SBP GROUP

SBP GROUP

Search This Blog

Total Pageviews

Tuesday, June 10, 2025

ਭਾਸ਼ਾ ਵਿਭਾਗ, ਐੱਸ.ਏ.ਐੱਸ.ਨਗਰ ਵਿਖੇ ਉਰਦੂ ਆਮੋਜ਼ ਦੀ ਸਿਖਲਾਈ 01 ਜੁਲਾਈ ਤੋਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜੂਨ : ਭਾਸ਼ਾ ਵਿਭਾਗ, ਪੰਜਾਬ ਮਾਂ-ਬੋਲੀ ਪੰਜਾਬੀ ਦੇ ਨਾਲ਼-ਨਾਲ਼ ਹੋਰਨਾਂ ਜ਼ੁਬਾਨਾਂ ਦੇ ਵਿਕਾਸ ਲਈ ਵੀ ਸਰਗਰਮ ਰਹਿੰਦਾ ਹੈ। ਇਸੇ ਕੜੀ ਵਿੱਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਵਿਖੇ ਉਰਦੂ ਆਮੋਜ਼ ਸਿਖਲਾਈ 01 ਜੁਲਾਈ 2025 ਤੋਂ ਸ਼ੁਰੂ ਕੀਤੀ ਜਾ ਰਹੀ ਹੈ।


ਇਸ ਸਬੰਧੀ ਡਾ. ਦਰਸ਼ਨ ਕੌਰ, ਖੋਜ ਅਫ਼ਸਰ, ਐੱਸ.ਏ.ਐੱਸ.ਨਗਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 01 ਜੁਲਾਈ 2025 ਤੋਂ ਸ਼ੁਰੂ ਹੋਣ ਵਾਲ਼ੇ ਉਰਦੂ ਆਮੋਜ਼ ਦੇ ਕੋਰਸ ਦੀ ਦਾਖਲਾ ਅਤੇ ਪ੍ਰੀਖਿਆ ਫੀਸ ਯਕਮੁਸ਼ਤ 500 ਰੁਪਏ ਨਿਸ਼ਚਿਤ ਕੀਤੀ ਗਈ ਹੈ। ਇਸ ਕੋਰਸ ਦੀ ਮਿਆਦ 6 ਮਹੀਨੇ ਅਤੇ ਜਮਾਤ ਦਾ ਸਮਾਂ ਰੋਜ਼ਾਨਾ ਇੰਕ ਘੰਟਾ ਹੋਵੇਗਾ। ਕਿਸੇ ਵੀ ਉਮਰ ਦਾ ਵਿਅਕਤੀ ਇਸ ਕੋਰਸ ਵਿੱਚ ਦਾਖਲਾ ਲੈ ਸਕਦਾ ਹੈ। ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਵੀ ਉਰਦੂ ਆਮੋਜ਼ ਦੀ ਸਿਖਲਾਈ ਲੈ ਸਕਦੇ ਹਨ। ਉਰਦੂ ਆਮੋਜ਼ ਦੀ ਸਿਖਲਾਈ ਲਈ ਫਾਰਮ ਭਰਨ ਲਈ ਆਖਰੀ ਮਿਤੀ 27/06/2025 ਰੱਖੀ ਗਈ ਹੈ। ਦਾਖਲਾ ਲੈਣ ਦੇ ਚਾਹਵਾਨ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ. 518 (ਏ), ਚੌਥੀ ਮੰਜ਼ਿਲ, ਐੱਸ.ਏ.ਐੱਸ.ਨਗਰ ਤੋਂ ਦਾਖਲਾ ਫਾਰਮ ਕਿਸੇ ਵੀ ਕੰਮਕਾਜ ਵਾਲ਼ੇ ਦਿਨ (ਦਫ਼ਤਰੀ ਸਮੇਂ ਦੌਰਾਨ) ਮੁਫ਼ਤ ਪ੍ਰਾਪਤ ਕਰ ਸਕਦੇ ਹਨ। ਦਾਖ਼ਲਾ ਫਾਰਮ ਭਰਨ ਉਪਰੰਤ ਦਫ਼ਤਰ ਵਿਖੇ 27 ਜੂਨ 2025 ਤੱਕ ਦਸਤੀ ਜਮ੍ਹਾਂ ਕਰਵਾਏ ਜਾ ਸਕਦੇ ਹਨ।

No comments:


Wikipedia

Search results

Powered By Blogger