SBP GROUP

SBP GROUP

Search This Blog

Total Pageviews

Thursday, May 29, 2025

ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦੀ ਸ਼ੁਰੂਆਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29  ਮਈ : ਕ੍ਰਿਸ਼ੀ ਵਿਗਿਆਨ ਕੇਂਦਰ, ਐਸ.ਏ.ਐਸ. ਨਗਰ ਦੁਆਰਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਮਿਤੀ 29 ਮਈ ਤੋਂ 12 ਜੂਨ ਤੱਕ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਚਲਾਏ ਜਾ ਰਹੇ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦੀ ਸ਼ੁਰੂਆਤ ਡਾ. ਬੀ ਐਸ ਖੱਦਾ, ਡਿਪਟੀ ਡਾਇਰੈਕਟਰ ਕੇ.ਵੀ.ਕੇ. ਐਸ.ਏ.ਐਸ. ਨਗਰ (ਮੋਹਾਲੀ) ਦੀ ਅਗਵਾਈ ਹੇਠ ਕੀਤੀ ਗਈ। ਪ੍ਰੋਗਰਾਮ ਦੀ ਸ਼ੁਰੂਆਤ ਡਾ. ਬਲਬੀਰ ਸਿੰਘ ਖੱਦਾ ਨੇ ਰੱਥਾਂ ਨੂੰ ਕੇ.ਵੀ.ਕੇ. ਕੁਰਾਲੀ ਤੋਂ ਹਰੀ ਝੰਡੀ ਦਿਖਾ ਕੇ ਕੀਤੀ ਗਈ।


 ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਵਿੱਚ ਕਿਸਾਨ ਵੀਰਾਂ, ਭੈਣਾਂ ਅਤੇ ਨੌਜਵਾਨਾਂ ਨੂੰ ਸਾਉਣੀ ਰੁੱਤ ਵਿੱਚ ਬੀਜੀਆਂ ਜਾਣ ਵਾਲੀਆਂ ਫ਼ਸਲਾਂ, ਡੇਅਰੀ ਫਾਰਮ, ਬੱਕਰੀ ਪਾਲਣ, ਮੱਛੀ ਪਾਲਣ ਦੀਆਂ ਨਵੀਆਂ ਤਕਨੀਕਾਂ ਦੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਪਸ਼ੂ ਪਾਲਣ ਅਤੇ ਸਹਾਇਕ ਧੰਦਿਆਂ ਸੰਬੰਧੀ ਭਾਰਤ ਅਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਬਾਰੇ ਦੱਸਿਆ ਗਿਆ। ਪ੍ਰੋਗਰਾਮ ਦੌਰਾਨ ਪਿੰਡ ਮਾਜਰਾ, ਹੁਸ਼ਿਆਰਪੁਰ, ਕੰਸਾਲਾ, ਅਕਾਲਗੜ੍ਹ, ਮੁੰਧੋ ਭਾਗ ਸਿੰਘ, ਪਡਿਆਲਾ ਅਤੇ ਆਸ-ਪਾਸ ਦੇ ਪਿੰਡਾਂ ਤੋਂ ਲਗਭਗ 1000 ਕਿਸਾਨਾਂ ਨੇ ਹਿੱਸਾ ਲਿਆ। ਇਸ ਮੌਕੇ ਤੇ ਕੇ.ਵੀ.ਕੇ. ਤੋਂ ਡਾ. ਹਰਮੀਤ ਕੌਰ, ਡਾ. ਪਾਰੁਲ ਗੁਪਤਾ, ਡਾ. ਮੁਨੀਸ਼ ਸ਼ਰਮਾ, ਡਾ. ਗੁਲਗੁਲ ਸਿੰਘ, ਗੁਰੂ ਅੰਗਦ ਦੇਵ ਵੈਟਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ ਤੋਂ ਡਾ. ਅਮਨਦੀਪ ਸਿੰਘ ਅਤੇ ਖੇਤੀਬਾੜੀ ਮਹਿਕਮੇ ਤੋਂ ਡਾ. ਗੁਰਪ੍ਰੀਤ ਸਿੰਘ ਅਤੇ ਡਾ. ਸੋਨੀਆ ਪਰਾਸਰ ਮੌਜੂਦ ਸਨ।

No comments:


Wikipedia

Search results

Powered By Blogger