ਡੇਰਾਬਸੀ, 03 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ/ਮੁਸ਼ਕਿਲਾਂ ਦੇ ਨਿਪਟਾਰੇ ਲਈ ਸ਼ਰੂ ਕੀਤੇ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਤ ਤਹਿਤ ਡੇਰਾਬੱਸੀ ਬਲਾਕ ਦੇ ਪਿੰਡ ਪਰਾਗਪੁਰ ਵਿਖੇ ਐਸ.ਡੀ.ਐਮ ਡੇਰਾਬਸੀ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਟੀਮ ਦੀ ਅਗਵਾਈ ਵਿੱਚ ਲੋਕ ਸੁਵਿਧਾ ਕੈਂਪ ਲਾਇਆ ਗਿਆ। ਇਸ ਕੈਪ ਵਿੱਚ ਪਿੰਡ ਪਰਾਗਪੁਰ ਅਤੇ ਨੇੜੇ ਦੇ ਪਿੰਡਾਂ ਦੇ ਨਿਵਾਸੀਆਂ ਵੱਲੋਂ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲੈ ਕੇ ਪਹੁੰਚ ਕੀਤੀ ਗਈ।
ਇਹ ਜਾਣਕਾਰੀ ਦਿੰਦਿਆਂ ਐਸ ਡੀ ਐਮ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਸਰਕਾਰ ਵੱਲੋਂ ਲੋਕਾਂ ਦੀ ਸੁਵਿਧਾ ਲਈ ਲਾਏ ਜਾ ਰਹੇ ਕੈਪਾਂ ਨੂੰ ਪਿੰਡਾਂ, ਸ਼ਹਿਰਾਂ ਅਤੇ ਵਾਰਡਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਇਨ੍ਹਾਂ ਕੈਂਪਾਂ ਵਿੱਚ ਸ਼ਾਮਲ ਹੋ ਕੇ ਆਪਣੇ ਰੋਜ਼ਮਰ੍ਹਾਂ ਦੇ ਕੰਮਾਂ ਨੂੰ ਸੁਖਾਵੇਂ ਢੰਗ ਨਾਲ ਨਿਪਟਾ ਰਹੇ ਹਨ। ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ ਸਾਬਿਤ ਹੋ ਰਹੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਵੱਖ-ਵੱਖ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਕੈਂਪ ਵਿੱਚ ਹਾਜ਼ਰ ਹੋ ਕੇ ਹਲਕੇ ਦੇ ਲੋਕਾਂ ਦੇ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਬਹੁਤੀਆਂ ਦਾ ਮੌਕੇ ਤੇ ਹੱਲ ਕੀਤਾ ਗਿਆ। ਅਜਿਹਾ ਇਸ ਕਰਕੇ ਸੰਭਵ ਹੋ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਇਨ੍ਹਾਂ ਕੈਪਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਉਨ੍ਹਾਂ ਦੇ ਸਰਕਾਰੀ ਦਫਤਰਾਂ ਨਾਲ ਸਬੰਧਤ ਰੁਕੇ ਹੋਏ ਕੰਮ ਕਰਾਉਣ ਲਈ ਪਹਿਲਕਦਮੀ ਕਰ ਰਹੇ ਹਨ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਨ੍ਹਾਂ ਕੈੱਪਾਂ ਦਾ ਸਭ ਤੋਂ ਜ਼ਿਆਦਾ ਫਾਇਦਾ ਬਜ਼ੁਰਗਾਂ ਨੂੰ ਹੋ ਰਿਹਾ ਹੈ ਕਿਉਂਕਿ ਉਨ੍ਹਾਂ ਦੇ ਕੰਮ ਸਰਕਾਰੀ ਦਫਤਰਾਂ ਦੀ ਬਜਾਏ ਘਰਾਂ ਵਿੱਚ ਬੈਠੇ ਹੀ ਹੋ ਰਹੇ।
ਉਨ੍ਹਾਂ ਕਿਹਾ ਕਿ ਇੱਕ ਥਾਂ ‘ਤੇ ਹੀ ਲਗਪਗ ਸਾਰੇ ਵਿਭਾਗਾਂ ਦੀ ਮੌਜੂਦਗੀ ਆਮ ਲੋਕਾਂ ਲਈ ਲਾਹੇਵੰਦ ਹੈ।
ਜ਼ਿਕਰਯੋਗ ਹੈ ਕਿ ਇਨ੍ਹਾਂ ਕੈਂਪਾਂ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਸਬੰਧਤ 43 ਸੇਵਾਵਾਂ ਹੈਲਪ ਲਾਈਨ ਨੰਬਰ 1076 ’ਤੇ ਸੰਪਰਕ ਕਰਕੇ ਵੀ ਹਾਸਲ ਕੀਤੀਆਂ ਜਾ ਸਕਦੀਆਂ ਹਨ। ਇਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵਧੀਕ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਸੇਵਾਵਾਂ ਲਈ ਸੁਵਿਧਾ ਕੈਂਪ ਚ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ।
No comments:
Post a Comment