SBP GROUP

SBP GROUP

Search This Blog

Total Pageviews

Monday, June 16, 2025

ਸੀ ਐਮ ਦੀ ਯੋਗਸ਼ਾਲਾ ਲੋਕਾਂ ਵਿੱਚ ਯੋਗਾ ਕਰਕੇ ਸਿਹਤ ਪ੍ਰਤੀ ਚੇਤੰਨ ਹੋਣ ਦਾ ਉਤਸ਼ਾਹ ਭਰ ਰਹੀ ਹੈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 16 ਜੂਨ, : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਸ਼ੁਰੂ ਕੀਤੀ ਸੀ ਐਮ ਦੀ ਯੋਗਸ਼ਾਲਾ ਵਿੱਚ ਲੋਕਾਂ ਨੂੰ ਬਿਮਾਰੀ ਮੁਕਤ ਕਰਨ ਅਤੇ ਸਿਹਤਮੰਦ ਜੀਵਨ ਦੇਣ ਲਈ ਮੁਫ਼ਤ ਯੋਗਾ ਕਲਾਸਾਂ ਲਗਾਈਆਂ ਜਾਂਦੀਆਂ ਹਨ।


ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਪ੍ਰਤਿਮਾ ਡਾਵਰ ਨੇ ਕਿਹਾ ਕਿ ਜਿੱਥੇ ਵੀ ਲੋਕ ਯੋਗਾ ਕਰਨ ਲਈ ਤਿਆਰ ਹਨ, ਉੱਥੇ ਸੀ.ਐਮ.ਦੀ ਯੋਗਸ਼ਾਲਾ ਅਧੀਨ ਪੰਜਾਬ ਭਰ ਵਿੱਚ 25 ਲੋਕਾਂ ਦੇ ਸਮੂਹਾਂ ਵਿੱਚ ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ, ਜਿਸ ਵਿੱਚ ਮੁਫ਼ਤ ਯੋਗਾ ਟ੍ਰੇਨਰ ਉਪਲਬਧ ਕਰਵਾਏ ਜਾਂਦੇ ਹਨ। ਲੋਕਾਂ ਨੂੰ ਯੋਗਾ ਸਿਖਾਉਣ ਲਈ, ਸਿਖਲਾਈ ਪ੍ਰਾਪਤ ਯੋਗਾ ਟ੍ਰੇਨਰਾਂ ਦੁਆਰਾ ਵੱਖ-ਵੱਖ ਜ਼ਿਲ੍ਹਿਆਂ ਵਿੱਚ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਅਤੇ ਪੰਜਾਬ ਭਰ ਦੇ ਹਰ ਜ਼ਿਲ੍ਹੇ ਦੇ ਲੋਕ ਇਨ੍ਹਾਂ ਯੋਗਾ ਕਲਾਸਾਂ ਦਾ ਲਾਭ ਲੈ ਰਹੇ ਹਨ। ਇਸ ਮੁਹਿੰਮ ਲਈ, ਪੰਜਾਬ ਦੇ ਸਾਰੇ ਲੋਕ, ਭਾਵੇਂ ਉਹ ਸ਼ਹਿਰੀ ਹੋਣ ਜਾਂ ਪਿੰਡ ਵਾਸੀ, ਹਰ ਕੋਈ ਪੰਜਾਬ ਸਰਕਾਰ ਦੇ ਬਹੁਤ ਧੰਨਵਾਦੀ ਹਨ, ਜਿਸਨੇ ਸਿਹਤਮੰਦ ਜ਼ਿੰਦਗੀ ਜਿਊਣ ਦਾ ਸਹੀ ਰਸਤਾ ਦਿਖਾਇਆ ਹੈ।

   ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਮੁਹਿੰਮ ਹੈ ਕਿ ਹਰ ਘਰ ਯੋਗਾ ਕਰੇ, ਹਰ ਘਰ ਸਿਹਤਮੰਦ ਹੋਵੇ। ਇਹ ਇੱਕ ਬਹੁਤ ਵਧੀਆ ਉਪਰਾਲਾ ਹੈ, ਇਸ ਲਈ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤਮੰਦ ਤੇ ਰੰਗਲੇ ਪੰਜਾਬ ਨੂੰ ਉਤਸ਼ਾਹਿਤ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਲੋਕਾਂ ਦੇ ਚਿਹਰਿਆਂ 'ਤੇ ਯੋਗਾ ਕਰਨ ਦਾ ਉਤਸ਼ਾਹ ਸਾਫ਼ ਦਿਖਾਈ ਦੇ ਰਿਹਾ ਹੈ। ਜ਼ਿਲ੍ਹਾ ਕੋਆਰਡੀਨੇਟਰ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ 22 ਜੂਨ 2023 ਤੋਂ ਕਲਾਸਾਂ ਸ਼ੁਰੂ ਹੋਈਆਂ ਸਨ ਅਤੇ ਉਦੋਂ ਤੋਂ ਕਲਾਸਾਂ ਦੀ ਗਿਣਤੀ ਵੱਧ ਰਹੀ ਹੈ। ਲੋਕਾਂ ਦੀ ਯੋਗਾ ਕਲਾਸਾਂ ਵਿੱਚ ਦਿਲਚਸਪੀ ਅਤੇ ਉਨ੍ਹਾਂ ਦੀ ਜੀਵਨ ਸ਼ੈਲੀ ਵਿੱਚ ਬਦਲਾਅ, ਉਨ੍ਹਾਂ ਦਾ ਉਤਸ਼ਾਹ ਦੇਖ ਕੇ ਬਹੁਤ ਖੁਸ਼ੀ ਹੁੰਦੀ ਹੈ। ਬਿਮਾਰੀਆਂ ਤੋਂ ਪੀੜਤ ਲੋਕਾਂ ਨੇ ਆਪਣੇ ਫੀਡਬੈਕ ਵਿੱਚ ਦੱਸਿਆ ਹੈ ਕਿ ਯੋਗਾ ਨੇ ਉਨ੍ਹਾਂ ਨੂੰ ਇੱਕ ਨਵਾਂ ਜੀਵਨ ਦਿੱਤਾ ਹੈ, ਯੋਗਾ ਨੇ ਉਨ੍ਹਾਂ ਦੀ ਬਹੁਤ ਮਦਦ ਕੀਤੀ ਹੈ। ਇਸ ਰਾਹੀਂ ਅਸੀਂ ਸਾਰੇ ਉਤਸ਼ਾਹ ਅਤੇ ਖੁਸ਼ੀ ਨਾਲ ਭਰਪੂਰ ਮਹਿਸੂਸ ਕਰਨ ਲੱਗ ਪਏ ਹਾਂ। ਲੋਕਾਂ ਨੇ ਦੱਸਿਆ ਕਿ ਯੋਗ ਸਾਡੇ ਸਾਰਿਆਂ ਦੇ ਜੀਵਨ ਦਾ ਹਿੱਸਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਬੇਨਤੀ ਹੈ ਕਿ ਹਰ ਘਰ ਵਿੱਚ ਯੋਗ ਦੀ ਇਹ ਮੁਹਿੰਮ ਪੂਰੇ ਪੰਜਾਬ ਵਿੱਚ ਇਸੇ ਤਰ੍ਹਾਂ ਜਾਰੀ ਰਹੇ।

No comments:


Wikipedia

Search results

Powered By Blogger