ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਕਤੂਬਰ, : ਸੀਨੀਅਰ ਪੁਲਿਸ ਕਪਤਾਨ ਜ਼ਿਲ੍ਹਾ ਐਸਏਐਸ ਨਗਰ ਆਈਪੀਐਸ ਦੀਪਕ ਪਾਰਿਕ ਦੇ ਦਿਸ਼ਾ- ਨਿਰਦੇਸ਼ਾਂ ਹੇਠ ਪੁਲਿਸ ਵੱਲੋਂ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਡੀਐਸਪੀ ਟਰੈਫਿਕ ਕਰਨੈਲ ਸਿੰਘ ਦੀ ਅਗੁਵਾਈ ਹੇਠ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਬਦਰੀਨਰਾਇਣ ਮੰਦਿਰ ਫੇਸ-11, ਇਮਾਰ ਹਿਲਸ ਮੋਹਾਲੀ ਸੈਕਟਰ 105 ਅਤੇ ਸੈਕਟਰ 80 ਦੇ ਵਸਨੀਕਾ , ਸੁਸਾਇਟੀਆਂ, ਨਗਰ ਵਾਸੀਆਂ ਤੇ ਸੈਕਟਰਾ ਵਿਚ ਜਾ ਕੇ ਜਨਤਕ ਮੀਟਿੰਗ ਕੀਤੀਆਂ ਗਈਆਂ।
ਇਸ ਮੌਕੇ ਡੀਐਸਪੀ ਕਰਨੈਲ ਸਿੰਘ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸ਼ਹਿਰ ਦੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ। ਜੇਕਰ ਕਿਸੇ ਵਿਅਕਤੀ ਨੂੰ ਕਿਸੇ ਪ੍ਰਕਾਰ ਦੀ ਪਰੇਸ਼ਾਨੀ ਜਾਂ ਸਮੱਸਿਆ ਆਉਂਦੀ ਹੈ ਜਾਂ ਉਨ੍ਹਾਂ ਨੂੰ ਕੋਈ ਸ਼ਰਾਰਤੀ ਅਨਸਰ ਦਿਖਦਾ ਹੈ ਤਾਂ ਉਹ ਬਿਨਾਂ ਕਿਸੇ ਝਿੱਜਕ ਦੇ ਉਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਜਾਵੇ। ਪੁਲਿਸ ਵੱਲੋਂ ਜਨਤਾ ਦੀ ਸਮੱਸਿਆ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ। ਪੁਲਿਸ ਵੱਲੋਂ ਕੀਤੇ ਜਾ ਰਹੇ ਉਪਰਾਲੇ ਦੀ ਸ਼ਾਲਾਘਾ ਕਰਦਿਆਂ ਮੀਟਿੰਗ ਦੌਰਾਨ ਲੋਕਾਂ ਨੇ ਕਿਹਾ ਕਿ ਉਨ੍ਹਾਂ ਦਾ ਪੁਰਜ਼ੋਰ ਸਮਰਥਨ ਪੁਲਿਸ ਨਾਲ ਹੈ। ਅਸੀਂ ਪੁਲਿਸ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਬਹੁਤ ਸ਼ੁਕਰਗੁਜਾਰ ਹਾਂ। ਅਜਿਹੇ ਉਪਰਾਲਿਆ ਨਾਲ ਅਪਰਾਧਿਕ ਗਤੀਵਿਧੀਆ ਤੇ ਨੱਥ ਪਵੇਗੀ ਤੇ ਆਉਣ ਵਾਲੇ ਸਮੇਂ ਵਿਚ ਅਣਸੁਖਾਵੀ ਘਟਨਾ ਵੀ ਨਹੀਂ ਵਾਪਰੇਗੀ। ਡੀਐਸਪੀ ਕਰਨੈਲ ਸਿੰਘ ਨੇ ਭਰੋਸਾ ਦਿੱਤਾ ਕਿ ਇਹ ਮੁਹਿੰਮ ਆਉਣ ਵਾਲੇ ਭਵਿੱਖ ਵਿਚ ਵੀ ਜਾਰੀ ਰਹੇਗੀ।
No comments:
Post a Comment