ਮੋਰਿੰਡਾ 09 ਜੁਲਾਈ : ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਆਈ. ਪੀ. ਐਸ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਸਦਰ ਪੁਲਿਸ ਥਾਣਾ ਮੋਰਿੰਡਾ ਦੇ ਮੁਖੀ ਸਬ ਇੰਸਪੈਕਟਰ ਨਰਿੰਦਰ ਸਿੰਘ ਵੱਲੋਂ ਨਜ਼ਦੀਕੀ ਪਿੰਡ ਦੁੱਮਣਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਲਾਜ਼ਮ ਆਗੂ ਅਤੇ ਸਮਾਜ ਸੇਵੀ ਸੁਖਵਿੰਦਰ ਸਿੰਘ ਦੁੱਮਣਾ ਨੇ ਦੱਸਿਆ ਕਿ ਇਸ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਦੌਰਾਨ ਸਬ ਇੰਸਪੈਕਟਰ ਨਰਿੰਦਰ ਸਿੰਘ ਅਤੇ ਸੰਜੀਵ ਕੁਮਾਰ ਚੌਕੀ ਇੰਚਾਰਜ ਲੁਠੇੜੀ ਨੇ ਜਿਥੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ, ਉਥੇ ਹੀ ਉਨ੍ਹਾਂ ਨੇ ਨਸ਼ਿਆਂ ਦੀ ਰੋਕਥਾਮ ਲਈ ਨਗਰ ਨਿਵਾਸੀਆਂ ਨਾਲ ਵਿਚਾਰ ਵਟਾਂਦਰਾ ਕਰਕੇ ਉਨਾਂ ਦੇ ਸੁਝਾਅ ਹਾਸਲ ਕੀਤੇ ਗਏ ।
ਉਨ੍ਹਾਂ ਨਸ਼ਿਆਂ ਦੀ ਰੋਕਥਾਮ ਲਈ ਨਗਰ ਨਿਵਾਸੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਨਸ਼ੇ ਦੇ ਸੌਦਾਗਰਾਂ ਦੀ ਸਹੀ ਜਾਣਕਾਰੀ ਪੁਲਿਸ ਨੂੰ ਦੇਣ ਦੀ ਅਪੀਲ ਵੀ ਕੀਤੀ। ਉਨ੍ਹਾਂ ਭਰੋਸਾ ਦਿੰਦਿਆਂ ਕਿਹਾ ਕਿ ਜਾਣਕਾਰੀ ਦੇਣ ਵਾਲੇ ਦਾ ਨਾਂਅ ਅਤੇ ਪਤਾ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਕਿਸਾਨ ਆਗੂ ਰੱਖਾ ਸਿੰਘ ਅਤੇ ਮੁਲਾਜਮ ਆਗੂ ਸੁਖਵਿੰਦਰ ਸਿੰਘ ਦੁੱਮਣਾ ਨੇ ਪੁਲਿਸ ਪ੍ਰਸ਼ਾਸ਼ਨ ਦਾ ਨਸ਼ੇ ਦੀ ਰੋਕਥਾਮ ਲਈ ਪਿੰਡ ਵਿੱਚ ਕੈਂਪ ਲਗਾਉਣ ਲਈ ਧੰਨਵਾਦ ਕੀਤਾ ਅਤੇ ਨਸ਼ਿਆ ਦੀ ਰੋਕਥਾਮ ਲਈ ਨਗਰ ਨਿਵਾਸੀਆ ਵੱਲੋਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਇਸ ਕੈਂਪ ਮੌਕੇ ਪੁਲਿਸ ਕਰਮਚਾਰੀ ਸ਼ਰਨਪ੍ਰੀਤ ਸਿੰਘ ਅਤੇ ਜਗਮੀਤ ਸਿੰਘ ਤੋਂ ਇਲਾਵਾ ਸਰਪੰਚ ਰਾਜਿੰਦਰ ਸਿੰਘ, ਸਾਬਕਾ ਸਰਪੰਚ ਗੁਰਦੇਵ ਸਿੰਘ, ਸਮਾਜ ਸੇਵੀ ਗੁਰਦਾਸ ਸਿੰਘ, ਗੁਰਦੀਪ ਸਿੰਘ ਪੰਚ, ਨੰਬਰਦਾਰ ਅਮਰਜੀਤ ਸਿੰਘ, ਹਰਵਿੰਦਰ ਸਿੰਘ ਫੌਜੀ, ਹਰਬੰਸ ਸਿੰਘ ਰਿਟਾਇਰਡ ਕੈਪਟਨ, ਜਸਵਿੰਦਰ ਸਿੰਘ (ਵਿਸਕੀ), ਪ੍ਰਿਤਪਾਲ ਸਿੰਘ, ਚੌਕੀਦਾਰ ਅਮਰਜੀਤ ਸਿੰਘ, ਮੋਹਣ ਸਿੰਘ, ਬਲਦੇਵ ਸਿੰਘ, ਪੁਸ਼ਪਿੰਦਰ ਸਿੰਘ ਹਨੀ , ਹਰਕਰਨਵੀਰ ਸਿੰਘ, ਜਸ਼ਨ, ਨਵਜੋਤ ਸਿੰਘ, ਮਨਜੋਤ ਸਿੰਘ, ਹਰਮਨ ਸਿੰਘ, ਜੱਸ ਸਿੰਘ, ਇੰਦਰਜੀਤ ਸਿੰਘ ਫੌਜੀ ਅਤੇ ਹਰਬੰਸ ਸਿੰਘ ਆਦਿ ਹਾਜ਼ਰ ਸਨ।
No comments:
Post a Comment