ਆਪਣੀ ਖ਼ੁਦ ਦੀ ਬੋਸ ਬਣੋ ਸਿਰਲੇਖ ਵਾਲੀ ਪਰਿਵਰਤਨਸ਼ੀਲ ਵਰਕਸ਼ਾਪ ਰਾਹੀਂ ਮਹਿਲਾ ਵਿਦਿਆਰਥੀਆਂ ਨੂੰ ਅਹਿਮ ਜਾਣਕਾਰੀ ਸਾਂਝੀ ਕੀਤੀ
ਮੋਹਾਲੀ, 20 ਸਤੰਬਰ : ਚੰਡੀਗੜ੍ਹ ਗਰੁੱਪ ਆਫ਼ ਕਾਲਜ, ਝੰਜੇੜੀ ਕੈਂਪਸ ਦੀ ਨਯਾ ਸਵੇਰਾ ਫਾਊਂਡੇਸ਼ਨ ਵੱਲੋਂ ਮਹਿਲਾ ਸ਼ਕਤੀਕਰਨ ਵਰਕਸ਼ਾਪ ਦਾ ਆਯੋਜਨ ਕੀਤਾ। ਕੈਂਪਸ ਦੇ ਆਡੀਟੋਰੀਅਮ ਵਿਚ 500 ਤੋਂ ਵੱਧ ਵਿਦਿਆਰਥਣਾਂ ਅਤੇ 100 ਸਟਾਫ਼ ਮੈਂਬਰਾਂ ਦੀ ਮੇਜ਼ਬਾਨੀ ਕਰਦੇ ਹੋਏ "ਬੀ ਯੂਅਰ ਓਨ ਬੋਸ" ਬੈਨਰ ਹੇਠ ਮਹਿਲਾ ਵਿਦਿਆਰਥੀਆਂ ਨੂੰ ਸ਼ਕਤੀਕਰਨ ਪ੍ਰਦਾਨ ਕਰਨ ਲਈ ਇਸ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦਾ ਉਦੇਸ਼ ਨੌਜਵਾਨ ਲੜਕੀਆਂ ਵਿਚ ਸਵੈ-ਨਿਰਭਰਤਾ ਅਤੇ ਲੀਡਰਸ਼ਿਪ ਨੂੰ ਉਤਸ਼ਾਹਿਤ ਕਰਨ ਕਰਦੇ ਹੋਏ ਮਹਿਲਾ ਸ਼ਕਤੀਕਰਨ ਨੂੰ ਉਤਸ਼ਾਹਿਤ ਕਰਨਾ ਸੀ। ਇਸ ਵਰਕਸ਼ਾਪ ਨੂੰ ਰਾਈਟ ਸਾਈਡ ਸਟੋਰੀ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ ਸੀ ਅਤੇ ਪੀ ਐਂਡ ਜੀ ਇੰਡੀਆ ਦੁਆਰਾ ਸਮਰਥਨ ਕੀਤਾ ਗਿਆ ਸੀ।"ਬੀ ਯੂਅਰ ਓਨ ਬੋਸ" ਸਿਰਲੇਖ ਹੇਠ ਕਰਵਾਈ ਗਈ ਵਰਕਸ਼ਾਪ, ਆਤਮ-ਨਿਰਮਾਣ, ਸ਼ਿੰਗਾਰ, ਅਤੇ ਸ਼ਖ਼ਸੀਅਤ ਵਿਕਾਸ 'ਤੇ ਕੇਂਦਰਿਤ ਸੀ। ਇਸ ਨੇ ਭਾਗੀਦਾਰਾਂ ਨੂੰ ਉਨ੍ਹਾਂ ਦੀਆਂ ਪੇਸ਼ੇਵਾਰ ਅਤੇ ਨਿੱਜੀ ਸਮਰੱਥਾਵਾਂ ਨੂੰ ਵਧਾਉਣ ਲਈ ਜ਼ਰੂਰੀ ਜੀਵਨ ਹੁਨਰ ਅਤੇ ਰਣਨੀਤੀਆਂ ਦੀ ਪੇਸ਼ਕਸ਼ ਕੀਤੀ। ਰਾਈਟ ਸਾਈਡ ਸਟੋਰੀ ਤੋਂ ਅਦਿਤੀ ਸੋਲੋਮਨ ਦੀ ਅਗਵਾਈ ਕਰਵਾਈ ਗਈ ਇਸ ਵਰਕਸ਼ਾਪ ਵਿਚ ਵਿਦਿਆਰਥਣਾਂ ਨੂੰ ਵਿਅਕਤੀਗਤ ਪ੍ਰਭਾਵ, ਸ਼ਿੰਗਾਰ ਅਤੇ ਸ਼ਖ਼ਸੀਅਤ ਦੇ ਵਿਕਾਸ ਲਈ ਇੱਕ ਵਿਆਪਕ ਗਾਈਡ ਪ੍ਰਦਾਨ ਕੀਤੀ ਗਈ।
ਅਦਿਤੀ ਸੋਲੋਮਨ ਨੇ ਵਿਦਿਆਰਥਣਾਂ ਨੂੰ ਆਪਣੇ ਭਵਿੱਖ ਦੀ ਜ਼ਿੰਮੇਵਾਰੀ ਸੰਭਾਲਣ ਅਤੇ ਜੀਵਨ ਦੇ ਹਰ ਪਹਿਲੂ ਵਿਚ ਉੱਤਮ ਹੋਣ ਲਈ ਪ੍ਰੇਰਿਤ ਕੀਤਾ।
ਸੀ ਜੀ ਸੀ ਝੰਜੇੜੀ ਕੈਂਪਸ ਦੇ ਐਮ ਡੀ ਅਰਸ਼ ਧਾਲੀਵਾਲ ਨੇ ਮਹਿਲਾ ਸ਼ਕਤੀਕਰਨ ਨੂੰ ਸਮਾਜ ਦੇ ਵਿਕਾਸ ਦੀ ਜ਼ਰੂਰਤ ਅਤੇ ਸਮਾਜ ਦੀ ਸਮਾਨਤਾ ਦੀ ਲੋੜ ਦੱਸਦੇ ਹੋਏ ਕਿਹਾ ਕਿ ਇਹੋ ਜਿਹੀਆਂ ਵਰਕਸ਼ਾਪਾਂ ਔਰਤਾਂ ਨੂੰ ਆਤਮਵਿਸ਼ਵਾਸੀ ਅਤੇ ਸਸ਼ਕਤ ਬਣਾਉਣ ਲਈ ਮਹੱਤਵਪੂਰਨ ਹਨ, ਜੋ ਉਨ੍ਹਾਂ ਨੂੰ ਕੱਲ੍ਹ ਦੀਆਂ ਚੁਨੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰਨ ਵਿਚ ਸਮਰਥ ਹਨ।
ਸੀ ਜੀ ਸੀ ਝੰਜੇੜੀ ਕੈਂਪਸ ਦੇ ਐਮ ਡੀ ਅਰਸ਼ ਧਾਲੀਵਾਲ ਨੇ ਮਹਿਲਾ ਸ਼ਕਤੀਕਰਨ ਨੂੰ ਸਮਾਜ ਦੇ ਵਿਕਾਸ ਦੀ ਜ਼ਰੂਰਤ ਅਤੇ ਸਮਾਜ ਦੀ ਸਮਾਨਤਾ ਦੀ ਲੋੜ ਦੱਸਦੇ ਹੋਏ ਕਿਹਾ ਕਿ ਇਹੋ ਜਿਹੀਆਂ ਵਰਕਸ਼ਾਪਾਂ ਔਰਤਾਂ ਨੂੰ ਆਤਮਵਿਸ਼ਵਾਸੀ ਅਤੇ ਸਸ਼ਕਤ ਬਣਾਉਣ ਲਈ ਮਹੱਤਵਪੂਰਨ ਹਨ, ਜੋ ਉਨ੍ਹਾਂ ਨੂੰ ਕੱਲ੍ਹ ਦੀਆਂ ਚੁਨੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰਨ ਵਿਚ ਸਮਰਥ ਹਨ।
ਸੀ ਜੀ ਸੀ ਦੇ ਚੇਅਰਮੈਨ ਰਛਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਸਿੱਖਿਆਂ ਸੰਸਥਾਵਾਂ ਵੱਲੋਂ ਆਪਣੀਆਂ ਵਿਦਿਆਰਥਣਾਂ ਨੂੰ ਅਕੈਡਮਿਕ ਸਿੱਖਿਆਂ ਦੇ ਨਾਲ ਨਾਲ ਪ੍ਰੋਫੈਸ਼ਨਲ ਜ਼ਿੰਦਗੀ ਵਿਚ ਆਉਣ ਵਾਲੀਆਂ ਚੁਨੌਤੀਆਂ ਲਈ ਤਿਆਰ ਕਰਨਾ ਚਾਹੀਦਾ ਹੈ। ਜਿਸ ਕਰਕੇ ਲੜਕੀਆਂ ਕਾਰਪੋਰੇਟ ਨੌਕਰੀਆਂ ਵਿਚ ਜਾ ਕੇ ਤਣਾਅ ਰਹਿਤ ਜ਼ਿੰਦਗੀ ਜਿਉ ਸਕਣ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਝੰਜੇੜੀ ਕੈਂਪਸ ਵੱਲੋਂ ਆਪਣੀਆਂ ਵਿਦਿਆਰਥਣਾਂ ਨੂੰ ਅਕੈਡਮਿਕ ਸਿੱਖਿਆ ਦੇ ਨਾਲ ਨਾਲ ਪ੍ਰੈਕਟੀਕਲ ਸਿੱਖਿਆ ਰਾਹੀਂ ਉਨ੍ਹਾਂ ਨੂੰ ਆਉਣ ਵਾਲੀ ਮੁਕਾਬਲੇ ਭਰੀ ਜ਼ਿੰਦਗੀ ਲਈ ਵੀ ਤਿਆਰ ਕੀਤਾ ਜਾਂਦਾ ਹੈ।
No comments:
Post a Comment