ਜ਼ਿਲ੍ਹਾ ਅਧਿਕਾਰੀਆਂ ਨੂੰ ਜਲਦੀ ਹੀ ਉੱਥੇ ਰਹਿਣ ਲਈ ਘਰ ਮਿਲਣਗੇ
ਐਸ.ਏ.ਐਸ.ਨਗਰ, 08 ਜਨਵਰੀ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਮੋਹਾਲੀ ਵਿਖੇ ਪੁਰਬ ਪ੍ਰੀਮੀਅਮ ਅਪਾਰਟਮੈਂਟਸ ਦਾ ਦੌਰਾ ਕਰਕੇ ਭਗਵੰਤ ਮਾਨ ਸਰਕਾਰ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਰਕਾਰੀ ਰਿਹਾਇਸ਼ਾਂ ਦੇਣ ਲਈ ਖਰੀਦੇ ਗਏ ਫਲੈਟਾਂ ਦਾ ਜਾਇਜ਼ਾ ਲਿਆ।
ਉਨ੍ਹਾਂ ਨੇ ਇਨ੍ਹਾਂ ਫਲੈਟਾਂ ਦਾ ਜਾਇਜ਼ਾ ਲੈਣ ਉਪਰੰਤ ਕਿਹਾ ਕਿ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ ਤੋਂ ਲਗਭਗ 167 ਟਾਈਪ 3 ਅਤੇ ਟਾਈਪ 2 ਫਲੈਟ ਖਰੀਦੇ ਗਏ ਹਨ, ਜੋ ਜਲਦੀ ਹੀ ਰਾਜ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪੇ ਜਾਣਗੇ।
ਉਨ੍ਹਾਂ ਦੱਸਿਆ ਕਿ ਅੱਜ ਪ੍ਰਸ਼ਾਸਨਿਕ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਦੀ ਟੀਮ ਨਾਲ ਇਨ੍ਹਾਂ ਫਲੈਟਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ ਗਿਆ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸਰਕਾਰੀ ਮਕਾਨਾਂ ਦੀ ਮੰਗ ਅਨੁਸਾਰ ਸਾਰੀਆਂ ਲੋੜੀਂਦੀਆਂ ਜ਼ਰੂਰਤਾਂ ਦੀ ਜਾਂਚ ਕਰਨ ਲਈ ਕਿਹਾ ਗਿਆ। ਲੋਕ ਨਿਰਮਾਣ ਵਿਭਾਗ ਦੀ ਟੀਮ ਵਿੱਚ ਸਿਵਲ ਅਤੇ ਇਲੈਕਟ੍ਰੀਕਲ ਵਿੰਗ ਦੇ ਅਧਿਕਾਰੀਆਂ ਤੋਂ ਇਲਾਵਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਵੀ ਸ਼ਾਮਲ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੋਹਾਲੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਸਰਕਾਰੀ ਰਿਹਾਇਸ਼ ਦੀ ਮੰਗ ਨੂੰ ਪੰਜਾਬ ਸਰਕਾਰ ਦੀ ਪਹਿਲਕਦਮੀ ਨਾਲ ਜਲਦੀ ਹੀ ਪੂਰਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ਤਾਂ ਜੋ ਉਨ੍ਹਾਂ ਦੀਆਂ ਅਰਜ਼ੀਆਂ ਨੂੰ ਰਾਜ ਸਰਕਾਰ ਦੇ ਮਕਾਨ ਅਲਾਟਮੈਂਟ ਨਿਯਮਾਂ ਅਨੁਸਾਰ ਵਿਚਾਰਿਆ ਜਾ ਸਕੇ।
ਜ਼ਿਲ੍ਹਾ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਆਮ ਪ੍ਰਸ਼ਾਸਨ ਵਿਭਾਗ ਵੱਲੋਂ ਸੂਬਾਈ ਅਧਿਕਾਰੀਆਂ ਨੂੰ ਵੀ ਕੁਝ ਫਲੈਟ ਅਲਾਟ ਕੀਤੇ ਜਾਣਗੇ।
ਇਸ ਮੌਕੇ ਉਨ੍ਹਾਂ ਨਾਲ ਏ ਡੀ ਸੀ ਵਿਰਾਜ ਐੱਸ ਤਿੜਕੇ, ਐੱਸ ਡੀ ਐੱਮ ਦਮਨਦੀਪ ਕੌਰ, ਸਹਾਇਕ ਕਮਿਸ਼ਨਰ ਡਾ. ਅੰਕਿਤਾ ਕਾਂਸਲ ਵੀ ਮੌਜੂਦ ਸਨ।
No comments:
Post a Comment