ਜਗਰਾਉਂ, 08 ਜਨਵਰੀ : ਸਮਾਜਿੱਕ ਸੁਰੱਖਿਆ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ.ਬਲਜੀਤ ਕੌਰ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੂੰ ਮਿਲਣ ਲਈ ਅਚਾਨਕ ਜਗਰਾਉਂ ਵਿਖੇ ਪਹੁੰਚੇ। ਵਿਧਾਇਕਾ ਮਾਣੂੰਕੇ ਤੇ ਉਹਨਾਂ ਪਤੀ ਪ੍ਰੋਫੈਸਰ ਸੁਖਵਿੰਦਰ ਸਿੰਘ ਸਮੇਤ ਪਰਿਵਾਰਕ ਮੈਂਬਰਾਂ ਵੱਲੋਂ ਮੰਤਰੀ ਸਾਹਿਬਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਭਾਵੇਂ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਭਾਵੇਂ ਵਿਧਾਇਕਾ ਮਾਣੂੰਕੇ ਨੂੰ ਪਰਿਵਾਰਕ ਤੌਰਤੇ ਮਿਲਣ ਲਈ ਪਹੁੰਚੇ ਸਨ, ਪਰੰਤੂ ਬੀਬੀ ਮਾਣੂੰਕੇ ਵੱਲੋਂ ਮੰਤਰੀ ਸਾਹਿਬਾਂ ਅੱਗੇ ਜਗਰਾਉਂ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਿਟਾਰਾ ਖੋਲ ਦਿੱਤਾ। ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਡਾ.ਬਲਜੀਤ ਕੌਰ ਮਾਣੂੰਕੇ ਨੂੰ ਆਖਿਆ ਕਿ ਜਗਰਾਉਂ ਹਲਕੇ ਦੇ ਜਿੰਨਾਂ ਪਰਿਵਾਰਾਂ ਦੇ ਸ਼ਗਨ ਸਕੀਮ ਦੇ ਪੈਸੇ ਜਾਰੀ ਹੋਣ ਤੋਂ ਰਹਿੰਦੇ ਹਨ |
ਉਹ ਜਾਰੀ ਕਰਵਾਏ ਜਾਣ। ਉਹਨਾਂ ਆਖਿਆ ਕਿ ਜਗਰਾਉਂ ਹਲਕੇ ਅਧੀਨ ਜਿੰਨਾਂ ਬਜੁਰਗਾਂ ਦੀਆਂ ਬੁਢਾਪਾ ਪੈਨਸ਼ਨਾਂ ਲੱਗਣ ਤੋਂ ਰਹਿੰਦੀਆਂ ਹਨ, ਉਹਨਾਂ ਦੀਆਂ ਬੁਢਾਪਾ ਪੈਨਸ਼ਨਾਂ ਵਿਭਾਗ ਵੱਲੋਂ ਕੈਂਪ ਲਗਾਕੇ ਲਗਾਈਆਂ ਜਾਣ। ਇਸ ਤੋਂ ਇਲਾਵਾ ਆਂਗਨਵਾੜੀ ਸੈਂਟਰਾਂ ਬੱਚਿਆਂ ਲਈ ਖੇਡਾਂ ਦਾ ਸਮਾਨ ਅਤੇ ਬੱਚਿਆਂ ਦੇ ਬੈਠਣ ਲਈ ਨਵੀਆਂ ਦਰੀਆਂ ਚੈਕ ਕਰਵਾਕੇ ਜਾਰੀ ਕੀਤੀਆਂ ਜਾਣ। ਉਹਨਾਂ ਆਖਿਆ ਕਿ ਸਮਾਜਿੱਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਦੇ ਦਫਤਰ ਵਿੱਚ ਦਫਤਰੀ ਸਟਾਫ਼ ਦੀਆਂ ਖਾਲੀ ਪੋਸਟਾਂ ਭਰੀਆਂ ਜਾਣ ਅਤੇ ਆਂਗਨਵਾੜੀ ਸੈਂਟਰਾਂ ਵਿੱਚ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਭਰੀਆਂ ਜਾਣ।
ਇਸ ਮੌਕੇ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਸ਼ਵਾਸ਼ ਦਿਵਾਇਆ ਕਿ ਜਗਰਾਉਂ ਹਲਕੇ ਦੀਆਂ ਸਾਰੀਆਂ ਸਮੱਸਿਆਵਾਂ ਦਾ ਪਹਿਲ ਪੱਧਰ ਤੇ ਹੱਲ ਕੀਤਾ ਜਾਵੇਗਾ ਅਤੇ ਸ਼ਗਨ ਸਕੀਮ ਦੇ ਪੈਸੇ ਵੀ ਜ਼ਲਦੀ ਹੀ ਜਾਰੀ ਕਰ ਦਿੱਤੇ ਜਾਣਗੇ। ਉਹਨਾਂ ਭਰੋਸਾ ਦਿੱਤਾ ਕਿ ਭਾਵੇਂ ਲੋੜਵੰਦਾਂ ਦੀਆਂ ਬੁਢਾਪਾ ਪੈਨਸ਼ਨਾਂ ਦੇ ਫਾਰਮ ਵਿਭਾਗ ਵੱਲੋਂ ਆਨਲਾਈਨ ਭਰੇ ਜਾ ਰਹੇ ਹਨ, ਪਰੰਤੂ ਫਿਰ ਵੀ ਕੈਂਪ ਲਗਾਉਣ ਬਾਰੇ ਵਿਚਾਰ ਕਰ ਲਿਆ ਜਾਵੇਗਾ। ਮੰਤਰੀ ਸਾਹਿਬਾਂ ਨੇ ਆਖਿਆ ਕਿ ਸਾਰੇ ਆਂਗਨਵਾੜੀ ਸੈਂਟਰਾਂ ਤੋਂ ਰਿਪੋਰਟ ਪ੍ਰਾਪਤ ਕਰਕੇ ਖੇਡਾਂ ਦਾ ਸਮਾਨ ਅਤੇ ਹੋਰ ਲੋੜੀਦਾ ਸਮਾਨ ਜਾਰੀ ਕਰ ਦਿੱਤਾ ਜਾਵੇਗਾ।
ਉਹਨਾਂ ਹੋਰ ਆਖਿਆ ਕਿ ਪੰਜਾਬ ਸਰਕਾਰ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ 50 ਹਜ਼ਾਰ ਤੋਂ ਵੀ ਜ਼ਿਆਦਾ ਨੌਜੁਆਨ ਮੁੰਡੇ-ਕੁੜੀਆਂ ਦੀ ਭਰਤੀ ਕੀਤੀ ਜਾ ਚੁੱਕੀ ਹੈ ਅਤੇ ਆਂਗਨਵਾੜੀ ਵਰਕਰ ਤੇ ਹੈਲਪਰ ਵੀ ਭਰਤੀ ਕੀਤੇ ਗਏ ਹਨ। ਪੰਜਾਬ ਸਰਕਾਰ ਨੌਜੁਆਨਾਂ ਨੂੰ ਰੁਜ਼ਗਾਰ ਦੇਣ ਲਈ ਬਚਨਵੱਧ ਹੈ ਅਤੇ ਆਉਂਦੇ ਸਮੇਂ ਵਿੱਚ ਜਿੱਥੇ ਵੀ ਦਫਤਰੀ ਸਟਾਫ, ਆਂਗਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਅਸਾਮੀਆਂ ਖਾਲੀ ਹਨ, ਭਰੀਆਂ ਜਾਣਗੀਆਂ। ਇਸ ਮੌਕੇ ਵਿਧਾਇਕਾ ਮਾਣੂੰਕੇ ਦੇ ਪਰਿਵਾਰਕ ਮੈਂਬਰ ਅਤੇ ਵਲੰਟੀਅਰ ਵੀ ਹਾਜ਼ਰ ਸਨ।
No comments:
Post a Comment