ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਜੂਨ : ਅੱਜ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ, ਸਰਕਾਰੀ ਕਾਲਜ, ਐਸ ਏ ਐਸ ਵਿਖੇ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੌਰ ਦੀ ਅਗਵਾਈ ਹੇਠ ਕਾਲਜ ਵਿਚ 11 ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਜਿਸ ਵਿਚ ਐਨ. ਸੀ. ਸੀ ਕ੍ਰੈਡਿਟਸ ਨੇ ਵੱਡੀ ਗਿਣਤੀ ਵਿਚ ਭਾਗ ਲਿਆ।
ਨਾਲ ਹੀ ਕਾਲਜ ਦੇ ਐਨ ਐਸ ਐਸ ਵਿਭਾਗ ਦੇ 100 ਤੋਂ ਵੱਧ ਵਲੰਟੀਅਰਜ਼ ਨੇ ਹਿੱਸਾ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਯੋਗਾ ਕਰਨਾ ਸਿਰਫ਼ ਸਰੀਰਕ ਤੰਦਰੁਸਤੀ ਤੱਕ ਸੀਮਿਤ ਨਹੀ ਹੈ ਬਲਕਿ ਤਨ ਅਤੇ ਮਨ ਨੂੰ ਊਰਜਾਵਾਨ ਰੱਖਣ ਦਾ ਵੀ ਇਕ ਮਾਧਿਅਮ ਹੈ।
"11ਵੇਂ ਯੋਗ ਦਿਵਸ ਦੇ ਮੌਕੇ ਤੇ ਸਰੀਰਕ-ਸਿਖਿਆ ਵਿਭਾਗ ਦੇ ਮੁਖੀ,ਪ੍ਰੋ ਸਿਮਰਪ੍ਰੀਤ ਕੌਰ ਨੂੰ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੋਹਾਲੀ ਵਲੋਂ ਕਰਵਾਏ ਗਏ ਸੀ ਐਮ ਦੀ ਯੋਗਸ਼ਾਲਾ ਵਿਚ ਸਨਮਾਨਿਤ ਕੀਤਾ ਗਿਆ।


No comments:
Post a Comment