ਮੋਰਿੰਡਾ, 31 ਅਗਸਤ : ਸੀਨੀਅਰ ਸਿਟੀਜਨ ਕੌਂਸਲ ਵੱਲੋ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਡੇਰਾ ਕਾਰ ਸੇਵਾ ਮੋਰਿੰਡਾ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਖੂਨਦਾਨੀਆਂ ਨੇ 65 ਯੁਨਿਟ ਖੂਨਦਾਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਸਿਟੀਜਨ ਕੌਂਸਲ ਦੇ ਪ੍ਰਧਾਨ ਅਮਰਜੀਤ ਸਿੰਘ ਕੰਗ ਅਤੇ ਜਨਰਲ ਸਕੱਤਰ ਗੁਰਦੇਵ ਸਿੰਘ ਤੂਰ ਨੇ ਦੱਸਿਆ ਕਿ ਇਸ ਕੈਂਪ ਦਾ ਉਦਘਾਟਨ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸੁਰਿੰਦਰ ਸਿੰਘ ਦਿੱਲੀ ਵਾਲਿਆਂ ਨੇ ਕੀਤਾ, ਜਦਕਿ ਮੁੱਖ ਮਹਿਮਾਨ ਵਜੋ ਸ੍ਰੀ ਵਿਜੇ ਕੁਮਾਰ ਟਿੰਕੂ, ਹਲਕਾ ਇੰਚਾਰਜ ਖਰੜ ਨੇ ਸ਼ਮੂਲੀਅਤ ਕੀਤੀ।
ਉਹਨਾਂ ਸੀਨੀਅਰ ਸਿਟੀਜਨ ਕੌਂਸਲ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਖੂਨਦਾਨ ਇਕ ਮਹਾਂਦਾਨ ਹੈ। ਜਿਸ ਦਾ ਇੱਕ ਇੱਕ ਕਤਰਾ ਕਿਸੇ ਲੋੜਵੰਦ ਦੀ ਜਿੰਦਗੀ ਬਚਾਉਣ ਲਈ ਲਾਹੇਵੰਦ ਸਾਬਿਤ ਹੁੰਦਾ ਹੈ। ਉਨਾ ਦੱਸਿਆ ਕਿ ਦੇਸ਼ ਭਰ ਵਿੱਚ ਦਿਨੋ ਦਿਨ ਵੱਧ ਰਹੀਆਂ ਸੜਕ ਦੁਰਘਟਨਾਵਾਂ ਅਤੇ ਥੈਲੇਸੀਮੀਆ ਦੀ ਬਿਮਾਰੀ ਤੋ ਪੀੜਤ ਕੋਈ ਵੀ ਮਰੀਜ ਖੂਨ ਦੀ ਘਾਟ ਕਾਰਨ ਮੌਤ ਦੇ ਮੂੰਹ ਵਿੱਚ ਨਾ ਜਾਵੇ । ਇਸ ਲਈ ਸਮੂਹ ਸਮਾਜ ਸੇਵੀ ਸੰਸਥਾਵਾਂ ਨੂੰ ਵੱਧ ਤੋਂ ਵੱਧ ਖੂਨਦਾਨ ਕੈਂਪ ਆਯੋਜਿਤ ਕਰਕੇ ਮਾਨਵਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਇਸ ਮੌਕੇ ਤੇ ਬਾਬਾ ਸੁਰਿੰਦਰ ਸਿੰਘ ਦਿੱਲੀ ਵਾਲਿਆਂ ਨੇ 60 ਸਾਲਾਂ ਤੋ ਵੱਧ ਵਾਲੇ ਕੌਂਸਲ ਦੇ ਮੈਂਬਰਾਂ ਵੱਲੋ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਸਮੂਹ ਲੋਕਾਂ ਨੂੰ ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਖੂਨਦਾਨ ਕਰਕੇ ਮਾਨਵਤਾ ਦੀ ਸੇਵਾ ਕੀਤੀ ਜਾਵੇ। ਇਸ ਮੌਕੇ 'ਤੇ ਕੌਂਸਲ ਵੱਲੋਂ ਬਾਬਾ ਸੁਰਿੰਦਰ ਸਿੰਘ ਦਿੱਲੀ ਵਾਲਿਆਂ ਅਤੇ ਸ੍ਰੀ ਵਿਜੇ ਕੁਮਾਰ ਟਿੰਕੂ, ਤੇ ਸਮੂਹ ਖੂਨਦਾਨੀਆਂ ਨੂੰ ਸਨਮਾਨਿਤ ਕੀਤਾ ਗਿਆ। ਕੌਂਸਲ ਦੇ ਪ੍ਰੋਜੈਕਟ ਡਾਇਰੈਕਟਰ ਮਨਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਕੈਂਪ ਦੌਰਾਨ ਪੀਜੀਆਈ ਚੰਡੀਗੜ੍ਹ ਦੀ ਡਾਕਟਰ ਏਕਤਾ ਦੀ ਟੀਮ ਵੱਲੋਂ ਯੂਨਿਟ ਖੂਨ ਇਕੱਤਰ ਕੀਤਾ ਗਿਆ।ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਪੈਨਸ਼ਨਰਜ ਮਹਾਂਸੰਘ ਦੇ ਆਗੂ ਰਾਜ ਕੁਮਾਰ ਵਰਮਾ, ਡਾਕਟਰ ਨਿਰਮਲ ਧੀਮਾਨ , ਮਨਜੀਤ ਸਿੰਘ ਭਾਟੀਆ, ਕਰਨਲ ਮਲਕੀਤ ਸਿੰਘ, ਗੁਪਤਾ, ਡਾਕਟਰ ਗੁਰਪ੍ਰੀਤ ਸਿੰਘ ਮਾਵੀ, ਐਸ.ਡੀ.ਓ. ਜਗਤਾਰ ਸਿੰਘ, ਸੇਵਾ ਮੁਕਤ ਇੰਸਪੈਕਟਰ ਦਵਿੰਦਰ ਸਿੰਘ ਸ਼ੂਗਰ ਮਿੱਲ ਮੋਰਿੰਡਾ ਦੇ ਵਾਈਸ ਚੇਅਰਮੈਨ ਸੁਖਵਿੰਦਰ ਸਿੰਘ ਮੁੰਡੀਆਂ, ਪਰਮਾਤਮਾ ਸਿੰਘ, ਕਸ਼ਮੀਰਾ ਸਿੰਘ, ਪ੍ਰਗਟ ਸਿੰਘ ਰੌਲੂਮਾਜਰਾ ਸਮੇਤ ਵੱਡੀ ਗਿਣਤੀ ਵਿੱਚ ਕੌਂਸਲ ਦੇ ਮੈਂਬਰ ਅਤੇ ਸ਼ਹਿਰ ਤੇ ਆਸ ਪਾਸ ਦੇ ਪਿੰਡਾਂ ਦੀਆਂ ਸਮਾਜ ਸੇਵੀ ਜਥੇਬੰਦੀਆਂ ਦੇ ਵਰਕਰ ਵੀ ਹਾਜ਼ਰ ਸਨ।
No comments:
Post a Comment