Wednesday, May 28, 2025

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 29 ਮਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਮਈ: ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ

ਮਿਤੀ 29-05-2025 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਸਰੀ ਮੰਜ਼ਿਲ, ਕਮਰਾ ਨੰ: 461, ਸੈਕਟਰ-76 ਵਿਖੇ ਕੀਤਾ ਜਾ ਰਿਹਾ ਹੈ। ਜਿਸ ਦਾ ਸਮਾਂ ਸਵੇਰੇ 11:00 ਵਜੇ ਤੋਂ ਸ਼ਾਮ 2 ਵਜੇ ਤੱਕ ਹੋਵੇਗਾ।


ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ, ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਵਿੱਚ ਮਿਤੀ 29-05-2025 (ਵੀਰਵਾਰ) ਨੂੰ ਪਲੇਸਮੈਂਟ ਕੈਂਪ ਆਯੋਜਨ ਕੀਤਾ ਜਾਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਸੈਫਾਇਰ ਫੂਡਜ਼ ਇੰਡੀਆ ਲਿਮਟਿਡ ਕੇਐਫਸੀ, ਏਰੀਅਲ ਟੈਲੀਕਾਮ, ਪ੍ਰੋਟਾਕ ਸਲਿਊਸ਼ਨਜ਼, ਟੈਲੀਪਰਫਾਰਮੈਂਸ ਅਤੇ ਡੀ-ਮਾਰਟ ਵੱਲੋਂ ਟੀਮ ਮੈਂਬਰ, ਗਾਹਕ ਸਹਾਇਤਾ ਐਗਜ਼ੀਕਿਊਟਿਵ, ਡੇਟਾ ਐਂਟਰੀ ਆਪਰੇਟਰ, ਕਸਟਮਰ ਕੇਅਰ ਐਗਜ਼ੀਕਟਿਵ, ਅਕਾਊਂਟਸ ਐਗਜ਼ੈਕਟਿਵ, ਸੀ.ਸੀ.ਈ., ਟੈਲੀਕਾਲਰ, ਪੈਕਰ, ਕੈਸ਼ੀਅਰ, ਸੇਲਜ਼ ਐਸੋਸੀਏਟ ਅਤੇ ਗਾਉਡਾਊਨ ਅਸਿਸਟੈਂਟਦੀਆਂ ਆਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਭਰਤੀ ਕੀਤੇ ਗਏ ਪ੍ਰਾਰਥੀਆਂ ਦੀ ਤਨਖਾਹ ਕੰਪਨੀ ਅਨੁਸਾਰ (11000/- ਤੋਂ 25000/-) ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਜਿਲ੍ਹਾ ਐਸ.ਏ.ਐਸ ਨਗਰ ਹੋਵੇਗਾ।


ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਉਮਰ 18 ਤੋਂ 30 ਸਾਲ ਤੱਕ ਹੋਵੇਗੀ ਅਤੇ ਘੱਟੋ ਘੱਟ ਯੋਗਤਾ ਦਸਵੀਂ, ਬਾਰਵ੍ਹੀ, ਬੀ.ਕਾਮ ਅਤੇ ਗਰੈਜੂਏਸ਼ਨ ਪਾਸ ਲੋੜੀਂਦੀ ਹੈ। ਇਨ੍ਹਾਂ ਆਸਾਮੀਆਂ ਲਈ ਪ੍ਰਾਰਥੀ https://forms.gle/YJT3mE3E4iKxJNEV8 ਲਿੰਕ ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨਕਾਰਡ ਨਾਲ ਲੈ ਕੇ ਆਉਣ ਤਾਂ ਕਿ ਪ੍ਰਾਰਥੀਆ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕਰਵਾਈ ਜਾ ਸਕੇ। ਇਸ ਤੋਂ ਇਲਾਵਾ ਪ੍ਰਾਰਥੀ ਰੀਜਿਊਮ ਸਮੇਤ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger