ਸ਼ਹਿਬਜਾਦਾ ਅਜੀਤ ਸਿੰਘ ਨਗਰ, 24 ਜਨਵਰੀ : 15ਵੇਂ ਰਾਸ਼ਟਰੀ ਵੋਟਰ ਦਿਵਸ ਦੇ ਸਬੰਧ ਵਿੱਚ ਅੱਜ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਮੋਹਾਲੀ ਵਿਖੇ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਦੀ ਅਗਵਾਈ ਵਿਚ 'ਵੋਟਰ ਜਾਗਰੂਕਤਾ ਵਿਚ ਨੌਜਵਾਨਾਂ ਦੀ ਭਾਗੀਦਾਰੀ, ਵਿਸ਼ੇ ਉਪਰ ਵਾਦ ਵਿਵਾਦ ਮੁਕਾਬਲੇ ਕਰਵਾਏ ਗਏ।
ਇਹਨਾਂ ਮੁਕਾਬਲਿਆਂ ਵਿੱਚ ਜਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਅਤੇ ਚੌਣ ਤਹਿਸੀਲਦਾਰ ਸੰਜੇ ਕੁਮਾਰ ਵਲੋਂ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ ਗਈ। ਇਸ ਮੌਕੇ ਉਪਰ ਰਾਸ਼ਟਰੀ ਕੈਡਿਟਕੋਰ ਦੇ ਵਲੰਟੀਅਰਾਂ ਵੱਲੌਂ ਵੋਟਰ ਪੰਜੀਕਰਣ ਕਰਵਾਉਣ ਅਤੇ ਲੋਕਤੰਤਰ ਦੀ ਮਜਬੂਤੀ ਲਈ ਚੋਣਾਂ ਵਿਚ ਭਾਗੀਦਾਰੀ ਸਬੰਧੀ ਪ੍ਰਣ ਵੀ ਲਿਆ ਗਿਆ। ਜਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਜਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਰੋਹ ਸ਼ਿਵਾਲਿਕ ਪਬਲਿਕ ਫੇਜ 6 ਮੋਹਾਲੀ ਵਿਖੇ ਮਨਾਏ ਜਾਣਗੇ ਜਿਸ ਵਿੱਚ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਪ੍ਰੋਗਰਾਮ ਦੌਰਾਨ 3ਬੀ 1 ਮੋਹਾਲੀ ਤੌ ਸਾਈਕਲ ਰੈਲੀ ਵੀ ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਲਈ ਮੁੱਖ ਕਰਸ਼ਨ ਹੋਵੇਗੀ।
ਵਾਵ ਵਿਵਾਦ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਕਾਲਜ ਦੀ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਅਤੇ ਜਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਵੱਲੋਂ ਸਰਟੀਫਿਕੇਟ ਤਕਸੀਮ ਕੀਤੇ ਗਏ। ਕਾਲਜ ਦੇ ਪ੍ਰੋ ਗੁਨਜੀਤ ਕੌਰ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।
No comments:
Post a Comment