SBP GROUP

SBP GROUP

Search This Blog

Total Pageviews

Tuesday, January 14, 2025

ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੇ ਸਬੰਧ ਵਿੱਚ ਟ੍ਰੈਫਿਕ ਪੁਲਿਸ ਵੱਲੋਂ ਸੈਮੀਨਾਰ

ਸਕੂਲਾਂ ਵਿੱਚ ਜਾ ਕੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ            

ਐੱਸ.ਏ.ਐੱਸ ਨਗਰ 14 ਜਨਵਰੀ : ਸੀਨੀਅਰ ਕਪਤਾਨ ਪੁਲਿਸ ਦੀਪਕ ਪਾਰਿਕ, ਐਸ.ਪੀ. ਟ੍ਰੈਫਿਕ ਐੱਚ ਐੱਸ ਮਾਨ, ਡੀ.ਐਸ.ਪੀ. ਟ੍ਰੈਫਿਕ ਕਰਨੈਲ ਸਿੰਘ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਤੇ ਮਹਿਲਾ ਸਿਪਾਹੀ ਖੁਸ਼ਪ੍ਰੀਤ ਕੌਰ ਵੱਲੋ ਕੁਲਜੀਤ ਕਟੋਚ ਏ.ਆਈ.ਇੰਚਾਰਜ ਮਨਿਸਟਰ ਕਾਰ ਸੈਸ਼ਨ, ਪੰਜਾਬ PB01 ਨਾਲ ਮਿਲ ਕੇ ਗੱਡੀਆਂ ਪਾਸ ਕਰਾਉਣ ਆਏ ਲੋਕਾਂ ਨਾਲ ਅਤੇ ਸੀਨੀਅਰ ਸੈਕੰਡਰੀ ਰੈਜ਼ੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਐਸ ਏ ਐਸ ਨਗਰ ਵਿਖੇ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਦੇ ਸਬੰਧ ਵਿੱਚ ਸੈਮੀਨਾਰ ਕੀਤਾ ਗਿਆ।


    ਇਸ ਮੌਕੇ ਧੁੰਦ ਦੇ ਦਿਨਾਂ ਨੂੰ ਮੁੱਖ ਰੱਖਦੇ ਹੋਏ ਰਿਫਲੈਕਟਰ ਟੇਪ ਲਾਈ ਗਈ, ਨਸ਼ੇ ਕਰ ਕੇ ਵਾਹਨ ਨਾ ਚਲਾਉਣ ਬਾਰੇ ਅਤੇ ਟਰੈਫਿਕ ਨਿਯਮਾਂ ਬਾਰੇ, ਅੰਡਰਏਜ ਡਰਾਇਵਿੰਗ ਨਾ ਕਰਨ ਬਾਰੇ, ਅਣਪਛਾਤੇ ਵਹੀਕਲ ਨਾਲ ਐਕਸੀਡੈੰਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ, ਲੇਨ ਡਰਾਇਵਿੰਗ ਬਾਰੇ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਬਾਰੇ ਅਤੇ ਵਾਤਾਵਰਣ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ। ਵਾਹਨਾਂ ਤੇ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ਤੇ ਹੈਲਮਟ ਪਾਉਣ ਬਾਰੇ, ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰੇ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋਂ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ, ਬੁਲੇਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਅਤੇ ਨਾ ਮੌਡਿਫਾਈ ਕਰਵਾਉਣ ਦੀ ਅਪੀਲ ਕੀਤੀ ਗਈ।

   ਇਸ  ਤੋਂ ਇਲਾਵਾ ਸਾਰੇ ਟਰੈਫਿਕ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਬਾਰੇ ਵੀ ਕਿਹਾ ਗਿਆ ਤਾਂ ਜੋ ਸੜਕੀ ਹਾਦਸਿਆ ਨੂੰ ਘਟਾਇਆ ਜਾ ਸਕੇ। ਪੁਲਿਸ ਤੋਂ ਮਦਦ ਲੈਣ ਅਤੇ ਦੇਣ ਲਈ ਹੈਲਪਲਾਈਨ ਨੰਬਰ 112 ਅਤੇ 181 ਤੇ ਕਾਲ ਕਰਨ ਬਾਰੇ, ਇਸ ਦੇ ਨਾਲ ਸਾਈਬਰ ਕ੍ਰਾਈਮ ਲਈ 1930 ਤੇ ਕਾਲ ਕਰਨ ਬਾਰੇ ਜਾਣਕਾਰੀ ਦਿੱਤੀ ਗਈ।

No comments:


Wikipedia

Search results

Powered By Blogger