ਸਾਹਿਬਜ਼ਾਦਾ ਅਜੀਤ ਸਿੰਘ ਨਗਰ,15 ਜੁਲਾਈ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੋਜ਼ਗਾਰ ਦਫ਼ਤਰ ਵੱਲੋ ਆਈ.ਟੀ.ਆਈ ਬਨੂੜ ਜ਼ਿਲ੍ਹਾ ਮੋਹਾਲੀ ਵਿਖੇ ਮਿਤੀ 16 ਜੁਲਾਈ 2024 (ਮੰਗਲਵਾਰ) ਨੂੰ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਐਸ.ਏ.ਐਸ ਨਗਰ ਸ੍ਰੀਮਤੀ ਸੋਨਮ ਚੌਧਰੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਮੰਗਲਵਾਰ ਨੂੰ ਸਵੈ-ਰੋਜ਼ਗਾਰ ਕੈਂਪ ਆਯੋਜਿਤ ਕੀਤਾ ਜਾਣਾ ਹੈ।
ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਵੱਲੋਂ ਦੱਸਿਆ ਗਿਆ ਕਿ ਭਲਕੇ ਲੱਗਣ ਵਾਲੇ ਸਵੈ-ਰੋਜ਼ਗਾਰ ਕੈਂਪ ਵਿੱਚ ਨਾਮੀ ਵਿਭਾਗ ਭਾਗ ਲੈ ਰਹੇ ਹੈ ਜਿਨ੍ਹਾਂ ਵਿੱਚ ਐਸ.ਸੀ. ਕਾਰਪੋਰੇਸ਼ਨ, ਜੀ.ਐਮ ਡੀ.ਆਈ.ਸੀ, ਐਲ.ਡੀ.ਐਮ, ਬੈਕਫਿੰਕੋ ਮੋਹਾਲੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਇਸ ਸਵੈ-ਰੋਜ਼ਗਾਰ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਅਤੇ ਵਿਭਾਗਾ ਵੱਲੋ ਜੋ ਸਕੀਮਾਂ ਚੱਲ ਰਹੀਆਂ ਹਨ, ਉਹਨਾਂ ਦਾ ਵੱਧ ਤੋ ਵੱਧ ਲਾਹਾ ਲਿਆ ਜਾਵੇ।
ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਸ੍ਰੀਮਤੀ ਸੁਖਮਨ ਮਾਨ (ਈ.ਜੀ.ਐਸ.ਡੀ.ਟੀ.ਓ) ਵੱਲੋਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਉਨ੍ਹਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਮੈਨੂਅਲ ਰਜਿਸਟ੍ਰੇਸ਼ਨ ਕਰਵਾਉਣਾ ਜ਼ਰੂਰੀ ਹੈ, ਜਿਨ੍ਹਾਂ ਪ੍ਰਾਰਥੀਆਂ ਦੀ ਮੈਨੂਅਲ ਰਜਿਸਟ੍ਰੇਸ਼ਨ ਨਹੀਂ ਹੋਈ ਹੈ, ਉਹ ਪ੍ਰਾਰਥੀ ਆਪਣੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨ ਕਾਰਡ ਲਾਜ਼ਮੀ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ ਤਾਂ ਜੋ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ।
No comments:
Post a Comment