SBP GROUP

SBP GROUP

Search This Blog

Total Pageviews

Tuesday, June 10, 2025

ਮਲਕੀਤ ਥਿੰਦ ਨੇ ਵਣ ਭਵਨ ਮੋਹਾਲੀ ਵਿਖੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

 ਪੰਜਾਬ ਸਰਕਾਰ ਪੱਛੜੇ ਵਰਗਾਂ ਲਈ ਹੈ ਤਤਪਰ : ਅਮਨ ਅਰੋੜਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 10 ਜੂਨ : ਪੰਜਾਬ ਸਰਕਾਰ ਪੰਜਾਬ ਦੇ ਪਛੜੇ ਵਰਗਾ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਇਹ ਪ੍ਰਗਟਾਵਾ ਕੈਬਿਨਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕੀਤਾ ।

     ਉਹ ਕਲ੍ਹ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਨਵ-ਨਿਯੁਕਤ ਚੇਅਰਮੈਨ ਮਲਕੀਤ ਥਿੰਦ ਦੇ ਵਣ ਭਵਨ ਮੋਹਾਲੀ ਵਿਖੇ ਚੇਅਰਮੈਨ ਦਾ ਅਹੁਦਾ ਸੰਭਾਲਣ ਮੌਕੇ ਪਹੁੰਚੇ ਸੀ।


   ਉਨ੍ਹਾਂ ਕਿਹਾ ਕਿ ਪੱਛੜੇ ਵਰਗ ਦੇ ਲੋਕਾਂ ਦੇ ਰਹਿਣ ਲਈ ਮਕਾਨ, ਵਿਦਿਆਰਥੀਆਂ ਲਈ ਵਜ਼ੀਫਾ ਸਕੀਮ ਅਤੇ ਕਾਰੋਬਾਰ ਕਰਨ ਲਈ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਮੁਹਈਆ ਕਰਵਾਈ ਜਾ ਰਹੀ ਹੈ। 

     ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਰਾਜ ਵਿੱਚ ਪੱਛੜੇ ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਆਉਂਦੀਆਂ ਸਹੂਲਤਾਂ ਰੁਕੀਆਂ ਰਹੀਆਂ, ਜਿਨ੍ਹਾਂ ਨੂੰ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਮੁੜ ਬਹਾਲ ਕਰ ਕੇ ਉਹਨਾਂ ਦੇ ਉੱਜਲ ਭਵਿੱਖ ਦਾ ਰਸਤਾ ਖੋਲਿਆ। 

      ਉਹਨਾਂ ਕਿਹਾ ਕਿ ਪੰਜਾਬ ਰਾਜ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਪੰਜਾਬ ਦੇ ਸਮੂਹ ਪੱਛੜੇ ਵਰਗਾਂ ਦੀ ਭਲਾਈ ਲਈ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਮਲਕੀਤ ਸਿੰਘ ਥਿੰਦ ਬਿਲਕੁਲ ਇਸ ਅਹੁਦੇ ਲਈ ਯੋਗ ਵਿਅਕਤੀ ਹਨ, ਜਿਨ੍ਹਾਂ ਨੇ ਲੰਬਾ ਸਮਾਂ ਆਮ ਲੋਕਾਂ ਵਿੱਚ ਰਹਿ ਕੇ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਦੂਰ ਕਰਨ ਲਈ ਕੰਮ ਕੀਤਾ ਹੋਇਆ ਹੈ।

    ਇਸ ਮੌਕੇ ਕਮਿਸ਼ਨ ਦੇ ਨਵ-ਨਿਯੁਕਤ ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਜਿੱਥੇ ਸਰਕਾਰ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜਿੰਮੇਵਾਰੀ ਲਈ ਸ਼ੁਕਰਾਨਾ ਪ੍ਰਗਟ ਕੀਤਾ, ਉਥੇ ਕਿਹਾ ਕਿ ਉਹ ਪੱਛੜੇ ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਬਿਹਤਰੀ ਲਈ ਹੋਰ ਸਹੂਲਤਾਂ ਦੇਣ ਅਤੇ ਰਾਖਵੇਂਕਰਨ ਵਿੱਚ ਵਾਧਾ  ਲਾਗੂ ਕਰਾਉਣ ਲਈ ਹਰ ਸੰਭਵ ਯਤਨ ਕਰਨਗੇ।

     ਇਸ ਮੌਕੇ ਵਿਧਾਇਕ ਜਗਦੀਪ ਗੋਲਡੀ ਕੰਬੋਜ, ਸ਼ਮਿੰਦਰ ਸਿੰਘ ਖਿੰਡਾ ਚੇਅਰਮੈਨ ਪੰਜਾਬ ਐਗਰੋ, ਵਿਧਾਇਕ ਨਰਿੰਦਰ ਸਿੰਘ ਸਵਨਾ ਤੋਂ ਇਲਾਵਾ ਹੋਰ ਵੀ ਅਹਿਮ ਸਖਸ਼ੀਅਤਾਂ ਹਾਜ਼ਰ ਸਨ।

No comments:


Wikipedia

Search results

Powered By Blogger