ਐੱਸ.ਏ.ਐੱਸ ਨਗਰ, 14 ਜਨਵਰੀ : ਮੁੱਖ ਖੇਤੀਬਾੜੀ ਅਫਸਰ, ਗੁਰਮੇਲ ਸਿੰਘ, ਐੱਸ.ਏ.ਐੱਸ.ਨਗਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਖੁੰਭਾਂ ਦੀ ਕਾਸ਼ਤ ਨੂੰ ਉਤਸਾਹਿਤ ਕਰਨ ਦੇ ਮੰਤਵ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (ਆਤਮਾ ਸਕੀਮ ) ਐੱਸ.ਏ.ਐੱਸ.ਨਗਰ ਦੇ ਸਹਿਯੋਗ ਨਾਲ 16 ਜਨਵਰੀ ਤੋਂ 22 ਜਨਵਰੀ 2025 ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਮੁੱਖ ਖੇਤੀਬਾੜੀ ਅਫਸਰ, ਐੱਸ.ਏ.ਐੰਸ.ਨਗਰ ਦੇ ਦਫਤਰ ਵਿਖੇ ਕਮਰਾ ਨੰਬਰ: 535 ਚੌਥੀ ਮੰਜਿਲ ਵਿਖੇ ਕਰਵਾਈ ਜਾ ਰਹੀ ਹੈ।
ਇਸ ਟ੍ਰੇਨਿੰਗ ਵਿੱਚ ਕਿਸਾਨਾਂ ਨੂੰ ਖੁੰਭਾਂ ਦੀ ਕਾਸ਼ਤ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਚਾਵਵਾਨ ਕਿਸਾਨ ਆਪਣੇ ਅਧਾਰ ਕਾਰਡ ਦੀ ਫੋਟੋ ਕਾਪੀ ਅਤੇ ਫੋਟੋ ਲੈ ਕੇ 16 ਜਨਵਰੀ, 2025 ਨੂੰ ਸਵੇਰੇ 10.30 ਵਜੇ ਮੁੱਖ ਖੇਤੀਬਾੜੀ ਅਫਸਰ ਦੇ ਦਫਤਰ ਵਿਖੇ ਪਹੁੰਚਣ ਦੀ ਕ੍ਰਿਪਾਲਤਾ ਕਰਨ।
No comments:
Post a Comment