ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਸਤੰਬਰ : ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਛੇਵੀਂ ਜਮਾਤ ਸਾਲ 2025-2026 ਵਾਸਤੇ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਜੋ ਪਹਿਲਾਂ ਮਿਤੀ 18.09.2024 ਤੱਕ ਸੀ, ਕੁੱਝ ਪ੍ਰਸ਼ਾਸਨਿਕ ਕਾਰਨਾਂ ਕਰਕੇ, ਨਵੋਦਿਆ ਵਿਦਿਆਲਿਆ ਸਮਿਤੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਹੁਣ ਮਿਤੀ 23.09.2024 ਤੱਕ ਵਧਾ ਦਿੱਤੀ ਗਈ ਹੈ।
ਜਿਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਨੇ ਅਜੇ ਤੱਕ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਹੈ, ਉਹ ਮਿਤੀ 23.09.2024 ਤੱਕ ਆਪਣੇ ਬੱਚਿਆ ਦੇ ਫਾਰਮ ਭਰਵਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਦੀਪਤੀ ਭਟਨਾਗਰ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਮਾਪੇ ਮੋਹਾਲੀ ਜ਼ਿਲ੍ਹੇ ਦੇ ਪੱਕੇ ਵਸਨੀਕ ਹੋਣ, ਵਿਦਿਆਰਥੀ ਤੀਜੀ, ਚੌਥੀ ਅਤੇ ਪੰਜਵੀਂ ਜਮਾਤ ਲਗਾਤਾਰ ਪੜ੍ਹਿਆ ਹੋਵੇ।
ਉਨ੍ਹਾਂ ਕਿਹਾ ਕਿ ਉਸ ਦਾ ਜਨਮ 01.05.2013 ਤੋਂ 31.07.2015 (ਦੋਹਾਂ ਤਰੀਕਾਂ ਸਮੇਤ) ਤੱਕ ਹੋਇਆ ਹੋਵੇ, 31 ਜੁਲਾਈ 2024 ਤੋਂ ਪਹਿਲਾਂ ਪੰਜਵੀਂ ਜਮਾਤ ਵਿਚ ਵਿਦਿਆਰਥੀ ਦਾਖ਼ਲ ਹੋਇਆ ਹੋਵੇ। ਉਨ੍ਹਾਂ ਕਿਹਾ ਕਿ ਓ.ਬੀ.ਸੀ. ਵਰਗ ਦੇ ਵਿਦਿਆਰਥੀਆਂ ਦੇ ਮਾਪੇ ਸੇਵਾ ਕੇਂਦਰ ਤੋਂ ਪਤਾ ਕਰ ਲੈਣ ਕਿ ਉਹ ਕੇਂਦਰੀ ਸੂਚੀ ਵਿਚ ਪੰਜਾਬ ਦੇ ਓ.ਬੀ.ਸੀ.ਵਿਚ ਆਉਂਦੇ ਹਨ ਜਾਂ ਨਹੀਂ। ਜੇਕਰ ਨਹੀਂ ਆਉਂਦੇ ਤਾਂ ਜਨਰਲ ਵਰਗ ਵਿਚ ਰਜਿਸਟ੍ਰੇਸ਼ਨ ਕਰਵਾਉਣ। ਉਨ੍ਹਾਂ ਕਿਹਾ ਕਿ ਆਨਲਾਈਨ ਲਿੰਕ https://navodaya.gov.in/nvs/en/Home1 ‘ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਚੋਣ ਪ੍ਰੀਖਿਆ 18 ਜਨਵਰੀ 2025 ਨੂੰ ਮੋਹਾਲੀ ਜ਼ਿਲ੍ਹੇ ਦੇ ਚੁਣੇ ਹੋਏ ਸੈਂਟਰਾਂ ਵਿਚ ਹੋਵੇਗੀ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਕਰਨ ਤੋਂ ਪਹਿਲਾਂ ਪ੍ਰੌਸਪੈਕਟਸ ਵਿਚ ਸਾਰੀਆਂ ਸ਼ਰਤਾਂ ਪੜ੍ਹ ਲਈਆਂ ਜਾਣ।
No comments:
Post a Comment