SBP GROUP

SBP GROUP

Search This Blog

Total Pageviews

Friday, January 17, 2025

ਡੀ ਐਸ ਪੀ ਕਰਨੈਲ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਅਤੇ ਪੁਲਿਸ ਵੱਲੋਂ ਆਈਸਰ ਲਾਈਟਾਂ ਤੇ ਕੀਤੀ ਗਈ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ

ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਗ਼ੁਲਾਬ ਦੇ ਫੁੱਲ ਭੇਟ ਕੀਤੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜਨਵਰੀ : ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਰਾਸ਼ਟਰੀ ਸੜ੍ਹਕ ਸੁਰੱਖਿਆ ਮਾਹ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਅੱਜ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਗ਼ੁਲਾਬ ਦੇ ਫੁੱਲ ਭੇਟ ਕੀਤੇ ਜਦ ਕਿ ਉਲੰਘਣਾ ਕਰਨ ਵਾਲਿਆਂ ਨੂੰ ਜਾਗਰੂਕ ਕਰਦਿਆਂ ਸਾਵਧਾਨ ਕੀਤਾ ਗਿਆ।

         ਡੀ ਐਸ ਪੀ ਕਰਨੈਲ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਅਤੇ ਪੁਲਿਸ ਵੱਲੋਂ ਆਈਸਰ ਲਾਈਟਾਂ ਤੇ ਕੀਤੀ ਗਈ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਵਿੱਚ ਟੈ੍ਫਿਕ ਇੰਚਾਰਜ ਜੋਨ-3 ਏ.ਐਸ.ਆਈ ਸੁਰਿੰਦਰ ਸਿੰਘ, ਵਿੰਗ ਕਮਾਂਡਰ ਜੇ.ਐਸ ਖੋਖਰ, ਵਿੰਗ ਕਮਾਂਡਰ ਮਿਸਟਰ ਗਰੇਵਾਲ ਤੇ ਸੀ.ਜੀ.ਸੀ ਲਾਂਡਰਾ ਕਾਲਜ ਦੇ ਵਿਦਿਆਰਥੀਆ ਅਤੇ ਐਨ.ਸੀ.ਸੀ ਕੈਡਿਟਾਂ ਨੇ ਭਾਗ ਲਿਆ।


       ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਨੂੰ  ਡੀ ਐੱਸ ਪੀ ਕਰਨੈਲ ਸਿੰਘ ਵੱਲੋਂ ਅਪੀਲ ਕੀਤੀ ਗਈ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ, ਇਸ ਨਾਲ ਆਮ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ। ਇਹ ਵੀ ਦੱਸਿਆ ਗਿਆ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਹੀਕਲ ਚਲਾਉਂਦਾ ਹੈ ਤਾਂ ਉਸਦੇ ਮਾਪਿਆ ਨੂੰ 3 ਸਾਲ ਦੀ ਕੈਦ, 25 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ, ਜਿਸ ਵਿਅਕਤੀ ਵੱਲੋ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਹੀਕਲ ਦਿੱਤਾ ਜਾਵੇਗਾ, ਉਸ ਵਿਅਕਤੀ ਨੂੰ ਵੀ 3 ਸਾਲ ਦੀ ਸਜਾ ਜਾਂ ਜੁਰਮਾਨਾ ਹੋ ਸਕਦਾ ਹੈ।

       ਇਸਦੇ ਨਾਲ ਹੀ ਵਹੀਕਲ ਚਾਲਕਾਂ ਨੂੰ ਸਰਕਾਰ ਦੁਆਰਾ ਚਲਾਈ ਗਈ (Scheme for Grant of Award to the Good Samaritan) ਸਕੀਮ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਐਕਸੀਡੈਂਟ ਹੋਏ ਵਿਅਕਤੀ ਦੀ ਮਦਦ ਕਰਦਾ ਹੈ ਤਾਂ ਉਸਨੂੰ 2000 ਰੁਪਏ ਸਰਕਾਰ ਵੱਲੋਂ (ਫ਼ਰਿਸ਼ਤੇ ਸਕੀਮ ਤਹਿਤ) ਦਿੱਤੇ ਜਾਣਗੇ।

No comments:


Wikipedia

Search results

Powered By Blogger