ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਸਤੰਬਰ :ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ ਆਈ.ਏ.ਐਸ. ਦੀ ਅਗਵਾਈ ਅਧੀਨ ਸ਼੍ਰੀਮਤੀ ਸੋਨਮ ਚੌਧਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਪ੍ਰਧਾਨਗੀ ਹੇਠ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਸਰਕਾਰ ਵੱਲੋਂ ਤਿਆਰ ਕੀਤੇ ਗਏ ਮੋਬਾਇਲ ਐਪ ਦੀ ਜਿਲ੍ਹੇ ਵਿੱਚ ਕੰਮ ਕਰ ਰਹੇ ਕਲੱਸਟਰ ਅਫਸਰਾਂ ਨੂੰ ਟ੍ਰੇਨਿੰਗ ਦੇਣ ਲਈ ਮੀਟਿੰਗ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਸਾਲ 2024-25 ਦੌਰਾਨ ਜਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਵਿੱਚ ਲਗਭਗ 35000 ਹੈਕਟੇਅਰ ਰਕਬਾ ਤੇ ਝੋਨੇ ਦੀ ਕਾਸ਼ਤ ਕੀਤੀ ਜਾ ਰਹੀ ਹੈ ਅਤੇ ਜਿਲ੍ਹੇ ਵਿੱਚ ਲਗਭਗ 2.27 ਲੱਖ ਮੀਟਰਕ ਟਨ ਝੋਨੇ ਦੀ ਪਰਾਲੀ ਦੀ ਪੈਦਾਵਾਰ ਹੋਣ ਦੀ ਸੰਭਾਵਨਾ ਹੈ।
ਪਰਾਲੀ ਦੀ ਇਸ ਪੈਦਾਵਾਰ ਨੂੰ ਖੇਤਾਂ ਵਿੱਚ ਮਿਲਾ ਕੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਇੰਨ-ਸੀਟੂ ਮਸ਼ੀਨਰੀ ਜਿਵੇਂ ਕਿ ਸੁਪਰ ਸੀਡਰ, ਹੈਪੀ ਸੀਡਰ, ਉਲਟਾਵਾਂ ਹੱਲ, ਜੀਰੋ ਟਿੱਲ ਡਰਿੱਲ, ਰੀਪਰ ਆਦਿ ਦੀ ਵਰਤੋਂ ਕੀਤੀ ਜਾਵੇਗੀ ਅਤੇ ਬੇਲਰ ਤੇ ਰੈਕ ਮਸ਼ੀਨਾਂ ਨਾਲ ਪਰਾਲੀ ਦੀਆ ਗੰਢਾਂ ਤਿਆਰ ਕੀਤੀਆਂ ਜਾਣਗੀਆ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀ ਜਾਂਦੀ ਮਸ਼ੀਨਰੀ ਨੂੰ ਲੋੜਵੰਦ ਕਿਸਾਨਾਂ ਤੱਕ ਪਹੁੰਚਾਉਣ ਲਈ ਸਰਕਾਰ ਵੱਲੋਂ *ਉਨਤ ਕਿਸਾਨ* ਨਾਮ ਅਧੀਨ ਮੋਬਾਇਲ ਐਪ ਤਿਆਰ ਕੀਤੀ ਜਾ ਰਹੀ ਹੈ ਅਤੇ ਇਸ ਐਪ ਨੂੰ ਰਾਜ ਪੱਧਰ ਤੇ ਜਾਰੀ ਕਰਨ ਤੋਂ ਪਹਿਲਾਂ ਮਿਤੀ 13, 16 ਅਤੇ 19.09.2024 ਨੂੰ ਸਬੰਧਤ ਅਧਿਕਾਰੀਆਂ, ਕਲੱਸਟਰਾਂ ਅਫਸਰਾਂ ਅਤੇ ਨੋਡਲ ਅਫਸਰਾਂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ।
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਮੋਬਾਇਲ ਐਪ ਦਾ ਲਿੰਕ ਸਬੰਧਤ ਅਧਿਕਾਰੀਆਂ, ਕਲੱਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਨੂੰ ਭੇਜਿਆ ਜਾ ਰਿਹਾ ਹੈ ਤਾਂ ਜੋ ਐਪ ਸਬੰਧੀ ਮੁਕੰਮਲ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ ਅਤੇ ਇਸ ਦੀ ਸਫਲਤਾ ਪੂਰਵਕ ਵਰਤੋਂ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਤੇ ਡਾ. ਗੁਰਮੇਲ ਸਿੰਘ ਮੁੱਖ ਖੇਤਬਾੜੀ ਅਫਸਰ ਐੱਸ.ਏ.ਐੱਸ.ਨਗਰ, ਉਪ ਮੰਡਲ ਮੈਜਿਸਟਰੇਟ ਮੋਹਾਲੀ, ਖਰੜ ਅਤੇ ਡੇਰਾਬਸੀ, ਡਾ. ਗੁਰਦਿਆਲ ਕੁਮਾਰ ਖੇਤੀਬਾੜੀ ਵਿਕਾਸ ਅਫਸਰ ਅਤੇ ਵੱਖ ਵੱਖ ਵਿਭਾਗਾ ਤੋਂ ਨਾਮਜਦ ਕੀਤੇ ਗਏ ਕਲੱਸਟਰ ਅਫਸਰ ਹਾਜਰ ਸਨ।
No comments:
Post a Comment