Sunday, January 12, 2025

ਰਾਸ਼ਟਰੀ ਸੜ੍ਹਕ ਸੁਰੱਖਿਆ ਮਾਹ ਦੇ ਸਬੰਧ ਵਿੱਚ ਏਅਰਪੋਰਟ ਵਰਕਰਾਂ, ਟੈਕਸੀ ਚਾਲਕਾਂ/ ਆਟੋ ਚਾਲਕਾਂ ਅਤੇ ਕਿਰਤੀ ਮਜਦੂਰਾਂ ਲਈ ਜਾਗਰੂਕਤਾ ਮੁਹਿੰਮ

ਧੁੰਦ ਦੇ ਦਿਨਾਂ ਨੂੰ ਮੁੱਖ ਰੱਖਦੇ ਹੋਏ ਲਗਾਈ ਗਈ ਰਿਫਲੈਕਟਰ ਟੇਪ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਜਨਵਰੀ : ਪਹਿਲੀ ਜਨਵਰੀ ਤੋਂ 31 ਜਨਵਰੀ ਤੱਕ ਮਨਾਏ ਜਾ ਰਹੇ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਦੇ ਸੰਬੰਧ ਵਿੱਚ ਅੱਜ ਟ੍ਰੈਫਿਕ ਐਜੂਕੇਸ਼ਨ ਸੈੱਲ, ਜ਼ਿਲ੍ਹਾ ਪੁਲਿਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਇੰਚਾਰਜ ਏ ਐਸ ਆਈ ਜਨਕ ਰਾਜ, ਮਹਿਲਾ ਸਿਪਾਹੀ ਖੁਸ਼ਪ੍ਰੀਤ ਕੌਰ ਵੱਲੋਂ ਏਅਰਪੋਰਟ ਇੰਚਾਰਜ ਏ.ਐਸ. ਆਈ. ਹਰਸ਼ਪਾਲ ਨਾਲ ਮਿਲ ਕੇ ਏਅਰਪੋਰਟ ਵਰਕਰਾਂ, ਟੈਕਸੀ ਚਾਲਕਾਂ/ ਆਟੋ ਚਾਲਕਾਂ ਅਤੇ ਫੇਸ 11 ਦੇ ਕਿਰਤੀ ਮਜ਼ਦੂਰਾਂ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ।


    ਇਸ ਦੌਰਾਨ ਧੁੰਦ ਦੇ ਦਿਨਾਂ ਨੂੰ ਮੁੱਖ ਰੱਖਦੇ ਹੋਏ ਰਿਫਲੈਕਟਰ ਟੇਪ ਲਗਾਈ ਗਈ ਅਤੇ ਨਸ਼ਾ ਕਰ ਕੇ ਵਾਹਨ ਨਾ ਚਲਾਉਣ ਬਾਰੇ ਅਤੇ ਟਰੈਫਿਕ ਨਿਯਮਾਂ ਬਾਰੇ, ਅੰਡਰ-ਏਜ ਡਰਾਇਵਿੰਗ ਨਾ ਕਰਨ ਬਾਰੇ, ਅਣਪਛਾਤੇ ਵਹੀਕਲ ਨਾਲ ਐਕਸੀਡੈੰਟ ਹੋਣ 'ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ, ਲੇਨ ਡਰਾਇਵਿੰਗ ਬਾਰੇ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਬਾਰੇ ਅਤੇ ਵਾਤਾਵਰਣ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ। 

    ਵਾਹਨਾਂ ਤੇ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ਹੈਲਮਟ ਪਾ ਕੇ  ਚਲਾਉਣ ਬਾਰੇ, ਵਾਹਨਾਂ ਨੂੰ ਸੜਕ 'ਤੇ ਖੜ੍ਹਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰੇ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਬਾਰੇ, ਲਾਲ-ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ,ਬੁਲਟ ਮੋਟਰਸਾਇਕਲ 'ਤੇ ਪਟਾਕੇ ਨਾ ਮਾਰਨ ਅਤੇ ਨਾ ਹੀ ਮੌਡਿਫਾਈ ਕਰਵਾਉਣ ਦੀ ਅਪੀਲ ਕੀਤੀ ਗਈ।  ਟਰੈਫਿਕ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਬਾਰੇ ਸੁਚੇਤ ਕੀਤਾ ਗਿਆ ਤਾਂ ਜੋ ਹਾਦਸਿਆਂ ਨੂੰ ਘਟਾਇਆ ਜਾ ਸਕੇ। ਪੁਲਿਸ ਤੋਂ ਮਦਦ ਲੈਣ ਅਤੇ ਕੋਈ ਸੂਚਨਾ ਦੇਣ ਲਈ ਹੈਲਪਲਾਈਨ ਨੰਬਰ 112 ਅਤੇ 181 ਤੇ ਕਾਲ ਕਰਨ ਬਾਰੇ ਅਤੇ ਸਾਈਬਰ ਕ੍ਰਾਈਮ ਲਈ 1930 ਤੇ ਕਾਲ ਕਰਨ ਬਾਰੇ ਜਾਣਕਾਰੀ ਦਿੱਤੀ ਗਈ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger