ਭਾਰਤ ਦੇ ਸੋਲਰ ਮੈਨ ਪ੍ਰੋ: ਚੇਤਨ ਸੋਲੰਕੀ ਨੇ ਗਿਆਨ ਜੋਤੀ ਵਿਚ ਸੈਮੀਨਾਰ ਦਾ ਆਯੋਜਨ
ਮੋਹਾਲੀ, 21 ਸਤੰਬਰ : ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਫ਼ੇਜ਼ ਦੋ ਵੱਲੋਂ ਵਾਤਾਵਰਨ ਸਿੱਖਿਆ ਪ੍ਰੋਗਰਾਮ ਦੇ ਤਹਿਤ ''ਆਰ'' ਸਿਰਲੇਖ ਦੇ ਤਹਿਤ ਇੱਕ ਮਹੱਤਵਪੂਰਨ ਸੈਮੀਨਾਰ ਦਾ ਆਯੋਜਨ ਕੀਤਾ ਜਿਸ ਦਾ ਉਦੇਸ਼ ਵਾਤਾਵਰਨ ਦੀ ਸੰਭਾਲ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ । ਇਸ ਸਮਾਗਮ ਨੂੰ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ, ਸਟੇਟ ਨੋਡਲ ਏਜੰਸੀ, ਅਤੇ ਵਾਤਾਵਰਨ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਸਹਿਯੋਗ ਦਿੱਤਾ ਗਿਆ।
ਇਸ ਸੈਮੀਨਾਰ ਵਿਚ ਮੁਹਾਲੀ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਦੋ ਤੋਂ ਵੱਧ ਪ੍ਰਿੰਸੀਪਲਾਂ ਅਤੇ ਅਕਾਦਮਿਕ ਕੋਆਰਡੀਨੇਟਰਾਂ ਨੇ ਹਾਜ਼ਰੀ ਭਰੀ।ਭਾਰਤ ਦੇ ਸੋਲਰ ਮੈਨ ਪ੍ਰੋ: ਚੇਤਨ ਸੋਲੰਕੀ ਦਾ ਗਿਆਨ ਜੋਤੀ ਗਰੁੱਪ ਦੇ ਚੇਅਰਮੈਨ ਜੇ.ਐੱਸ. ਬੇਦੀ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।ਜ਼ਿਕਰੇਖਾਸ ਹੈ ਕਿ ਪ੍ਰੋ: ਚੇਤਨ ਸੋਲੰਕੀ, ਊਰਜਾ ਸਵਰਾਜ ਫਾਊਂਡੇਸ਼ਨ ਦੇ ਸੰਸਥਾਪਕ ਹਨ ਅਤੇ ਪ੍ਰੋ: ਸੋਲੰਕੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ "ਭਾਰਤ ਦੇ ਸੂਰਜੀ ਮਨੁੱਖ" ਵਜੋਂ ਸਨਮਾਨਿਤ ਕੀਤਾ ਹੈ।
ਇਸ ਦੌਰਾਨ ਹਾਜ਼ਰ ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰੋ. ਸੋਲੰਕੀ ਨੇ ਜਲਵਾਯੂ ਪਰਿਵਰਤਨ ਦੇ ਭਖਦੇ ਮੁੱਦੇ 'ਤੇ ਪ੍ਰਭਾਵਸ਼ਾਲੀ ਭਾਸ਼ਣ ਦਿੱਤਾ। ਇਸ ਦੇ ਬਾਅਦ ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਬਾਰੇ ਚਰਚਾ ਕਰਦੇ ਹੋਏ ਵਾਤਾਵਰਨ ਦੀ ਸੁਰੱਖਿਆ ਲਈ ਸਮੂਹਿਕ ਕਾਰਵਾਈ ਦੀ ਫ਼ੌਰੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਦੀ ਸੂਝ-ਬੂਝ ਭਰੀ ਜਾਣਕਾਰੀ ਨੇ ਹਾਜ਼ਰੀਨ ਨੂੰ ਟਿਕਾਊ ਅਭਿਆਸਾਂ ਨੂੰ ਅਪਣਾਉਣ ਅਤੇ ਵਾਤਾਵਰਨ ਨੂੰ ਬਹਾਲ ਕਰਨ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਸਮਾਗਮ ਵਿਚ ਗਿੰਨੀ ਦੁੱਗਲ, ਜ਼ਿਲ੍ਹਾ ਸਿੱਖਿਆ ਅਫ਼ਸਰ, ਮੁਹਾਲੀ ਵੱਲੋਂ ਵੀ ਵਿਸ਼ੇਸ਼ ਸੰਬੋਧਨ ਕੀਤਾ ਗਿਆ, ਜਿਨ੍ਹਾਂ ਨੇ ਮੁਹਾਲੀ ਦੇ ਸਕੂਲਾਂ ਵਿਚ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਵਾਤਾਵਰਨ ਸੁਰੱਖਿਆ ਬਾਰੇ ਵਿਚ ਵਿਦਿਆਰਥੀਆਂ ਦੀ ਭੂਮਿਕਾ 'ਤੇ ਜ਼ੋਰ ਦਿੰਦੇ ਹੋਏ ਹਾਜ਼ਰ ਸਕੂਲਾਂ ਦੇ ਮੁਖੀਆਂ ਨੂੰ ਬੱਚਿਆਂ ਦਰਮਿਆਨ ਜਾਗਰੂਕਤਾ ਫੈਲਾਉਣ ਲਈ ਕਿਹਾ।
ਸਮਾਗਮ ਦੀ ਸਮਾਪਤੀ ਮੌਕੇ ਗਿਆਨ ਜੋਤੀ ਦੇ ਡਾਇਰੈਕਟਰ ਡਾ. ਅਨੀਤ ਬੇਦੀ ਨੇ ਮੁੱਖ ਮਹਿਮਾਨ, ਖ਼ਾਸ ਮਹਿਮਾਨ ਅਤੇ ਸਾਰੇ ਸਕੂਲਾਂ ਦੇ ਆਏ ਪ੍ਰਤੀਨਿਧੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਡਾ. ਭੇਦੀ ਨੇ ਧਨਵਾਨ ਸੰਬੋਧਨ ਮੌਕੇ ਹਾਜ਼ਰ ਸਭ ਸਿੱਖਿਆ ਸ਼ਾਸਤਰੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਨਵਿਆਉਣ ਯੋਗ ਊਰਜਾ ਦੀ ਵਰਤੋਂ ਕਰਨ ਦੀ ਅਪੀਲ ਕੀਤੀ।
No comments:
Post a Comment