SBP GROUP

SBP GROUP

Search This Blog

Total Pageviews

Friday, January 17, 2025

ਸੜਕ ਦੁਰਘਟਨਾਵਾਂ ਤੋਂ ਬਚਣ ਲਈ ਵੱਖ-ਵੱਖ ਥਾਂ ਤੇ ਲਗਾਏ ਜਾ ਰਹੇ ਨੇ ਟ੍ਰੈਫਿਕ ਪੁਲਿਸ ਵੱਲੋਂ ਸੈਮੀਨਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜਨਵਰੀ : ਐਸ  ਐਸ ਪੀ ਦੀਪਕ ਪਾਰਿਕ, ਐਸ.ਪੀ (ਟ੍ਰੈਫਿਕ) ਐੱਚ ਐੱਸ ਮਾਨ, ਡੀ.ਐਸ. ਪੀ (ਟ੍ਰੈਫਿਕ) ਕਰਨੈਲ ਸਿੰਘ ਦੀਆਂ ਹਦਾਇਤਾਂ ਤੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਤੇ ਮਹਿਲਾ ਸਿਪਾਹੀ ਖੁਸ਼ਪ੍ਰੀਤ ਕੌਰ ਵੱਲੋਂ ਇੰਚਾਰਜ ਟ੍ਰੈਫਿਕ, ਲਾਲੜੂ, ਜਸਵੀਰ ਸਿੰਘ, ਅੰਬੂਜਾ ਫਾਊਂਡੇਸ਼ਨ, ਪਨੋਡ ਰਿਕਾਰਡ ਇੰਡੀਆ ਫਾਊਂਡੇਸ਼ਨ ਨਾਲ ਮਿਲ ਕੇ, ਸਤਨਾਮ ਕੈਂਟਰ ਯੂਨੀਅਨ, ਸੇਂਟ ਅਤਰੀ ਸੀਨੀਅਰ ਪਬਲਿਕ ਸਕੂਲ ਲਾਲੜੂ, ਐਸ ਏ ਐਸ ਨਗਰ ਵਿਖੇ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਦੇ ਸਬੰਧ ਵਿੱਚ ਟਰੱਕ ਡਰਾਈਵਰ ਤੇ ਅਧਿਆਪਕ ਵਿਦਿਆਰਥੀਆ, ਸਕੂਲ ਬੱਸ ਡਰਾਈਵਰ ਅਤੇ ਕੰਡਕਟਰ/ ਮਹਿਲਾ ਅਟੈਂਡੈਟ ਲਈ ਸੈਮੀਨਾਰ ਕੀਤਾ ਗਿਆ। 


ਧੁੰਦ ਦੇ ਦਿਨਾਂ ਨੂੰ ਮੁੱਖ ਰੱਖਦੇ ਹੋਏ ਰਿਫਲੈਕਟਰ ਟੇਪ ਲਗਾਈ ਗਈ। ਨਸ਼ੇ ਕਰ ਕੇ ਵਾਹਨ ਨਾ ਚਲਾਉਣ ਬਾਰੇ ਅਤੇ ਟਰੈਫਿਕ ਨਿਯਮਾਂ ਬਾਰੇ, ਅੰਡਰ-ਏਜ ਡਰਾਇਵਿੰਗ ਨਾ ਕਰਨ ਬਾਰੇ, ਅਣਪਛਾਤੇ ਵਹੀਕਲ ਨਾਲ ਐਕਸੀਡੈੰਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ, ਲੇਨ ਡਰਾਇਵਿੰਗ ਬਾਰੇ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਬਾਰੇ ਵਾਤਾਵਰਣ ਦੀ ਸੁਰੱਖਿਅਤ ਬਾਰੇ ਜਾਣਕਾਰੀ ਦਿੱਤੀ। 

    ਵਾਹਨਾਂ ਤੇ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ਤੇ ਹੈਲਮਟ ਪਾਉਣ ਬਾਰੇ, ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ, ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਅਤੇ ਨਾ ਮੌਡਿਫਾਈ ਕਰਾਨ ਦੀ ਅਪੀਲ ਕੀਤੀ। ਸਾਰੇ ਟਰੈਫਿਕ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਬਾਰੇ ਦੱਸਿਆ  ਗਿਆ ਤਾਂ ਜੋ ਸੜਕੀ ਹਾਦਸਿਆਂ ਨੂੰ ਘਟਾਇਆ ਜਾ ਸਕੇ। ਪੁਲਿਸ ਤੋਂ ਮਦਦ ਲੈਣ ਅਤੇ ਦੇਣ ਲਈ ਹੈਲਪਲਾਈਨ ਨੰਬਰ 112 ਅਤੇ 181 ਤੇ ਕਾਲ ਕਰਨ ਬਾਰੇ, ਇਸ ਦੇ ਨਾਲ ਸਾਈਬਰ ਕ੍ਰਾਈਮ ਲਈ 1930 ਤੇ ਕਾਲ ਕਰਨ ਬਾਰੇ ਜਾਣਕਾਰੀ ਦਿੱਤੀ।

No comments:


Wikipedia

Search results

Powered By Blogger