SBP GROUP

SBP GROUP

Search This Blog

Total Pageviews

Saturday, May 31, 2025

ਸੀ.ਆਈ.ਏ. ਸਟਾਫ ਵੱਲੋਂ .32 ਬੋਰ ਦੇ ਪਿਸਤੌਲ ਤੇ 05 ਰੌਂਦਾਂ ਸਮੇਤ 01 ਦੋਸ਼ੀ ਗ੍ਰਿਫਤਾਰ

ਜ਼ੀਰਕਪੁਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 31 ਮਈ :  ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਹਾਲੀ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਸ਼੍ਰੀ ਸੌਰਵ ਜਿੰਦਲ ਪੀ.ਪੀ.ਐਸ. ਕਪਤਾਨ ਪੁਲਿਸ (ਜਾਂਚ), ਸ਼੍ਰੀ ਤਲਵਿੰਦਰ ਸਿੰਘ ਪੀ.ਪੀ.ਐਸ. ਕਪਤਾਨ ਪੁਲਿਸ (ਅਪਰੇਸ਼ਨ), ਸ਼੍ਰੀ ਜਤਿੰਦਰ ਸਿੰਘ ਚੌਹਾਨ ਪੀ.ਪੀ.ਐਸ. ਉੱਪ-ਕਪਤਾਨ ਪੁਲਿਸ (ਜਾਂਚ) ਜ਼ਿਲ੍ਹਾ ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ, ਇੰਚਾਰਜ ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ 01 ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਇੱਕ ਨਜਾਇਜ ਹਥਿਆਰ ਪਿਸਟਲ .32 ਬੋਰ ਸਮੇਤ 05 ਰੌਂਦ ਜਿੰਦਾ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।   

 


       ਸੌਰਵ ਜਿੰਦਲ, ਕਪਤਾਨ ਪੁਲਿਸ (ਜਾਂਚ) ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 28-05-2025 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਨੇੜੇ ਬਲਟਾਣਾ ਚੌਂਕੀ ਮੌਜੂਦ ਸੀ ਤਾਂ ਸੀ.ਆਈ.ਏ. ਸਟਾਫ ਦੇ ਏ ਐਸ ਆਈ ਜਤਿੰਦਰ ਸਿੰਘ ਨੂੰ ਮੁਖਬਰੀ ਮਿਲੀ ਕਿ ਮਨਦੀਪ ਸਿੰਘ ਪੁੱਤਰ ਗੁਰਨਾਮ ਸਿੰਘ ਜੋ ਕਿ ਪਿੰਡ ਰਾਏਪੁਰ ਕਲਾਂ, ਚੰਡੀਗੜ ਦਾ ਰਹਿਣ ਵਾਲਾ ਹੈ ਅਤੇ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਹੈ। ਉਸਨੇ ਬਲਟਾਣਾ-ਰਾਏਪੁਰ ਰੋਡ ਪਰ ਪ੍ਰਾਪਰਟੀ ਡੀਲਰ ਦਾ ਦਫਤਰ ਖੋਲਿਆ ਹੋਇਆ ਹੈ, ਜਿਸ ਪਾਸ ਨਜਾਇਜ ਹਥਿਆਰ ਹੈ, ਜੋ ਇਸ ਸਮੇਂ ਆਪਣੇ ਨਜਾਇਜ ਹਥਿਆਰ ਸਮੇਤ ਆਪਣੇ ਦਫਤਰ ਵਿੱਚ ਮੌਜੂਦ ਹੈ। ਜੇਕਰ ਇਸਨੂੰ ਰੇਡ ਕਰਕੇ ਕਾਬੂ ਕੀਤਾ ਜਾਵੇ ਤਾਂ ਇਸ ਪਾਸੋਂ ਨਜਾਇਜ ਹਥਿਆਰ ਬ੍ਰਾਮਦ ਹੋ ਸਕਦਾ ਹੈ। 

     ਮਿਲੀ ਸੂਚਨਾ ਦੇ ਅਧਾਰ ਤੇ ਮਨਦੀਪ ਸਿੰਘ ਉਕਤ ਵਿਰੁੱਧ ਮੁਕੱਦਮਾ ਨੰ: 255 ਮਿਤੀ 28-05-2025 ਅ/ਧ 25-54-59 ਆਰਮਜ਼ ਐਕਟ ਥਾਣਾ ਜ਼ੀਰਕਪੁਰ ਦਰਜ ਕੀਤਾ ਗਿਆ ਸੀ। ਦੋਸ਼ੀ ਨੂੰ ਉਸਦੇ ਦਫ਼ਤਰ ਬਲਟਾਣਾ-ਰਾਏਪੁਰ ਰੋਡ ਤੋਂ ਗ੍ਰਿਫਤਾਰ ਕਰਕੇ ਉਸ ਪਾਸੋਂ ਇੱਕ ਨਜਾਇਜ ਪਿਸਤੌਲ .32 ਬੋਰ ਸਮੇਤ 05 ਰੌਂਦ ਜਿੰਦਾ .32 ਬੋਰ ਬ੍ਰਾਮਦ ਕੀਤੇ ਗਏ। 

     ਉਨ੍ਹਾਂ ਦੱਸਿਆ ਕਿ ਦੋਸ਼ੀ ਮਨਦੀਪ ਸਿੰਘ ਪੁੱਤਰ ਲੇਟ ਗੁਰਨਾਮ ਸਿੰਘ ਵਾਸੀ ਪਿੰਡ ਰਾਏਪੁਰ ਕਲਾਂ, ਥਾਣਾ ਮੌਲ਼ੀ ਜਾਗਰਾਂ, ਚੰਡੀਗੜ੍ਹ ਜਿਸਦੀ ਉਮਰ ਕ੍ਰੀਬ 35 ਸਾਲ ਹੈ, 10 ਕਲਾਸਾਂ ਪਾਸ ਹੈ ਅਤੇ ਸ਼ਾਦੀ ਸ਼ੁਦਾ ਹੈ। ਦੋਸ਼ੀ ਵਿਰੁੱਧ ਪਹਿਲਾਂ ਕੋਈ ਮੁਕੱਦਮਾ ਦਰਜ ਨਹੀਂ ਹੈ, ਪਰ ਇਸਦਾ ਭਰਾ ਹਰਦੀਪ ਸਿੰਘ ਨਸ਼ਾ ਤਸਕਰੀ ਦੇ ਕੇਸ ਵਿੱਚ ਨਾਭਾ ਜੇਲ ਵਿੱਚ ਬੰਦ ਹੈ।ਦੋਸ਼ੀ ਪੁਲਿਸ ਰਿਮਾਂਡ ਅਧੀਨ ਹੈ। ਦੋਸ਼ੀ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਨਜਾਇਜ ਪਿਸਤੌਲ ਕਿਸ ਪਾਸੋਂ, ਕਿਸ ਮਕਸਦ ਲਈ ਖਰੀਦ ਕਰਕੇ ਲਿਆਇਆ ਸੀ।

No comments:


Wikipedia

Search results

Powered By Blogger