SBP GROUP

SBP GROUP

Search This Blog

Total Pageviews

Friday, January 10, 2025

ਨਵੇਂ ਖੁੱਲ੍ਹੇ ਆਮ ਆਦਮੀ ਕਲੀਨਿਕ ਸਰਕਾਰ ਦੀਆਂ ਉਮੀਦਾਂ 'ਤੇ ਖਰੇ ਉਤਰ ਰਹੇ ਹਨ- ਸਿਵਲ ਸਰਜਨ

ਹੁਣ ਤੱਕ 15,64,202 ਲੱਖ ਤੋਂ ਵੱਧ ਲੋਕਾਂ ਨੇ ਸਿਹਤ ਸੇਵਾਵਾਂ ਦਾ ਲਿਆ ਲਾਭ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਐਸ.ਏ.ਐਸ. ਨਗਰ ਜ਼ਿਲ੍ਹੇ ਵਿਚ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਲੋਕਾਂ ਨੂੰ ਚੰਗੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਅਤੇ ਲੋਕਾਂ। ਦੀਆਂ ਉਮੀਦਾਂ ’ਤੇ ਪੂਰਾ ਉਤਰ ਰਹੇ ਹਨ। ਇਨ੍ਹਾਂ ਕਲੀਨਿਕਾਂ ਵਿਖੇ ਡਾਕਟਰੀ ਸਲਾਹ ਤੇ ਮੁਫ਼ਤ ਦਵਾਈ ਦੇ ਨਾਲ-ਨਾਲ ਟੈਸਟ ਵੀ ਬਿਨਾਂ ਕਿਸੇ ਫ਼ੀਸ ਲਿਆਂ ਕੀਤੇ ਜਾ ਰਹੇ ਹਨ। 


     ਆਮ ਆਦਮੀ ਕਲੀਨਿਕਾਂ ਦੀ ਹੁਣ  ਤੱਕ ਦੀ ਕਾਰਗੁਜ਼ਾਰੀ ਦੇ ਅੰਕੜੇ ਜਾਰੀ ਕਰਦੇ ਹੋਏ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 40 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ। ਹੁਣ ਤੱਕ ਜ਼ਿਲ੍ਹੇ ਦੇ ਸਮੂਹ ਆਮ ਆਦਮੀ ਕਲੀਨਿਕਾਂ ਤੋਂ 15,64,202 ਲੱਖ ਤੋਂ ਵਧੇਰੇ ਲੋਕਾਂ ਨੇ ਸਿਹਤ ਸਹੂਲਤਾਂ ਦਾ ਲਾਭ ਲਿਆ। ਉਨ੍ਹਾਂ ਨੇ ਸਟਾਫ਼ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ 'ਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਜਿਸ ਮਕਸਦ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸਨ, ਉਸ ਨੂੰ ਪੂਰਾ ਕਰਨ ਵਿੱਚ ਉਹ ਸਫਲ ਹੋਏ ਹਨ, ਜਿੱਥੇ ਲੋਕਾਂ ਨੂੰ ਮੁਫਤ ਦਵਾਈਆਂ ਅਤੇ ਟੈਸਟਿੰਗ ਸਹੂਲਤਾਂ ਮਿਲ ਰਹੀਆਂ ਹਨ ਜਿਸ ਕਾਰਨ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਚੰਗੀ ਸਿਹਤ ਮਿਲ ਰਹੀ ਹੈ।

ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 40 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਜਿਨ੍ਹਾਂ ਵਿੱਚ ਡਾਕਟਰ, ਫਾਰਮੇਸੀ ਅਫ਼ਸਰ ਅਤੇ ਕਲੀਨਿਕਲ ਸਹਾਇਕ ਤਾਇਨਾਤ ਕੀਤੇ ਗਏ ਹਨ, ਜਿਸ ਵਿੱਚ ਸ਼ੁਰੂਆਤੀ ਦੌਰ ਵਿੱਚ ਹੀ ਲੋਕਾਂ ਵਿੱਚ ਕਲੀਨਿਕ ਪ੍ਰਤੀ ਵਿਸ਼ਵਾਸ ਪੈਦਾ ਹੋਣਾ ਸ਼ੁਰੂ ਹੋ ਗਿਆ ਹੈ ਅਤੇ 2022 ਤੋਂ ਪੜਾਅਵਾਰ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਚ ਹੁਣ ਤੱਕ 15 ਲੱਖ 64 ਹਜਾਰ 202 ਮਰੀਜ਼ਾਂ ਦੀ ਜਾਂਚ ਕੀਤੀ ਗਈ ਹੈ। ਜਿਨ੍ਹਾਂ ਵਿੱਚੋਂ 3 ਲੱਖ 48 ਹਜਾਰ 663 ਲੋਕਾਂ ਦੇ ਟੈਸਟ ਮੁਫ਼ਤ ਕੀਤੇ ਗਏ ਹਨ।

     ਉਨ੍ਹਾਂ ਕਿਹਾ ਕਿ ਮਰੀਜ਼ਾਂ ਲਈ ਦਵਾਈਆਂ ਅਤੇ ਲੋੜੀਂਦੀਆਂ ਸੁਵਿਧਾਵਾਂ ਦੀ ਕੋਈ ਕਮੀ ਨਹੀਂ ਹੈ ਅਤੇ ਵਿਭਾਗ ਦੀ ਕੋਸ਼ਿਸ਼ ਹੈ ਕਿ ਵੱਧ ਤੋਂ ਵੱਧ ਲੋਕ ਸਿਹਤ ਸਹੂਲਤਾਂ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਦਾ ਜ਼ੋਰ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ 'ਤੇ ਹੈ ਤਾਂ ਜੋ ਲੋਕਾਂ ਨੂੰ ਛੋਟੀਆਂ-ਮੋਟੀਆਂ ਸਮੱਸਿਆਵਾਂ ਲਈ ਸਿਵਲ ਹਸਪਤਾਲ ਜਾਂ ਪ੍ਰਾਈਵੇਟ ਹਸਪਤਾਲ ਨਾ ਜਾਣਾ ਪਵੇ ਸਗੋਂ ਕਲੀਨਿਕ 'ਤੇ ਹੀ ਮੈਡੀਕਲ ਟੈਸਟ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾ ਸਕਣ, ਜਿਸ ਕਰਕੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ।

No comments:


Wikipedia

Search results

Powered By Blogger