SBP GROUP

SBP GROUP

Search This Blog

Total Pageviews

ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ/ਵਾਇਰਲੈਸ ਸੈਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਤੇ ਪਾਬੰਦੀ

 ਐਸ.ਏ.ਐਸ.ਨਗਰ, 11 ਅਕਤੂਬਰ : ਪੰਚਾਇਤੀ ਚੋਣਾਂ-2024, ਮਿਤੀ 15.10.2024 ਨੂੰ ਹੋ ਰਹੀਆਂ ਹਨ ਅਤੇ ਵੋਟਾਂ ਦੀ ਗਿਣਤੀ ਵੀ ਉਸੇ ਦਿਨ ਨੂੰ ਹੋ ਰਹੀ ਹੈ। ਪੰਚਾਇਤੀ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰਚਾਰ, ਕਿਸੇ ਵੀ ਵਿਅਕਤੀ ਵੱਲੋਂ ਸੈਲੂਲਰ ਫੋਨ/ਵਾਇਰਲੈਸ ਸੈੱਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ, ਪ੍ਰਚਾਰ ਨਾਲ ਸਬੰਧੀ ਪੋਸਟਰ/ਬੈਨਰ ਲਗਾਉਣ ਨਾਲ ਚੋਣ ਪ੍ਰਕਿਰਿਆ ਦੌਰਾਨ ਅਮਨ-ਸ਼ਾਂਤੀ ਭੰਗ ਹੋਣ ਦਾ ਅੰਦੇਸ਼ਾ ਹੈ, ਜਿਸ ਨਾਲ ਅਮਨ ਕਾਨੂੰਨ ਦੀ ਪਾਲਣਾ ਕਰਨ ਲਈ ਤਾਇਨਾਤ ਸੁਰੱਖਿਆ ਬਲਾਂ ਦੇ ਕੰਮ ਵਿੱਚ ਵਿਘਨ ਪੈਦਾ ਹੋ ਸਕਦਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਖਤਰਾ ਹੋ ਸਕਦਾ ਹੈ। ਪ੍ਰਾਈਵੇਟ ਅਤੇ ਸਰਕਾਰੀ ਸੰਪਤੀ ਅਤੇ ਮਾਨਵ ਜੀਵਨ ਨੂੰ ਹਾਨੀ ਪਹੁੰਚ ਸਕਦੀ ਹੈ। 


     ਇਸ ਲਈ ਚੋਣਾਂ ਦੇ ਕੰਮ ਨੂੰ ਨਿਰਵਿਘਨ, ਸ਼ਾਤੀ ਪੂਰਵਕ ਨੇਪਰੇ ਚਾੜ੍ਹਨ ਲਈ ਅਤੇ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਲੋੜੀਦੇ ਉਪਰਾਲੇ ਕਰਦੇ ਹੋਏ ਸ਼੍ਰੀਮਤੀ ਆਸ਼ਿਕਾ ਜੈਨ, ਆਈ.ਏ.ਐਸ. ਜ਼ਿਲ੍ਹਾ ਮੈਜਿਸਟਰੇਟ, ਐਸ.ਏ.ਐਸ. ਨਗਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਤਹਿਤ ਚੋਣ ਪ੍ਰਕਿਰਿਆ ਨੂੰ ਸ਼ਾਤਮਈ ਤਰੀਕੇ ਨਾਲ, ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ, ਚੋਣਾਂ ਵਾਲੇ ਦਿਨ ਮਿਤੀ 15.10.2024 ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਅੰਦਰ ਬਣੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਹੇਠ ਲਿਖੇ ਅਨੁਸਾਰ ਪਾਬੰਦੀਆਂ ਲਗਾਉਣ ਦੇ ਹੁਕਮ ਦਿੱਤੇ ਗਏ ਹਨ-

1. ਪੋਲਿੰਗ ਬੂਥਾਂ ਜਾ ਜਨਤਕ/ਨਿੱਜੀ ਜਗ੍ਹਾਂ ਤੇ ਕਿਸੇ ਵੀ ਉਮੀਦਵਾਰ ਜਾਂ ਉਸ ਦੇ ਸਮਰਥਕ ਵੱਲੋਂ ਪ੍ਰਚਾਰ ਨਹੀਂ ਕੀਤਾ ਜਾਵੇਗਾ। ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ ਨਜ਼ਦੀਕ ਸ਼ੋਰ-ਸ਼ਰਾਬਾ, ਹੁੱਲੜਬਾਜੀ ਨਹੀਂ ਕੀਤੀ ਜਾਵੇਗੀ।

2. ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ/ਵਾਇਰਲੈਸ ਸੈੱਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਹ ਹੁਕਮ ਚੋਣ ਡਿਊਟੀ ਤੇ ਤਾਇਨਾਤ ਹੋਣ ਅਬਜਰਵਰ, ਪ੍ਰਸ਼ਾਸਨਿਕ, ਪੁਲਿਸ ਅਧਿਕਾਰੀ, ਡਿਊਟੀ ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ/ਕਾਊਟਿੰਗ ਨਾਲ ਸਬੰਧਤ ਸਰਕਾਰੀ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ। 

3. ਪ੍ਰਚਾਰ ਨਾਲ ਸਬੰਧਤ ਕਿਸੇ ਵੀ ਕਿਸਮ ਦਾ ਪੋਸਟਰ/ਬੈਨਰ ਨਹੀਂ ਲਗਾਇਆ ਜਾਵੇਗਾ।

4. ਕੋਈ ਵੀ ਰਾਜਨੀਤਿਕ ਪਾਰਟੀ, ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ/ਟੈਂਟ ਨਹੀਂ ਲਗਾਏਗਾ। 

5. ਕੋਈ ਵੀ ਵਿਅਕਤੀ, ਸਿਵਾਏ ਰਾਜ ਚੋਣ ਕਮਿਸ਼ਨ, ਪੰਜਾਬ, ਜ਼ਿਲ੍ਹਾ ਚੋਣ ਅਫਸਰ, ਐਸ.ਏ.ਐਸ. ਨਗਰ ਜਾਂ ਗ੍ਰਾਮ ਪੰਚਾਇਤ ਹਲਕੇ ਦੇ ਰਿਟਰਨਿੰਗ ਅਫਸਰ ਵੱਲੋਂ ਅਧਿਕਾਰਤ ਵਿਅਕਤੀ, ਕਿਸੇ ਵੀ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪ੍ਰਾਈਵੇਟ ਵਹੀਕਲ ਨਹੀਂ ਲਿਜਾਏਗਾ।

No comments:


Wikipedia

Search results

Powered By Blogger