SBP GROUP

SBP GROUP

Search This Blog

Total Pageviews

Saturday, May 31, 2025

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਕੀਲਾਂ ਨਾਲ ਬਾਰ ਰੂਮ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ

 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਮਈ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਅਧੀਨ ‘ਵਿਸ਼ਵ ਤੰਬਾਕੂ ਰਹਿਤ ਦਿਵਸ'  ਵਿਸ਼ੇ ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਬਾਰ ਰੂਮ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਕੀਲਾਂ ਅਤੇ ਆਮ ਜਨਤਾ ਨੇ ਭਾਗ ਲਿਆ। 


    ਇਸ ਮੌਕੇ ਤੇ ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਣਕਾਰੀ ਦਿੱਤੀ ਗਈ ਕਿ ਵਿਸ਼ਵ ਸਿਹਤ ਸੰਸਥਾ ਵਲੋਂ ਸਾਲ 1987 ਤੋਂ ਹਰ ਸਾਲ 31 ਮਈ ਨੂੰ ‘ਨੋ ਤੰਬਾਕੂ ਡੇ’ ਮਨਾਇਆ ਜਾਂਦਾ ਹੈ। ਤੰਬਾਕੂ ਵੀ ਵਰਤੋਂ ਕਾਰਨ ਮਾਨਵੀ ਸਰੀਰ ਤੇ ਪੈਣ ਵਾਲੇ ਨਾਕਾਰਾਤਮਕ ਪ੍ਰਭਾਵਾਂ ਨੂੰ ਰੋਕਣ ਲਈ ਸਰਕਾਰ ਵਲੋਂ ਸਮੂਹਿਕ ਥਾਵਾਂ ਤੇ ਕਾਨੂੰਨ ਰਾਹੀਂ ਪਾਬੰਦੀ ਲਗਾਈ ਗਈ ਹੈ। 

     ਸ੍ਰੀ ਗੁਰਪ੍ਰੀਤ ਸਿੰਘ, ਪ੍ਰੋਜੈਕਟ ਮੈਨੇਜਰ, ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਵਲੋਂ ਤੰਬਾਕੂ ਅਤੇ ਈ ਸਿਗਰਟ ਦੀ ਵਰਤੋਂ ਤੋਂ ਹੋਣ ਵਾਲੇ ਨੁਕਸਾਨ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਦੀ ਵਰਤੋਂ ਨਾਲ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਹੋਣ ਦਾ ਖਤਰਾ ਵਧ ਜਾਂਦਾ ਹੈ। ਇਸ ਮੌਕੇ ਤੇ ਉਨ੍ਹਾਂ ਵਲੋਂ ਹਾਜ਼ਰ ਵਿਅਕਤੀਆਂ ਨੂੰ ਤੰਬਾਕੂ ਪਦਾਰਥਾਂ ਦੀ ਵਰਤੋਂ ਨਾ ਕਰਨ ਸਬੰਧੀ ਸਹੁੰ ਵੀ ਚੁਕਾਈ ਗਈ। 

ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਕੂਲਾਂ ਵਿਚ ਸਥਾਪਤ ਲੀਗਲ ਲਿਟਰੇਸੀ ਕਲੱਬਾਂ ਰਾਹੀਂ ਵੱਖ-ਵੱਖ ਸਕੂਲਾਂ ਵਿਚ ਵੀ ‘ਨੋ ਤੰਬਾਕੂ ਡੇਅ’ ਮਨਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਤੰਬਾਕੂ ਤੋਂ ਹੋਣ ਵਾਲੇ ਨੁਕਸਾਨ ਸਬੰਧੀ ਜਾਣਕਾਰੀ ਦਿੱਤੀ ਗਈ।

No comments:


Wikipedia

Search results

Powered By Blogger