੇਸ਼ਨ ਰਿਪੋਰਟਾਂ ‘ਤੇ ਮੋਹਰ ਅਤੇ ਦਸਤਖ਼ਤ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। ਇੱਕ ਵਾਰ ਬਿਨੈ-ਪੱਤਰ ਜਮ੍ਹਾਂ ਕਰਵਾਉਣ 'ਤੇ ਉਸ ਅਰਜ਼ੀ ਨੂੰ ਸਬੰਧਤ ਦਫ਼ਤਰ ਵੱਲੋਂ ਸਬੰਧਤ ਪਟਵਾਰੀ ਨੂੰ ਆਨਲਾਈਨ ਭੇਜਿਆ ਜਾਵੇਗਾ ਜੋ ਕਿ ਉਸਨੂੰ ਤਸਦੀਕ ਕਰੇਗਾ।

No comments:


Wikipedia

Search results

Powered By Blogger