ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਜੁਲਾਈ : ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੀ ਰਹਿਨੁਮਾਈ ਅਧੀਨ, ਵਿਕਾਸ ਪ੍ਰਤਾਪ ਵਧੀਕ ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਆਦੇਸ਼ਾ ਅਤੇ ਡਾ. ਗੁਰਸ਼ਰਨਜੀਤ ਸਿੰਘ ਬੇਦੀ, ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਪਸ਼ੂ ਪਾਲਣ ਵਿਭਾਗ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋ ਡਾ. ਸ਼ਿਵਕਾਂਤ ਗੁਪਤਾ, ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਦੀ ਅਗਵਾਈ ਚ ਵੈਟਰਨਰੀ ਪੋਲੀਕਲੀਨਿਕ ਬਲੌਂਗੀ ਵਿਖੇ ਵਿਸ਼ਵ ਜੂਨੋਸਿਸ ਦਿਵਸ ਮੌਕੇ ਐਂਟੀ-ਰੇਬਿਜ (ਹਲਕਾਅ ਤੋ ਬਚਾਉਣ ਲਈ) ਕੈਂਪ ਲਗਾਇਆ ਗਿਆ।
ਇਸ ਕੈਂਪ ਦਾ ਉਦਘਾਟਨ ਡਾ. ਲੋਕੇਸ਼ ਕੁਮਾਰ ਕਾਜਲ, ਸਹਾਇਕ ਨਿਰਦੇਸ਼ਕ ਪਸ਼ੂ ਪਾਲਣ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਕੀਤਾ ਗਿਆ। ਇਸ ਕੈਂਪ ਵਿੱਚ 32 ਕੁੱਤਿਆਂ ਨੂੰ ਐਂਟੀ-ਰੇਬਿਜ਼ ਦੇ ਟੀਕੇ ਲਗਾਏ ਗਏ। ਇਸ ਤੋਂ ਇਲਾਵਾ ਵਿਸ਼ਵ ਜੂਨੋਸਿਸ ਦਿਵਸ ਦੀ ਮਹੱਤਤਾ ਸਬੰਧੀ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ। ਉਹਨਾਂ ਵੱਲੋ ਪਸ਼ੂਆਂ ਤੋਂ ਮਨੁੱਖਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਜ਼ੂਨੋਟਿਕ ਡਿਜੀਜ਼ ਦੀ ਗੰਭੀਰਤਾ, ਪ੍ਰਭਾਵ ਅਤੇ ਇਸ ਬਿਮਾਰੀ ਦੀ ਰੋਕਥਾਮ ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।
No comments:
Post a Comment