SBP GROUP

SBP GROUP

Search This Blog

Total Pageviews

Tuesday, December 31, 2024

ਡੀ ਸੀ ਨੇ ਐਸ ਏ ਐਸ ਨਗਰ ਜ਼ਿਲ੍ਹੇ ਵਿੱਚ ਪੰਜਾਬ ਲੈਂਡ ਪ੍ਰੀਜ਼ਰਵੇਸ਼ਨ ਐਕਟ ਅਧੀਨ ਆਉਂਦੇ ਖੇਤਰਾਂ ਦੀ ਸੁਰੱਖਿਆ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ

ਜ਼ਮੀਨੀ ਪੱਧਰ 'ਤੇ ਪਾਬੰਦੀਆਂ ਨੂੰ ਲਾਗੂ ਕਰਨ ਦੀ ਸਮੀਖਿਆ ਕਰਨ ਲਈ ਮੀਟਿੰਗ ਕੀਤੀ 

ਐਸ.ਏ.ਐਸ.ਨਗਰ, 31 ਦਸੰਬਰ : ਪੰਜਾਬ ਲੈਂਡ ਪ੍ਰੀਜ਼ਰਵੇਸ਼ਨ ਐਕਟ ਤਹਿਤ ਪਾਬੰਦੀਆਂ ਨੂੰ ਸਖ਼ਤੀ ਨਾਲ ਬਰਕਰਾਰ ਰੱਖਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਕੋਈ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਤੁਰੰਤ ਬਣਦੀ ਕਾਰਵਾਈ ਯਕੀਨੀ ਬਣਾਈ ਜਾਵੇ।


ਸਥਾਨਕ ਸਰਕਾਰ ਅਧਿਕਾਰੀਆਂ, ਟਾਊਨ ਪਲਾਨਿੰਗ ਅਧਿਕਾਰੀਆਂ, ਸਿਵਲ, ਮਾਲ ਅਤੇ ਜੰਗਲਾਤ ਵਿਭਾਗਾਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਉਨ੍ਹਾਂ ਕਿਹਾ ਕਿ ਸੈਕਸ਼ਨ 4 ਅਨੁਸਾਰ ਪੀ.ਐਲ.ਪੀ.ਏ. ਅਧੀਨ ਆਉਂਦੇ ਖੇਤਰ ਨੂੰ ਜੰਗਲਾਤ ਵਿਭਾਗ ਦੇ ਹੁਕਮਾਂ ਅਨੁਸਾਰ ਸੁਰੱਖਿਅਤ ਰੱਖਿਆ ਜਾਣਾ ਚਾਹੀਦਾ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਡੀ-ਲਿਸਟਡ ਖੇਤਰ ਪੀ.ਐਲ.ਪੀ.ਏ. ਅਧੀਨ ਖੇਤਰ ਨੂੰ ਪ੍ਰਭਾਵਤ ਨਹੀਂ ਕਰਨਾ ਚਾਹੀਦਾ, ਇਸ ਲਈ ਲੋੜੀਂਦੀਆਂ ਪ੍ਰਵਾਨਗੀਆਂ ਨਾਲ ਨਜਿੱਠਣਾ ਸਥਾਨਕ ਸਰਕਾਰ ਅਤੇ ਟਾਊਨ ਪਲਾਨਿੰਗ ਵਿਭਾਗਾਂ ਦੀ ਸਾਂਝੀ ਜ਼ਿੰਮੇਵਾਰੀ ਹੋਵੇਗੀ।  ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਡੀ-ਲਿਸਟਡ ਕੀਤੇ ਖੇਤਰਾਂ ਵਿੱਚ ਕੋਈ ਵਪਾਰਕ ਗਤੀਵਿਧੀ ਨਹੀਂ ਹੋਣੀ ਚਾਹੀਦੀ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੰਗਲਾਤ ਵਿਭਾਗ ਵੱਲੋਂ ਮਾਜਰੀ ਅਤੇ ਨਵਾਂ ਗਾਓਂ ਵਿੱਚ ਜੋ ਹਾਟ ਸਪਾਟ ਏਰੀਏ ਦੀ ਸ਼ਨਾਖਤ ਕੀਤੀ ਗਈ ਹੈ, ਉਨ੍ਹਾਂ ਦੀ ਚੰਗੀ ਤਰ੍ਹਾਂ ਪੜਤਾਲ ਕੀਤੀ ਜਾਵੇ ਅਤੇ ਕੋਈ ਉਲੰਘਣਾ ਨਾ ਹੋਣ ਦਿੱਤੀ ਜਾਵੇ।  ਕਿਸੇ ਵੀ ਉਲੰਘਣਾ ਦੇ ਮਾਮਲੇ ਵਿੱਚ, ਸਬੰਧਤ ਅਥਾਰਟੀ, ਭਾਵੇਂ ਉਹ ਸਥਾਨਕ ਸੰਸਥਾ ਜਾਂ ਟਾਊਨ ਪਲਾਨਿੰਗ ਹੋਵੇ, ਕਾਨੂੰਨ ਅਨੁਸਾਰ ਤੁਰੰਤ ਕਾਰਵਾਈ ਕੀਤੀ ਜਾਵੇ। 

ਸਾਰੇ ਵਿਭਾਗਾਂ ਦੇ ਸੰਗਠਿਤ ਤਾਲਮੇਲ ਵਾਲੇ ਯਤਨਾਂ 'ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਨਿਯਮਤ ਨਿਗਰਾਨੀ ਰੱਖੀ ਜਾਣੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਡੀ-ਲਿਸਟਡ ਖੇਤਰਾਂ ਵਿੱਚ ਕੋਈ ਵੀ ਗਤੀਵਿਧੀ ਪੀ ਐਲ ਪੀ ਏ ਨਿਯਮਾਂ 'ਤੇ ਨਕਾਰਾਤਮਕ ਪ੍ਰਭਾਵ ਨਾ ਪਾਵੇ।

ਉਨ੍ਹਾਂ ਕਿਹਾ ਕਿ ਵੱਧ ਰਹੇ ਸ਼ਹਿਰੀਕਰਨ ਦੇ ਮੱਦੇਨਜ਼ਰ, ਪੀ.ਐਲ.ਪੀ.ਏ. ਖੇਤਰ ਨੂੰ ਉਸਾਰੀ ਗਤੀਵਿਧੀਆਂ ਤੋਂ ਬਚਾਉਣਾ ਸਥਾਨਕ ਸਰਕਾਰ ਅਤੇ ਟਾਊਨ ਪਲਾਨਿੰਗ ਵਿਭਾਗਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨਾਇਬ ਤਹਿਸੀਲਦਾਰ ਮਾਜਰੀ, ਰੇਂਜ ਅਫਸਰ ਜੰਗਲਾਤ ਅਤੇ ਸਬੰਧਤ ਐਸ.ਐਚ.ਓ ਤੇ ਮਿਰਜ਼ਾਪੁਰ ਲਈ ਗਠਿਤ ਕਮੇਟੀ ਨੂੰ ਕਿਹਾ ਕਿ ਪੜਤਾਲ ਦੌਰਾਨ ਜੇਕਰ ਕੋਈ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਦੇ ਨਾਲ-ਨਾਲ ਉਸਾਰੀ ਦੇ ਕੰਮਾਂ ਨੂੰ ਤੁਰੰਤ ਬੰਦ ਕੀਤਾ ਜਾਵੇ।

ਮੀਟਿੰਗ ਵਿੱਚ ਡਵੀਜ਼ਨਲ ਜੰਗਲਾਤ ਅਫ਼ਸਰ ਕੰਵਰਦੀਪ ਸਿੰਘ, ਏਡੀਸੀ (ਜ) ਵਿਰਾਜ ਐਸ ਤਿੜਕੇ, ਐਸ ਡੀ ਐਮ ਖਰੜ ਗੁਰਮੰਦਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਅਮਨਦੀਪ ਚਾਵਲਾ, ਰਘਬੀਰ ਸਿੰਘ ਨਾਇਬ ਤਹਿਸੀਲਦਾਰ ਮਾਜਰੀ, ਬੀ ਡੀ ਪੀ ਓ ਮਾਜਰੀ ਗੁਰਮਿੰਦਰ ਸਿੰਘ ਅਤੇ ਈ ਓ ਨਵਾਂ ਗਾਉਂ ਰਵੀ ਜਿੰਦਲ ਹਾਜ਼ਰ ਸਨ।

No comments:


Wikipedia

Search results

Powered By Blogger