ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਸਤੰਬਰ : ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅੰਮ੍ਰਿਤ ਬਾਲਾ ਨੇ ਸਪੱਸ਼ਟ ਕੀਤਾ ਹੈ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵਿੱਚ ਆਪਣੀਆਂ ਮੁਸ਼ਕਿਲਾਂ/ਕੰਮਾਂ ਨੂੰ ਲੈ ਕੇ ਆਉਂਦੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਂਦੀ।
ਉਨ੍ਹਾਂ ਕਿਹਾ ਕਿ ਦਫਤਰ ਵਿਚ ਪੈਨਸ਼ਨ ਸਬੰਧੀ ਪੁੱਛ-ਗਿੱਛ ਲਈ ਆ ਰਹੇ ਲਾਭਪਾਤਰੀਆਂ ਨੂੰ ਪੈਨਸ਼ਨ ਸਬੰਧੀ ਕੋਈ ਵੀ ਦਿਕਤ ਨਹੀਂ ਆ ਰਹੀ ਉਨ੍ਹਾਂ ਦੀਆਂ ਪੈਨਸ਼ਨ ਸਬੰਧੀ ਮੁਸ਼ਕਿਲਾਂ ਨੂੰ ਮੌਕੇ ਤੇ ਹੀ ਹੱਲ ਕਰ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਸਟਾਫ ਵੱਲੋ ਲੋਕਾਂ ਦੀ ਪੈਨਸ਼ਨ ਸਬੰਧੀ ਜਾਣਕਾਰੀ ਮੋਬਾਇਲ ਫੋਨ ‘ਤੇ ਪੈਨਸ਼ਨ ਪੋਰਟਲ ਲੋਗਇੰਨ ਕਰਕੇ ਪੈਨਸ਼ਨ ਸਬੰਧੀ ਜਾਣਕਾਰੀ ਵਟਸਐਪ ਰਾਹੀਂ ਵੀ ਦੇ ਦਿੱਤੀ ਜਾਂਦੀ ਹੈ ਅਤੇ ਕਿਸੇ ਵੀ ਕਿਸਮ ਦੀ ਲੋਕਾਂ ਨੂੰ ਪੈਨਸ਼ਨ ਸਬੰਧੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈਂਦਾ।
ਉਨ੍ਹਾਂ ਕਿਹਾ ਕਿ ਦਫ਼ਤਰ ਵਿਖੇ ਕਲਰਕ ਅਤੇ ਅਸਿਸਟੈਂਟ ਦੀ ਖਾਲੀ ਅਸਾਮੀ ਨੂੰ ਮੁੱਖ ਦਫਤਰ ਵੱਲੋਂ ਸੀਨੀਅਰ ਸਹਾਇਕਾਂ ਦੀਆਂ ਪੱਦ ਉਨਤੀਆਂ ਕੀਤੀਆਂ ਜਾ ਰਹੀਆਂ ਅਸਾਮੀਆਂ ਬਾਅਦ ਭਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਸ ਤੋਂ ਬਾਅਦ ਇਸ ਦਫਤਰ ਵਿਖੇ ਰੈਗੂਲਰ ਸੀਨੀਅਰ ਸਹਾਇਕ ਲਗਾ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਲੋਕਾਂ ਨੂੰ ਪੈਨਸ਼ਨ ਸਬੰਧੀ ਮੁਸ਼ਕਿਲ ਜਾਂ ਪੁੱਛ ਗਿੱਛ ਕਰਨ ਲਈ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਨਾਲ ਵੀ ਸਿੱਧੇ ਤੌਰ ਤੇ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਇਸ ਦਫਤਰ ਵਿੱਚ ਰੈਗੂਲਰ ਸੁਪਰਡੰਟ ਅਤੇ ਡਾਟਾ ਐਂਟਰੀ ਉਪਰੇਟਰ ਮੌਜੂਦ ਹਨ ਅਤੇ ਇਕ ਕਲਰਕ ਦੀ ਡਿਊਟੀ ਵੀਰਵਾਰ ਅਤੇ ਸ਼ੁੱਕਰਵਾਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਦਫਤਰ ਵਿਖੇ ਕੋਈ ਵੀ ਪਰੇਸ਼ਾਨੀ ਦਾ ਸਾਹਮਣਾ ਨਹੀ ਕਰਨਾ ਪੈਂਦਾ।
ਉਨ੍ਹਾਂ ਕਿਹਾ ਕਿ ਨਵੀਂ ਪੈਨਸ਼ਨ ਲਗਵਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਹੈਲਪਲਾਈਨ ਨੰਬਰ 1076 ਤੇ ਵੀ ਸੰਪਰਕ ਕਰਕੇ ਇਹ ਸੇਵਾ ਘਰ ਬੈਠੇ ਵੀ ਹਾਸਲ ਕੀਤੀ ਜਾ ਸਕਦੀ ਹੈ।
No comments:
Post a Comment