SBP GROUP

SBP GROUP

Search This Blog

Total Pageviews

ਸੁਖਬੀਰ ਸਿੰਘ ਬਾਦਲ ਅਕਾਲੀ ਲੀਡਰਸ਼ਿਪ ਨਾਲ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ, ਮੰਗੀ ਮੁਆਫ਼ੀ

 ਅੰਮ੍ਰਿਤਸਰ, 31 ਅਗਸਤ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਤਨਖਾਹੀਏ ਐਲਾਨੇ ਸੁਖਬੀਰ ਸਿੰਘ ਬਾਦਲ ਅੱਜ ਅੰਮ੍ਰਿਤਸਰ ਪਹੁੰਚ ਗਏ ਹਨ। ਸਾਬਕਾ ਅਕਾਲੀ ਮੰਤਰੀ ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ ਅਤੇ ਸ਼ਰਨਜੀਤ ਸਿੰਘ ਢਿੱਲੋਂ ਵੀ ਉਨ੍ਹਾਂ ਦੇ ਨਾਲ ਸਨ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਉਹ ਆਪਣਾ ਸਪੱਸ਼ਟੀਕਰਨ ਅਤੇ ਮੁਆਫੀਨਾਮਾ ਲੈ ਕੇ ਪਹੁੰਚੇ। ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ।



ਕੱਲ੍ਹ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣਾ ਜਵਾਬ ਦੇਣ ਲਈ ਕਿਹਾ ਸੀ ਕਿਉਂਕਿ ਉਨ੍ਹਾਂ ਨੂੰ ਤਨਖ਼ਾਹੀਆ (ਧਾਰਮਿਕ ਬੇਅਦਬੀ ਦਾ ਦੋਸ਼ੀ) ਕਰਾਰ ਦਿੱਤਾ ਗਿਆ ਸੀ। ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਦਫ਼ਤਰ ਪੁੱਜੇ। ਪਰ ਉਨ੍ਹਾਂ ਦੀ ਗੈਰ-ਹਾਜ਼ਰੀ ਵਿੱਚ ਸਟਾਫ ਨੂੰ ਆਪਣਾ ਸਪੱਸ਼ਟੀਕਰਨ ਸੌਂਪਿਆ। ਇਸ ਤੋਂ ਬਾਅਦ ਉਹ ਮੱਥਾ ਟੇਕਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ। ਇਸ ਦੌਰਾਨ ਉਨ੍ਹਾਂ ਮੀਡੀਆ ਨਾਲ ਗੱਲ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਅਤੇ ਵਾਪਸ ਪਰਤ ਗਏ।

ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਹ ਅਤੇ ਬਾਕੀ ਸਾਰਿਆਂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਲਿਖਤੀ ਸਪੱਸ਼ਟੀਕਰਨ ਸੌਂਪਿਆ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਹਾਜ਼ਰ ਨਹੀਂ ਸਨ, ਇਸ ਲਈ ਸਪੱਸ਼ਟੀਕਰਨ ਸਟਾਫ਼ ਨੂੰ ਸੌਂਪ ਦਿੱਤਾ ਗਿਆ ਹੈ।
ਸੁਖਬੀਰ ਬਾਦਲ ਤੇ ਹੋਰ ਸਾਬਕਾ ਅਕਾਲੀ ਮੰਤਰੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਜਿੱਥੇ ਉਨ੍ਹਾਂ ਆਪਣੀ ਗਲਤੀ ਲਈ ਮੁਆਫੀ ਮੰਗੀ। ਸਿੱਖ ਬੁੱਧੀਜੀਵੀਆਂ ਦਾ ਕਹਿਣਾ ਹੈ ਕਿ ਹੁਣ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੱਕ ਹੋਰ ਮੀਟਿੰਗ ਬੁਲਾਈ ਜਾਵੇਗੀ। ਜਿਸ ਵਿੱਚ ਪੰਜ ਤਖ਼ਤਾਂ ਦੇ ਜਥੇਦਾਰ ਇੱਕ ਵਾਰ ਫਿਰ ਹਾਜ਼ਰ ਹੋਣਗੇ। ਇਸ ਮੀਟਿੰਗ ਵਿੱਚ ਸੁਖਬੀਰ ਬਾਦਲ ਅਤੇ ਹੋਰ ਸਾਬਕਾ ਮੰਤਰੀਆਂ ਲਈ ਧਾਰਮਿਕ ਸਜ਼ਾ ਦਾ ਫੈਸਲਾ ਕੀਤਾ ਜਾਵੇਗਾ।

No comments:


Wikipedia

Search results

Powered By Blogger