SBP GROUP

SBP GROUP

Search This Blog

Total Pageviews

Tuesday, May 27, 2025

ਵਿਧਾਇਕ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪਿੰਡ ਮੌਜਪੁਰ, ਲਾਂਡਰਾ ਅਤੇ ਨਿਊ ਲਾਂਡਰਾ, ਕੈਲੋ, ਚੱਪੜਚਿੜੀ ਖੁਰਦ ਅਤੇ ਚੱਪੜਚਿੜੀ ਕਲਾਂ ਵਿਖੇ ਯੁੱਧ ਨਸ਼ਿਆਂ ਵਿਰੁੱਧ ਡਿਫੈਂਸ ਕਮੇਟੀਆਂ ਨਾਲ ਕੀਤੀ ਨਸ਼ਾ ਮੁਕਤੀ ਯਾਤਰਾ

ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਦੀ ਚੁਕਾਈ ਸਹੁੰ

ਐੱਸ.ਏ.ਐੱਸ ਨਗਰ, 27 ਮਈ : ਹਲਕਾ ਵਿਧਾਇਕ ਮੋਹਾਲੀ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਵਿਧਾਨ ਸਭਾ ਹਲਕਾ *ਸਾਹਿਬਜ਼ਾਦਾ ਅਜੀਤ ਸਿੰਘ ਨਗਰ* ਦੇ ਹਰ ਇੱਕ ਪਿੰਡ ਅਤੇ ਸ਼ਹਿਰੀ ਖੇਤਰ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਜੋਸ਼ੋ-ਖਰੋਸ਼ ਨਾਲ ਚੱਲ ਰਹੀ ਹੈ ਅਤੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਦੀ ਭਰਵੀਂ ਇਕੱਤਰਤਾ ਹੋ ਰਹੀ ਹੈ। ਇਸੇ ਲੜੀ ਤਹਿਤ ਪਿੰਡ ਮੌਜਪੁਰ, ਲਾਂਡਰਾ ਅਤੇ ਨਿਊ ਲਾਂਡਰਾ, ਕੈਲੋ, ਚੱਪੜਚਿੜੀ ਖੁਰਦ ਅਤੇ ਚੱਪੜਚਿੜੀ ਕਲਾਂ ਵਿਖੇ ਯੁੱਧ ਨਸ਼ਿਆਂ ਵਿਰੁੱਧ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ ਅਤੇ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਦੀ ਸਹੁੰ ਚੁਕਾਈ ਗਈ।


ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪ੍ਰਣ ਕਰ ਕੇ ਅਤੇ ਹਰ ਹੀਲੇ ਉਸ ਪ੍ਰਣ ਨੂੰ ਨਿਭਾਉਣ ਵਿੱਚ ਕਿਸੇ ਵੀ ਨਾਗਰਿਕ ਨੂੰ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਹਰ ਇੱਕ ਪਿੰਡ ਵਿੱਚ ਪੇਂਡੂ ਡਿਫੈਂਸ ਕਮੇਟੀਆਂ ਕਾਰਜਸ਼ੀਲ ਹਨ ਅਤੇ ਪੂਰੀ ਉਮੀਦ ਹੈ ਕਿ ਇਹ ਡਿਫੈਂਸ ਕਮੇਟੀਆਂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਨਸ਼ਾ ਤਸਕਰਾਂ ਦੇ ਕਾਰੋਬਾਰ ਨੂੰ ਮੁਕੰਮਲ ਤੌਰ 'ਤੇ ਬੰਦ ਕਰਵਾਉਣ ਵਿੱਚ ਯੋਗਦਾਨ ਪਾਉਣਗੀਆਂ। 

ਉਨ੍ਹਾਂ ਕਿਹਾ ਕਿ ਜਾਗਰੂਕਤਾ ਮੀਟਿੰਗਾਂ ਵਿੱਚ ਪਹੁੰਚਣ ਵਾਲੇ ਲੋਕਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਇਥੋਂ ਮਿਲਣ ਵਾਲੇ ਸੁਨੇਹੇ ਆਪਣੇ ਪਰਿਵਾਰਕ ਮੈਂਬਰਾਂ, ਦੋਸਤਾਂ-ਮਿੱਤਰਾਂ, ਗੁਆਂਢੀਆਂ ਅਤੇ ਹੋਰ ਪਤਵੰਤਿਆਂ ਨਾਲ ਨਿਰੰਤਰ ਸਾਂਝਾ ਕਰਦੇ ਰਹਿਣ ਕਿਉਂਕਿ ਲੋਕ ਲਹਿਰ ਬਣਨ ਨਾਲ ਹੀ ਅਜਿਹੀਆਂ ਸਮਾਜਿਕ ਬੁਰਾਈਆਂ ਦਾ ਖਾਤਮਾ ਸੰਭਵ ਹੁੰਦਾ ਹੈ। ਇਹ ਮੁਹਿੰਮ ਜ਼ਰੂਰ ਹੀ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰੇਗੀ।  

ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਹਰੇਕ ਨਾਗਰਿਕ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਗਈ ਹੈ ਤਾਂ ਜੋ ਲੋਕਾਂ ਤੋਂ ਸਿੱਧੀ ਫੀਡਬੈਕ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾ ਸਕੇ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਮੁਫਤ ਅਤੇ ਢੁੱਕਵਾਂ ਇਲਾਜ ਕਰਵਾਇਆ ਜਾ ਸਕੇ।

ਇਸ ਮੌਕੇ ਐਸ.ਡੀ.ਐਮ. ਮੋਹਾਲੀ, ਦਮਨਦੀਪ ਕੌਰ, ਤਹਿਸੀਲਦਾਰ ਮੋਹਾਲੀ, ਰੋਬਿਨਜੀਤ ਕੌਰ, ਡੀ.ਈ.ਓ. ਡੀ.ਐਸ.ਪੀ. ਹਰਸਿਮਰਨ ਸਿੰਘ ਬੱਲ, ਗੁਰਪ੍ਰੀਤ ਸਿੰਘ ਕੁਰੜਾ, ਹਲਕਾ ਕੋਆਰਡੀਨੇਟਰ, ਸਰਪੰਚ ਜਸਪ੍ਰੀਤ ਸਿੰਘ, ਲਾਂਡਰਾ, ਸਰਪੰਚ ਪਿੰਡ ਮੌਜਪੁਰ, ਸੰਦੀਪ ਕੌਰ, ਧਰਮਪ੍ਰੀਤ ਸਿੰਘ, ਪੰਚ, , ਗੁਰਜੀਤ ਸਿੰਘ , ਪੰਚ, ਜਸਵੀਰ ਕੌਰ, ਪੰਚ, ਬਲਾਕ ਪ੍ਰਧਾਨ ਅਵਤਾਰ ਸਿੰਘ ਮੌਲੀ, ਡਿਫੈਂਸ ਕਮੇਟੀਆਂ ਦੇ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ।

No comments:


Wikipedia

Search results

Powered By Blogger