ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜਨਵਰੀ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ 17 ਜਨਵਰੀ ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ, ਜਿਲ੍ਹਾ ਰੋਜ਼ਗਾਰ ਦਫ਼ਤਰ, ਕਮਰਾ ਨੰ: 461 ਤੀਜੀ ਮੰਜ਼ਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਲਾਇਆ ਜਾ ਰਿਹਾ ਹੈ ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਸਾਮ 1 ਵਜੇ ਤੱਕ ਹੋਵੇਗਾ।
ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਮਿਤੀ 17-01-2025 (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਆਯੋਜਨ ਕੀਤਾ ਜਾਣਾ ਹੈ। ਉਹਨਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਡੀ-ਮਾਰਟ, ਆਈ ਪ੍ਰੋਸੈੱਸ, ਐੱਲ.ਆਈ.ਸੀ. ਏਰੀਅਲ, ਟੈਲੀਕੋਮ, ਅਤੇ ਗਿਲਾਰਡ ਕੰਪਨੀਆਂ ਵੱਲੋਂ ਹਿੱਸਾ ਲਿਆ ਜਾ ਰਿਹਾ ਹੈ। ਇਨ੍ਹਾਂ ਕੰਪਨੀਆਂ ਵੱਲੋਂ ਪੀਕਰ ਐਂਡ ਪੈੱਕਰ, ਕੈਸ਼ੀਅਰ, ਸੇਲਜ਼ ਐਗਜ਼ੀਕਿਊਟਿਵ ਇਨ ਹੋਮ ਲੋਨ ਅਤੇ ਕਾਮਰਸ਼ੀਅਲ ਕਾਰਡ, ਟੈਕਨੀਕਲ ਐਗਜ਼ੀਕਿਊਟਿਵ, ਬੀਮਾ ਸਖੀ, ਕਸਟਮਰ ਸੁਪੋਰਟ ਐਗਜ਼ੀਕਿਊਟਿਵ ਅਤੇ ਡਾਟਾ ਐਂਟਰੀ ਓਪਰੇਟਰ ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਭਰਤੀ ਕੀਤੇ ਗਏ ਪ੍ਰਾਰਥੀਆਂ ਦੀ ਤਨਖਾਹ 12000 ਤੋਂ 18000 ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਜ਼ਿਲ੍ਹਾ ਮੋਹਾਲੀ ਹੋਵੇਗਾ।
ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਉਮਰ 18 ਤੋਂ 30 ਸਾਲ ਹੋਵੇ ਅਤੇ ਘੱਟ ਤੋ ਘੱਟ ਯੋਗਤਾ ਦਸਵੀਂ, ਬਾਰਵੀਂ ਅਤੇ ਗਰੈਜੂਏਸ਼ਨ ਪਾਸ ਭਾਗ ਲੈ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨਕਾਰਡ, ਰਿਜ਼ਿਊਮ ਨਾਲ ਲਿਆਉਣ, ਤਾਂ ਕਿ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ। ਇਸ ਤੋ ਇਲਾਵਾ ਪ੍ਰਾਰਥੀ ਆਪਣੀ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।
No comments:
Post a Comment