Wednesday, May 28, 2025

ਡਿਪਟੀ ਕਮਿਸ਼ਨਰ ਵੱਲੋਂ ਆਈ.ਪੀ.ਐਲ. ਮੈਚਾਂ ਦੇ ਪ੍ਰਬੰਧਾਂ ਦਾ ਜਾਇਜਾ

ਡੀ ਸੀ ਕੋਮਲ ਮਿੱਤਲ ਵੱਲੋਂ ਅਧਿਕਾਰੀਆਂ ਨੂੰ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼

ਐਸ.ਏ.ਐਸ.ਨਗਰ, 28 ਮਈ : ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਟਾਟਾ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) ਦੇ ਮਹਾਰਾਜਾ ਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ, ਮੁੱਲਾਂਪੁਰ, ਨਿਊ ਚੰਡੀਗੜ੍ਹ ਵਿੱਚ 29 ਅਤੇ 30 ਮਈ ਨੂੰ ਹੋਣ ਵਾਲੇ ਕ੍ਰਿਕਟ ਮੈਚਾਂ ਦੇ ਸਬੰਧ ਵਿੱਚ ਪ੍ਰਬੰਧਾਂ ਦਾ ਇੱਕ ਉਚ ਪੱਧਰੀ ਮੀਟਿੰਗ ਦੌਰਾਨ ਜਾਇਜਾ ਲਿਆ ਅਤੇ ਇਨ੍ਹਾਂ ਮੈਚਾਂ ਦੌਰਾਨ ਅਧਿਕਾਰੀਆਂ ਨੂੰ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ। 

   ਮੀਟਿੰਗ ਦੌਰਾਨ ਪੁਲਿਸ ਵਿਭਾਗ ਦੇ ਅਧਿਕਾਰੀਆਂ ਵੱਲੋਂ ਸੁਰੱਖਿਆ ਪ੍ਰਬੰਧਾਂ ਬਾਰੇ ਵਿਸਤ੍ਰਤ ਜਾਣਕਾਰੀ ਦਿੱਤੀ ਗਈ। 


    ਮਹਾਰਾਜਾ ਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ, ਮੁੱਲਾਂਪੁਰ, ਨਿਊ ਚੰਡੀਗੜ੍ਹ, ਐਸ.ਏ.ਐਸ ਨਗਰ ਵਿੱਚ 29 ਅਤੇ 30 ਮਈ ਨੂੰ ਖੇਡੇ ਜਾ ਰਹੇ ਮੈਚਾਂ ਦੇ ਸਬੰਧ ਵਿੱਚ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ੍ਰੀਮਤੀ ਕੋਮਲ ਮਿੱਤਲ ਨੇ ਕ੍ਰਿਕਟ ਮੈਚ ਦੇ ਪ੍ਰਬੰਧਾਂ ਵਿੱਚ ਕੋਈ ਵੀ ਘਾਟ ਨਾ ਆਉਣ ਦੇਣ ਦੀ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਪੂਰੀ ਮੁਸਤੈਦੀ ਨਾਲ ਸੁਰੱਖਿਆ ਤੇ ਟ੍ਰੈਫਿਕ ਪ੍ਰਬੰਧ ਕਰਨ ਲਈ ਆਖਿਆ। ਉਨ੍ਹਾਂ ਨੇ ਮੈਚਾਂ ਦੌਰਾਨ ਅਮਨ ਅਤੇ ਕਾਨੂੰਨ ਨੂੰ ਬਰਕਰਾਰ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਨਾਲ ਸਖਤੀ ਨਾਲ ਨਿਪਟਣ ਲਈ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਟ੍ਰੈਫਿਕ ਨੂੰ ਪੂਰੀ ਤਰ੍ਹਾਂ ਸਚਾਰੂ ਬਨਾਉਣ ਅਤੇ ਉਨ੍ਹਾਂ ਕਿਹਾ ਕਿ ਮੈਚਾਂ ਦੌਰਾਨ ਪਾਰਕਿੰਗ ਦੀ ਕੋਈ ਸਮੱਸਿਆਂ ਨਹੀਂ ਹੋਣੀ ਚਾਹੀਦੀ ਅਤੇ ਲੋਕਾਂ ਨੂੰ ਪਾਰਕਿੰਗ ਸਬੰਘੀ ਗਾਈਡ ਕੀਤਾ ਜਾਵੇ। ਲੋਕਾਂ ਨੂੰ ਆਉਣ ਜਾਣ ਵੇਲੇ ਪੂਰੀ ਸਹੂਲਤ ਮੁਹੱਈਆ ਕਰਵਾਉਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਇਸ ਮੌਕੇ ਸ਼ਾਂਤੀ ਬਣਾਈ ਰੱਖਣਾ ਮੁੱਖ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ।

ਸ੍ਰੀਮਤੀ ਕੋਮਲ ਮਿੱਤਲ ਨੇ ਫਾਇਰ ਬ੍ਰਗੇਡ ਨਾਲ ਸਬੰਧਤ ਅਧਿਕਾਰੀਆਂ ਨੂੰ ਮੌਕੇ ਤੇ ਲੋੜੀਦੇ ਪ੍ਰਬੰਧਾਂ ਲਈ ਲਈ ਵੀ ਹਦਾਇਤ ਕੀਤੀ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਫੂਡ ਦੀ ਚੈਕਿੰਗ, ਮੈਡੀਕਲ ਟੀਮਾਂ ਮੈਚ ਵਾਲੇ ਸਥਾਨ ਤੇ ਤਇਨਾਤ ਕਰਨ ਲਈ ਵੀ ਕਿਹਾ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਵੇਲੇ ਮੌਕੇ ’ਤੇ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।

ਇਸ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਸਹਾਇਕ ਕਮਿਸ਼ਨਰ, ਡਾ. ਅੰਕਿਤਾ ਕਾਂਸਲ, ਐਸ.ਡੀ.ਐਮ, ਖਰੜ ਦਿਵਿਆ ਪੀ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ  ਤੋਂ ਇਲਾਵਾ ਹੋਰਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger