SBP GROUP

SBP GROUP

Search This Blog

Total Pageviews

Friday, January 31, 2025

ਪੀਣ ਵਾਲੇ ਪਾਣੀ ਅਤੇ ਸਵੱਛ ਭਾਰਤ ਮਿਸ਼ਨ ਦੀਆਂ ਵਧੀਆ ਸੇਵਾਵਾਂ ਨਿਭਾਉਣ ਵਾਲੇ ਪੰਚਾਂ, ਸਰਪੰਚਾਂ ਨੇ ਰਾਸ਼ਟਰੀ ਗਣਤੰਤਰ ਦਿਵਸ ਸਮਾਗਮ ਚ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ

ਸਾਹਿਬਜ਼ਾਦ ਅਜੀਤ ਸਿੰਘ ਨਗਰ, 31 ਜਨਵਰੀ : ਪੀਣ ਵਾਲੇ ਪਾਣੀ ਅਤੇ ਸਵੱਛ ਭਾਰਤ ਮਿਸ਼ਨ ਤਹਿਤ ਵਧੀਆ ਸੇਵਾਵਾਂ ਦੇਣ ਵਾਲੇ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚੋਂ ਪੰਚਾਂ ਅਤੇ ਸਰਪੰਚਾਂ ਨੂੰ ਦਿੱਲੀ ਵਿਖੇ ਰਾਸ਼ਟਰੀ ਗਣਤੰਤਰ ਦਿਵਸ ਦੇ ਮੌਕੇ ਤੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਣ ਦਾ ਮੌਕਾ ਮਿਲਿਆ।


 ਇਨ੍ਹਾਂ ਵਿੱਚ ਜ਼ਿਲ੍ਹਾ ਰੂਪਨਗਰ, ਸੰਗਰੂਰ,  ਅੰਮ੍ਰਿਤਸਰ ਸਾਹਿਬ,  ਮੋਗਾ, ਪਟਿਆਲਾ, ਮਾਨਸਾ ਅਤੇ ਲੁਧਿਆਣਾ ਦੇ ਸਰਪੰਚਾਂ ਅਤੇ ਪੰਚਾਂ ਨੇ ਸ਼ਿਰਕਤ ਕੀਤੀ ਅਤੇ ਇਨ੍ਹਾਂ ਵਿਸ਼ੇਸ਼ ਮਹਿਮਾਨਾਂ ਦੇ ਨਾਲ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਐਸ ਡੀ ਓ ਸ਼੍ਰੀ ਅਵੀ ਟੁਟੇਜਾ  ਅਤੇ ਜੇ ਈ ਗੁਰਾਂਸ਼ ਸਿੰਘ ਸ਼ਾਮਿਲ ਸਨ।

    ਗਣਤੰਤਰ ਦਿਵਸ ਸਮਾਗਮ ਤੋਂ ਵਾਪਸੀ ਉਪਰੰਤ ਇਨ੍ਹਾਂ ਸਾਰਿਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੰਜਾਬ ਸਰਕਾਰ ਦਾ ਉਨ੍ਹਾਂ ਦੀ ਇਸ ਫ਼ੇਰੀ ਲਈ ਕੀਤੇ ਉਪਰਾਲਿਆਂ ਲਈ ਧੰਨਵਾਦ ਵੀ ਪ੍ਰਗਟਾਇਆ।

No comments:


Wikipedia

Search results

Powered By Blogger