SBP GROUP

SBP GROUP

Search This Blog

Total Pageviews

Saturday, May 31, 2025

ਆਪ ਨੇਤਾ ਬਲਤੇਜ ਪੰਨੂ ਦਾ ਰਾਜਾ ਵੜਿੰਗ 'ਤੇ ਪਲਟਵਾਰ, ਕਿਹਾ - 'ਯੁੱਧ ਨਸ਼ਿਆਂ ਵਿਰੁੱਧ' ਤੋਂ ਕੁਝ ਵਿਰੋਧੀ ਨੇਤਾ ਹਨ ਬੇਹੱਦ ਪਰੇਸ਼ਾਨ

 ਪੰਜਾਬ ਵਿੱਚ ਪਹਿਲੀ ਵਾਰ 'ਆਪ' ਸਰਕਾਰ ਨੇ ਡਰੱਗ ਮਾਫ਼ੀਆ ਵਿਰੁੱਧ ਐਨੀ ਵੱਡੀ ਕਾਰਵਾਈ ਕੀਤੀ, ਅਜਿਹੀ ਮੁਹਿੰਮ ਅੱਜ ਤੱਕ ਦੇਸ਼ ਦੇ ਕਿਸੇ ਵੀ ਸੂਬੇ ਵਿੱਚ ਨਹੀਂ ਚਲਾਈ ਗਈ - ਪੰਨੂ

ਕਾਂਗਰਸੀ ਆਗੂਆਂ ਨੂੰ ਨਸ਼ੇ 'ਤੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ, ਉਨ੍ਹਾਂ ਦੇ ਮੁੱਖ ਮੰਤਰੀ ਨੇ ਨਸ਼ਾ ਖ਼ਤਮ ਕਰਨ ਦਾ ਦਾਅਵਾ ਕਰ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾਧੀ ਸੀ - ਪੰਨੂ

ਚੰਡੀਗੜ੍ਹ, 31 ਮਈ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ'' ਮੁਹਿੰਮ ਸਬੰਧੀ ਦਿੱਤੇ ਬਿਆਨ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। 'ਆਪ' ਆਗੂ ਬਲਤੇਜ ਪੰਨੂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਤਿਹਾਸਕ ਮੁਹਿੰਮ ਦੀ ਸਫਲਤਾ ਵਿਰੋਧੀ ਪਾਰਟੀਆਂ ਲਈ ਗੰਭੀਰ ਮੁਸੀਬਤ ਪੈਦਾ ਕਰ ਰਹੀ ਹੈ ਕਿਉਂਕਿ ਪੰਜਾਬ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਡਰੱਗ ਮਾਫ਼ੀਆ ਵਿਰੁੱਧ ਇੰਨੇ ਵੱਡੇ ਪੱਧਰ 'ਤੇ ਕਾਰਵਾਈ ਸ਼ੁਰੂ ਕੀਤੀ ਹੈ। 


ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸੇ ਵੀ ਕਾਂਗਰਸ ਜਾਂ ਭਾਜਪਾ ਸ਼ਾਸਿਤ ਰਾਜ ਵਿੱਚ ਨਸ਼ਿਆਂ ਵਿਰੁੱਧ ਅਜਿਹੀ ਮੁਹਿੰਮ ਅੱਜ ਤੱਕ ਨਹੀਂ ਚਲਾਈ ਗਈ। ਇਸੇ ਲਈ ਕੁਝ ਆਗੂ 'ਆਪ' ਸਰਕਾਰ ਦੀ ਮੁਹਿੰਮ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਪੰਨੂ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਵਿੱਚ ਪੰਜਾਬ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਨੇ ਮਿਲ ਕੇ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਇਸ ਸਮੇਂ ਦੌਰਾਨ 10 ਹਜ਼ਾਰ ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਹਜ਼ਾਰਾਂ ਕਿੱਲੋਗਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ। ਦੂਜੇ ਪਾਸੇ, ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀ ਇੱਕ ਵੱਡੀ ਟੀਮ ਪਿਛਲੇ ਦੋ ਹਫ਼ਤਿਆਂ ਤੋਂ ਪੰਜਾਬ ਦੇ ਹਰ ਖੇਤਰ ਦਾ ਦੌਰਾ ਕਰ ਰਹੀ ਹੈ ਅਤੇ ਸਮਾਜ ਨੂੰ ਨਸ਼ੇ ਤੋਂ ਮੁਕਤ ਕਰਨ ਲਈ ਜਾਗਰੂਕਤਾ ਮੁਹਿੰਮਾਂ ਚਲਾ ਰਹੀ ਹੈ।

ਪੰਨੂ ਨੇ ਕਾਂਗਰਸ ਪਾਰਟੀ ਅਤੇ ਹੋਰ ਵਿਰੋਧੀ ਆਗੂਆਂ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਹ ਉਹੀ ਲੋਕ ਹਨ ਜੋ ਸੱਤਾ ਵਿੱਚ ਆਉਣ 'ਤੇ ਅਫ਼ੀਮ ਅਤੇ ਭੁੱਕੀ ਦੀਆਂ ਦੁਕਾਨਾਂ ਖੋਲ੍ਹਣ ਦੀ ਗੱਲ ਕਰਦੇ ਹਨ ਕਿਉਂਕਿ ਇਹ ਲੋਕ ਨਹੀਂ ਚਾਹੁੰਦੇ ਕਿ ਪੰਜਾਬ ਵਿੱਚੋਂ ਨਸ਼ਾ ਖ਼ਤਮ ਹੋਵੇ, ਸਗੋਂ ਉਹ ਲੋਕਾਂ ਨੂੰ ਇੱਕ ਨਸ਼ਾ ਛੱਡਣ ਤੋਂ ਬਾਅਦ ਦੂਜੇ ਨਸ਼ੇ ਦਾ ਆਦੀ ਬਣਾਉਣਾ ਚਾਹੁੰਦੇ ਹਨ। ਪੰਨੂ ਨੇ ਦੋਸ਼ ਲਾਇਆ ਕਿ ਜਦੋਂ ਇਹ ਪਾਰਟੀਆਂ ਸੱਤਾ ਵਿੱਚ ਸਨ, ਤਾਂ ਡਰੱਗ ਮਾਫ਼ੀਆ ਵਿਰੁੱਧ ਕਾਰਵਾਈ ਕਰਨ ਦੀ ਬਜਾਏ, ਉਨ੍ਹਾਂ ਨੇ ਉਨ੍ਹਾਂ ਨੂੰ ਸਰਪ੍ਰਸਤੀ ਦਿੱਤੀ ਅਤੇ ਰਾਜਨੀਤਿਕ ਅਤੇ ਆਰਥਿਕ ਲਾਭ ਕਮਾਏ।

ਉਨ੍ਹਾਂ ਸਾਬਕਾ ਕਾਂਗਰਸ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ 2017 ਵਿੱਚ ਉਨ੍ਹਾਂ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਵਾਅਦਾ ਕੀਤਾ ਸੀ ਕਿ ਉਹ ਚਾਰ ਹਫ਼ਤਿਆਂ ਵਿੱਚ ਨਸ਼ਾ ਖ਼ਤਮ ਕਰ ਦੇਣਗੇ, ਪਰ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਕੁਝ ਨਹੀਂ ਕੀਤਾ, ਸਗੋਂ ਉਨ੍ਹਾਂ ਦੇ ਰਾਜ ਵਿੱਚ ਨਸ਼ੇ ਦੀ ਸਮੱਸਿਆ ਹੋਰ ਵਧ ਗਈ।

ਪੰਨੂ ਨੇ ਕਿਹਾ ਕਿ ਨਸ਼ਿਆਂ ਦੇ ਮੁੱਦੇ 'ਤੇ ਵਿਰੋਧੀ ਪਾਰਟੀਆਂ ਦਾ ਟਰੈਕ ਰਿਕਾਰਡ ਬਹੁਤ ਮਾੜਾ ਰਿਹਾ ਹੈ ਅਤੇ ਇਸ ਲਈ ਉਨ੍ਹਾਂ ਨੂੰ ਇਸ ਮੁੱਦੇ 'ਤੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਇਹ ਮੁਹਿੰਮ ਕੋਈ ਸਿਆਸੀ ਸਟੰਟ ਨਹੀਂ ਹੈ, ਸਗੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਇੱਕ ਲੋਕ ਅੰਦੋਲਨ ਹੈ। ਪੁਲਿਸ ਪ੍ਰਸ਼ਾਸਨ ਅਤੇ ਆਮ ਜਨਤਾ ਦੇ ਨਾਲ ਮਿਲ ਕੇ, ਅਸੀਂ ਨਸ਼ੇ ਦੀ ਸਮੱਸਿਆ ਨੂੰ ਜੜ੍ਹ ਤੋਂ ਖ਼ਤਮ ਕਰ ਰਹੇ ਹਾਂ।

No comments:


Wikipedia

Search results

Powered By Blogger