SBP GROUP

SBP GROUP

Search This Blog

Total Pageviews

Friday, May 30, 2025

ਮੋਹਾਲੀ ਜ਼ਿਲੇ ਦੇ ਵਸਨੀਕਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ ਸੀ ਐਮ ਦੀ ਯੋਗਸ਼ਾਲਾ-ਐਸ.ਡੀ.ਐਮ. ਦਮਨਦੀਪ ਕੌਰ

 ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਸੰਤੁਸ਼ਟੀ ਦੇ ਰਹੀ ਹੈ  ‘ਸੀ ਐਮ ਦੀ ਯੋਗਸ਼ਾਲਾ’

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਮਈ : ਐਸ.ਡੀ.ਐਮ. ਮੋਹਾਲੀ ਦਮਨਦੀਪ ਕੌਰ ਨੇ ਦੱਸਿਆ ਕਿ ਸਰੀਰ ਨੂੰ ਤੰਦਰੁਸਤ ਰੱਖਣ ਵਿਚ ਯੋਗਾ ਦਾ ਬਹੁਤ ਵੱਡਾ ਰੋਲ ਹੈ। ਯੋਗ ਅਭਿਆਸ ਕਰਨ ਨਾਲ ਅਸੀਂ ਸਰੀਰਕ ਪੱਖੋਂ ਸਿਹਤਮੰਦ ਤਾਂ ਹੁੰਦੇ ਹੀ ਹਾਂ ਬਲਕਿ ਮਾਨਸਿਕ ਤੌਰ 'ਤੇ ਵੀ ਮਜ਼ਬੂਤ ਬਣਦੇ ਹਾਂ। ਇਸ ਨਾਲ ਮਨ ਵੀ ਸਥਿਰ ਹੁੰਦਾ ਹੈ ਤੇ ਅੰਦਰੋਂ ਮਨ ਨੂੰ ਮਿਲਦੀ ਸ਼ਾਂਤੀ ਦਾ ਸਰੀਰ ਨੂੰ ਤੰਦਰੁਸਤ ਰੱਖਣ ਵਿਚ ਵੱਡਾ ਰੋਲ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤੇ ਚਲਾਈ ਜਾ ਰਹੀ ਸੀ ਐੱਮ ਦੀ ਯੋਗਸ਼ਾਲਾ ਤਹਿਤ ਸਮੁੱਚੇ ਜ਼ਿਲ੍ਹੇ ਵਿੱਚ ਮਾਹਿਰ ਟ੍ਰੇਨਰ ਲੋਕਾਂ ਨੂੰ ਯੋਗ ਰਾਹੀਂ ਤੰਦਰੁਸਤ ਜੀਵਨ ਸ਼ੈਲੀ ਨਾਲ ਜੋੜ ਰਹੇ ਹਨ।  


ਉਕਤ ਜਾਣਕਾਰੀ ਦਿੰਦਿਆਂ ਐੱਸ. ਡੀ. ਐੱਮ. ਦਮਨਦੀਪ ਕੌਰ  ਨੇ ਦੱਸਿਆ ਕਿ ਮੋਹਾਲੀ ਵਿਖੇ ਯੋਗਾ ਟ੍ਰੇਨਰ ਪ੍ਰਿਯੰਕਾ ਵੱਲੋਂ ਇੱਕ ਦਿਨ ਵਿੱਚ ਛੇ ਕਲਾਸਾਂ ਲਾਈਆਂ ਜਾਂਦੀਆਂ ਹਨ। ਪਹਿਲੀ ਕਲਾਸ ਦ ਬਲੂ ਡੋਰ ਕੈਫੇ ਲਾਂਡਰਾਂ ਸੈਕਟਰ 93 ਵਿਖੇ  ਸਵੇਰੇ 4.55 ਤੋਂ 5.55 ਵਜੇ ਤੱਕ, ਦੂਸਰੀ ਕਲਾਸ ਟੀ ਡੀ ਆਈ ਸਿਟੀ ਸੈਕਟਰ 111 ਵਿਖੇ ਸਵੇਰੇ 6.00 ਤੋਂ 7.00 ਵਜੇ ਤੱਕ, ਤੀਸਰੀ ਕਲਾਸ ਗੁਰਦੁਆਰਾ ਲਾਂਡਰਾਂ ਸੈਕਟਰ 93 ਵਿਖੇ ਸਵੇਰੇ 8.10 ਤੋਂ 9.10 ਵਜੇ ਤੱਕ, ਚੌਥੀ ਕਲਾਸ ਦ ਈਮਾਰ ਮੋਹਾਲੀ ਹਿੱਲਸ ਸੈਕਟਰ 106 ਵਿਖੇ ਸ਼ਾਮ 4.20 ਤੋਂ 5.20 ਵਜੇ ਤੱਕ, ਪੰਜਵੀਂ ਕਲਾਸ ਟੀ ਡੀ ਆਈ ਸਿਟੀ ਸੈਕਟਰ 110 ਵਿਖੇ ਸ਼ਾਮ 5.30 ਤੋਂ 6.30 ਵਜੇ ਤੱਕ ਅਤੇ ਦਿਨ ਦੀ ਆਖਰੀ ਛੇਵੀਂ ਕਲਾਸ ਜੇ ਐਲ ਪੀ ਐਲ ਸੁਸਾਇਟੀ ਸੈਕਟਰ 94 ਵਿਖੇ ਸ਼ਾਮ 6.40 ਤੋਂ 7.40 ਵਜੇ ਤੱਕ ਲਗਾਈ ਜਾਂਦੀ ਹੈ।

ਯੋਗਾ ਟ੍ਰੇਨਰ ਪ੍ਰਿਯੰਕਾ ਦਾ ਮੰਨਣਾ ਹੈ ਕਿ ਜੀਵਨਸ਼ੈਲੀ ਵਿੱਚ ਕੁਝ ਬਦਲਾਅ ਕਰਕੇ ਅਤੇ ਯੋਗਾ ਦਾ ਅਭਿਆਸ ਕਰਕੇ ਇੱਕ ਸਿਹਤਮੰਦ ਜੀਵਨ ਬਤੀਤ ਕਰਨ ਲਈ ਮਾਨਸਿਕ ਅਤੇ ਸਰੀਰਕ ਸੰਤੁਲਨ ਬਣਾਈ ਰੱਖਣਾ ਜ਼ਰੂਰੀ ਹੈ। ਇੱਛੁਕ ਲੋਕ ਮੁਫਤ ਯੋਗਾ ਸਿਖਲਾਈ ਲੈਣ ਲਈ ਟੋਲ-ਫਰੀ ਨੰਬਰ 7669 400 500  ਡਾਇਲ ਕਰ ਸਕਦੇ ਹਨ ਜਾਂ https://cmdiyogshala.punjab.gov.in ’ਤੇ ਲੌਗਇਨ ਕਰ ਸਕਦੇ ਹਨ। ਸਿੱਖਿਅਤ ਯੋਗਾ ਇੰਸਟਰਕਟਰ ਲੋਕਾਂ ਨੂੰ ਯੋਗਾ ਕਰਵਾਉਣ ਵਿੱਚ ਮਦਦ ਕਰਨਗੇ।

No comments:


Wikipedia

Search results

Powered By Blogger