Monday, September 2, 2024

ਮਸ਼ਹੂਰ ਪੰਜਾਬੀ ਗਾਇਕ ਦੇ ਘਰ ‘ਤੇ ਗੋਲੀਬਾਰੀ, ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ

 ਚੰਡੀਗੜ੍ਹ, 2 ਸਤੰਬਰ, : ਕੈਨੇਡਾ 'ਚ ਪੰਜਾਬ ਦੇ ਮਸ਼ਹੂਰ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ ਉਰਫ ਏਪੀ ਢਿੱਲੋਂ ਦੇ ਘਰ 'ਤੇ ਗੋਲੀਬਾਰੀ ਹੋਈ ਹੈ। ਲਾਰੈਂਸ ਗੈਂਗ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। ਇਸ ਗੈਂਗਸਟਰ ਨੇ ਇਸ ਸਬੰਧੀ ਸੋਸ਼ਲ ਮੀਡੀਆ 'ਤੇ ਪੋਸਟ ਵੀ ਕੀਤੀ ਹੈ, ਇਹ ਘਟਨਾ ਐਤਵਾਰ ਨੂੰ ਕੈਨੇਡਾ ਦੇ ਵੈਨਕੂਵਰ ਇਲਾਕੇ 'ਚ ਸਾਹਮਣੇ ਆਈ ਹੈ।


ਕੁਝ ਦਿਨ ਪਹਿਲਾਂ ਹੀ ਬਾਲੀਵੁੱਡ ਸਟਾਰ ਸਲਮਾਨ ਖਾਨ ਨਾਲ ਏਪੀ ਦਾ ਗੀਤ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਹੁਣ ਏਪੀ ਦੇ ਘਰ 'ਤੇ ਗੋਲੀਬਾਰੀ ਹੋਈ ਹੈ। ਇਸ ਘਟਨਾ ਨੂੰ ਲੈ ਕੇ ਭਾਰਤੀ ਅਤੇ ਕੈਨੇਡੀਅਨ ਏਜੰਸੀਆਂ ਚੌਕਸ ਹੋ ਗਈਆਂ ਹਨ।

ਬਦਨਾਮ ਗੈਂਗਸਟਰ ਰੋਹਿਤ ਗੋਦਾਰਾ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਉਂਟ ‘ਤੇ ਲਿਖਿਆ ਕਿ 1 ਸਤੰਬਰ ਦੀ ਰਾਤ ਨੂੰ ਕੈਨੇਡਾ 'ਚ ਦੋ ਥਾਵਾਂ 'ਤੇ ਗੋਲੀਬਾਰੀ ਕੀਤੀ ਗਈ। ਜਿਸ ਵਿੱਚ ਵਿਕਟੋਰੀਆ ਆਈਲੈਂਡ ਅਤੇ ਵੁੱਡਬ੍ਰਿਜ ਟੋਰਾਂਟੋ ਸ਼ਾਮਲ ਹਨ। ਜਿਸ ਲਈ ਅਸੀਂ ਜ਼ਿੰਮੇਵਾਰੀ ਲੈਂਦੇ ਹਾਂ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger