SBP GROUP

SBP GROUP

Search This Blog

Total Pageviews

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੀ ਸੁਚੱਜੇ ਢੰਗ ਨਾਲ ਸਾਂਭ ਸੰਭਾਲ ਕਰਨ ਸਬੰਧੀ ਪਬਲੀਸਿਟੀ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਸਤੰਬਰ : ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ ਆਈ.ਏ.ਐਸ. ਦੀ ਅਗਵਾਈ ਅਧੀਨ ਵਿਰਾਜ ਐਸ. ਤਿੜਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੀ ਸੁਚੱਜੀ ਸਾਂਭ ਸੰਭਾਲ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐੱਸ.ਏ.ਐੱਸ.ਨਗਰ ਦੁਆਰਾ ਆਈ.ਈ.ਸੀ. ਕੰਪੋਨੈਂਟ ਅਧੀਨ ਪਬਲੀਸਿਟੀ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। 


   ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਆਈ.ਈ.ਸੀ ਕੰਪੋਨੈਂਟ ਅਧੀਨ ਪਿੰਡ/ ਬਲਾਕ ਪੱਧਰੀ ਕੈਂਪ, ਵਾਲਪੇਟਿੰਗ, ਸਕੂਲ ਮੋਬੇਲਾਈਜੇਸ਼ਨ, ਪ੍ਰਦਰਸ਼ਨੀ ਪਲਾਟ ਆਦਿ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ 40 ਦਿਨ ਤੱਕ ਪਬਲੀਸਿਟੀ ਵੈਨ ਰਾਹੀਂ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਇਸ ਵੈਨ ਦੁਆਰਾ ਵਿਭਾਗ ਵੱਲੋਂ ਤਿਆਰ ਕੀਤੇ ਗਏ ਪੰਫਲੈਟਸ ਦੀ ਵੰਡ ਅਤੇ ਆਡੀਓ ਰਿਕਾਡਿੰਗ ਰਾਹੀਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ, ਭੂਮੀ ਅਤੇ ਜੀਵ ਜੰਤੂਆਂ ਦੀ ਸੰਭਾਲ ਕਰਨ ਲਈ ਕਿਸਾਨ ਭਰਾਵਾਂ ਨੂੰ ਸੁਨੇਹਾ ਦਿੱਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਪਿੰਡਾਂ ਵਿੱਚ ਝੋਨੇ ਦੀ ਅਗੇਤੀ ਕਟਾਈ ਕੀਤੀ ਜਾਂਦੀ ਹੈ ਇਸ ਲਈ ਆਲੂ, ਮਟਰ ਅਤੇ ਹੋਰ ਸਬਜ਼ੀਆਂ ਦੀ ਖੇਤੀ ਕਰਨ ਵਾਲਿਆਂ ਪਿੰਡਾਂ ਨੂੰ ਪਹਿਲ ਦੇ ਆਧਾਰ ਤੇ ਕਵਰ ਕੀਤੇ ਜਾਣਗੇ। 

     ਇਸ ਮੌਕੇ ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਐੱਸ.ਏ.ਐੱਸ.ਨਗਰ, ਉਪ ਮੰਡਲ ਮੈਜਿਸਟਰੇਟ ਮੋਹਾਲੀ ਸ਼੍ਰੀ ਦੀਪਾਂਕਰ ਗਰਗ, ਸ਼੍ਰੀ ਰਣਤੇਜ ਸ਼ਰਮਾ ਵਾਤਾਵਰਣ ਇੰਜੀਨੀਅਰ, ਡਾ. ਗੁਰਦਿਆਲ ਕੁਮਾਰ ਖੇਤੀਬਾੜੀ ਵਿਕਾਸ ਅਫ਼ਸਰ, ਸ਼੍ਰੀ ਜੁਝਾਰ ਸਿੰਘ ਸਹਾਇਕ ਖੇਤੀਬਾੜੀ ਇੰਜੀਨੀਅਰ, ਸ਼੍ਰੀ ਲਖਵਿੰਦਰ ਸਿੰਘ ਜੂਨੀਅਰ ਤਕਨੀਸ਼ੀਅਨ, ਸ਼੍ਰੀ ਕਮਲਦੀਪ ਸਿੰਘ ਏ.ਟੀ.ਐਮ. ਹਾਜ਼ਰ ਸਨ।

No comments:


Wikipedia

Search results

Powered By Blogger