SBP GROUP

SBP GROUP

Search This Blog

Total Pageviews

ਆਨਲਾਈਨ ਲਿੰਕ https://navodaya.gov.in/nvs/en/Home1 'ਤੇ ਰਜਿਸ਼ਟ੍ਰੇਸ਼ਨ ਕਰਾਉਣ ਦੀ ਆਖਰੀ ਮਿਤੀ 16 ਸਤੰਬਰ 2024

 ਜਵਾਹਰ ਨਵੋਦਿਆ ਵਿਦਿਆਲਿਆ ਰਕੌਲੀ 'ਚ ਛੇਵੀਂ ਜਮਾਤ ਸਾਲ 2025-2026 ਲਈ ਰਜਿਸਟ੍ਰੇਸ਼ਨ ਸ਼ੁਰੂ

ਐਸ.ਏ.ਐਸ. ਨਗਰ, 24 ਜੁਲਾਈ : ਆਧੁਨਿਕ ਤੇ ਮਿਆਰੀ ਸਿੱਖਿਆ ਦੇਣ ਲਈ  ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਪਿੰਡ ਰਕੌਲੀ ਵਿਚ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਸਹਿ-ਸਿੱਖਿਆ ਵਾਲੇ ਰਿਹਾਇਸ਼ੀ ਪੀ.ਐਮ.ਸ੍ਰੀ. ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਵਿਚ ਅਗਲੇ ਵਿਦਿਅਕ ਸਾਲ (2025-2026) ਦੀ ਛੇਵੀਂ ਜਮਾਤ ਵਾਸਤੇ ਇਸ ਵਿੱਦਿਅਕ ਸਾਲ (2024-2025) ਵਿੱਚ ਪੰਜਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ। 


ਇਸ ਸਬੰਧੀ ਜਾਣਕਾਰੀ ਦਿੰਦਿਆ ਪ੍ਰਿੰਸੀਪਲ ਦੀਪਤੀ ਭਟਨਾਗਰ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਮਾਪੇ ਐੱਸ ਏ ਐੱਸ ਨਗਰ ਜ਼ਿਲ੍ਹੇ ਦੇ ਪੱਕੇ ਵਸਨੀਕ ਹੋਣ, ਵਿਦਿਆਰਥੀ ਤੀਜੀ, ਚੌਥੀ ਅਤੇ ਪੰਜਵੀਂ ਜਮਾਤ ਲਗਾਤਾਰ ਪੜ੍ਹਿਆ ਹੋਵੇ। ਉਸ ਦਾ ਜਨਮ 01.05.2013 ਤੋਂ 31.07.2015 (ਦੋਹਾਂ ਤਰੀਕਾਂ ਸਮੇਤ) ਤੱਕ ਹੋਇਆ ਹੋਵੇ ਤੇ 31 ਜੁਲਾਈ 2024 ਤੋਂ ਪਹਿਲਾਂ ਪੰਜਵੀਂ ਜਮਾਤ ਵਿਚ ਵਿਦਿਆਰਥੀ ਦਾਖ਼ਲ ਹੋਇਆ ਹੋਵੇ। 


ਓ.ਬੀ.ਸੀ. ਵਰਗ ਦੇ ਵਿਦਿਆਰਥੀਆਂ ਦੇ ਮਾਪੇ ਸੇਵਾ ਕੇਂਦਰ ਤੋਂ ਪਤਾ ਕਰ ਲੈਣ ਕਿ ਉਹ ਕੇਂਦਰੀ ਸੂਚੀ ਵਿਚ ਪੰਜਾਬ ਦੇ ਓ.ਬੀ.ਸੀ.ਵਿਚ ਆਉਂਦੇ ਹਨ ਜਾਂ ਨਹੀਂ। ਜੇਕਰ ਨਹੀਂ ਆਉਂਦੇ ਤਾਂ ਜਨਰਲ ਵਰਗ ਵਿਚ ਰਜਿਸਟ੍ਰੇਸ਼ਨ ਕਰਾਉਣ। ਉਨ੍ਹਾਂ ਕਿਹਾ ਕਿ ਆਨਲਾਈਨ ਲਿੰਕ https://navodaya.gov.in/nvs/en/Home1 'ਤੇ ਰਜਿਸ਼ਟ੍ਰੇਸ਼ਨ ਕਰਾਉਣ ਦੀ ਆਖਰੀ ਮਿਤੀ 16 ਸਤੰਬਰ 2024 ਹੈ। ਉਨ੍ਹਾਂ ਦੱਸਿਆ ਕਿ ਚੋਣ ਪ੍ਰੀਖਿਆ 18 ਜਨਵਰੀ 2025 ਨੂੰ ਐੱਸ ਏ ਐੱਸ ਨਗਰ ਜ਼ਿਲ੍ਹੇ ਦੇ ਚੋਣ ਸੈਂਟਰਾਂ ਵਿਚ ਹੋਵੇਗੀ। ਰਜਿਸਟ੍ਰੇਸ਼ਨ ਕਰਨ ਤੋਂ ਪਹਿਲਾਂ ਪ੍ਰੋਸਪੈਕਟਸ ਵਿਚ ਸਾਰੀਆਂ ਸ਼ਰਤਾਂ ਪੜ੍ਹ ਲਈਆਂ ਜਾਣ।

No comments:


Wikipedia

Search results

Powered By Blogger