SBP GROUP

SBP GROUP

Search This Blog

Total Pageviews

ਐਮ ਐਲ ਏ ਨੀਨਾ ਮਿੱਤਲ ਵੱਲੋਂ ਬਨੂੜ ਮੰਡੀ ’ਚ ਖਰੀਦ ਦੀ ਸ਼ੁਰੂਆਤ

 ਕਿਹਾ ਕਿਸਾਨਾਂ ਨੂੰ  ਝੋਨੇ ਦੇ ਮੰਡੀਕਰਣ ਸੀਜ਼ਨ ਦੌਰਾਨ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ

ਬਨੂੜ, 08 ਅਕਤੂਬਰ : ਐਮ ਐਲ ਏ ਨੀਨਾ ਮਿੱਤਲ ਵੱਲੋਂ ਮੰਗਲਵਾਰ ਨੂੰ ਬਨੂੜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਝੋਨੇ ਦੇ ਮੰਡੀਕਰਣ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਸੀਜ਼ਨ ਦੌਰਾਨ ਕਿਸੇ ਨੂੰ ਵੀ ਕੋਈ ਹੋਰ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।


ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਸਰਕਾਰ ਵੱਲੋਂ ਪਿਛਲੇ ਦਿਨਾਂ ’ਚ ਝੋਨੇ ਦੀ ਨਿਰ-ਵਿਘਨ ਖਰੀਦ ’ਚ ਪੈਦਾ ਹੋਈ ਖੜੋਤ ਸਾਰੀਆਂ ਸਬੰਧਤ ਧਿਰਾਂ ਨਾਲ ਮੀਟਿੰਗਾਂ ਕਰਕੇ ਦੂਰ ਕਰ ਲਿਆ ਗਿਆ ਅਤੇ ਭਵਿੱਖ ’ਚ ਝੋਨੇ ਦੀ ਖਰੀਦ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਖਰੀਦ ’ਚ ਦੇਰੀ ਦਾ ਕਾਰਨ ਅਨਾਜ ਭੰਡਾਰਾਂ ’ਚੋਂ ਸਟਾਕ ਕੇਂਦਰੀ ਏਜੰਸੀਆਂ ਦੁਆਰਾ ਸਮੇਂ ਸਿਰ ਨਾ ਚੁੱਕਣਾ ਬਣਿਆ ਹੈ, ਜਿਸ ਨੂੰ ਸਰਕਾਰ ਵੱਲੋਂ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਸਮੇਂ ਸਿਰ ਗੋਦਾਮ ਖਾਲੀ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ।

ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਖਰੀਦ ਸੀਜ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀਆਂ ਦਿੱਕਤਾਂ ਨਹੀਂ ਆਉਣ ਦਿੱਤੀਆਂ ਜਾਣਗੀਆਂ ਅਤੇ ਉਹ ਪ੍ਰਸ਼ਾਸਨਿਕ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਲਗਾਤਾਰ ਤਾਲਮੇਲ ’ਚ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦੀ ਪਹਿਲ ਹਮੇਸ਼ਾਂ ਕਿਸਾਨ-ਮਜ਼ਦੂਰ ਰਹੇ ਹਨ, ਇਸ ਲਈ ਕਿਸੇ ਨੂੰ ਵੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੀਰੀ ਸਾਂਭਣ ਦੇ ਕਾਰਜ ਦੌਰਾਨ ਖੇਤਾਂ ’ਚ ਬਚੇ ਵੱਢ (ਪਰਾਲੀ) ਨੂੰ ਅੱਗ ਨਾ ਲਾਈ ਜਾਵੇ ਅਤੇ ਇਸ ਨੂੰ ਮਸ਼ੀਨਰੀ ਰਾਹੀਂ ਸੰਭਾਲ ਕੇ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਯਤਨਾਂ ’ਚ ਸਹਿਯੋਗ ਕੀਤਾ ਜਾਵੇ ਤਾਂ ਜੋ ਵਾਤਾਵਰਣ ਅਤੇ ਜ਼ਮੀਨ ਦੀ ਸਿਹਤ ਨੂੰ ਬਰਕਰਾਰ ਰੱਖਿਆ ਜਾ ਸਕੇ।

ਫ਼ੋਟੋ ਕੈਪਸ਼ਨ:

ਵਿਧਾਇਕ ਨੀਨਾ ਮਿੱਤਲ ਮੰਗਲਵਾਰ ਨੂੰ ਬਨੂੜ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਉਂਦੇ ਹੋਏ।

No comments:


Wikipedia

Search results

Powered By Blogger