SBP GROUP

SBP GROUP

Search This Blog

Total Pageviews

Thursday, June 12, 2025

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਨਸ਼ਾ ਛੱਡਣ ਵਾਲਿਆਂ ਨੂੰ ਦੇ ਰਹੀ ਹੈ ਨਵਾਂ ਜੀਵਨ

 ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਜੂਨ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਜੰਗ ਦੇ ਹਿੱਸੇ ਵਜੋਂ, 7 ਅਪ੍ਰੈਲ ਨੂੰ ਮੋਹਾਲੀ ਜ਼ਿਲ੍ਹੇ ਵਿੱਚ 'ਸੀ ਐਮ ਦੀ ਯੋਗਸ਼ਾਲਾ' ਤਹਿਤ ਇੱਕ ਨਵੀਂ ਪਹਿਲਕਦਮੀ ਸ਼ੁਰੂ ਕੀਤੀ ਗਈ। ਇਸ ਯੋਜਨਾ ਦਾ ਉਦੇਸ਼ ਉਨ੍ਹਾਂ ਲੋਕਾਂ ਦੀ ਮੱਦਦ ਕਰਨਾ ਹੈ, ਜੋ ਨਸ਼ੇ ਦੀ ਦਲਦਲ ਵਿੱਚ ਫਸੇ ਹੋਏ ਹਨ। ਇਸਦਾ ਉਦੇਸ਼ ਯੋਗਾ ਰਾਹੀਂ ਲੋਕਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਮਜ਼ਬੂਤ ਬਣਾਉਣਾ ਹੈ, ਤਾਂ ਜੋ ਉਹ ਇੱਕ ਸਿਹਤਮੰਦ ਅਤੇ ਸਕਾਰਾਤਮਕ ਜੀਵਨ ਜੀਅ ਸਕਣ।

       ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਗਾ ਕੋਆਰਡੀਨੇਟਰ ਪ੍ਰਤਿਮਾ ਡਾਵਰ ਨੇ ਦੱਸਿਆ ਕਿ ਇਹ ਕਲਾਸਾਂ ਰੋਜ਼ਾਨਾ ਸਵੇਰੇ 7:00 ਵਜੇ ਤੋਂ 8:00 ਵਜੇ ਤੱਕ ਸੈਕਟਰ-66 ਸਥਿਤ ਨਸ਼ਾ ਛੁਡਾਊ ਕੇਂਦਰ ਵਿੱਚ ਅਤੇ ਸ਼ਾਮ 4:00 ਵਜੇ ਤੋਂ 5:00 ਵਜੇ ਤੱਕ ਮੁੜ-ਵਸੇਬਾ ਕੇਂਦਰ ਵਿੱਚ ਲਗਾਈਆਂ ਜਾ ਰਹੀਆਂ ਹਨ। ਇਹ ਕਲਾਸਾਂ ਯੋਗ ਇੰਸਟ੍ਰਕਟਰ ਪੁਲਕਿਤ ਦੁਆਰਾ ਚਲਾਈਆਂ ਜਾ ਰਹੀਆਂ ਹਨ।


      ਪ੍ਰਤਿਮਾ ਡਾਵਰ ਨੇ ਕਿਹਾ ਕਿ ਨਸ਼ਾ ਛੱਡਣ ਵਾਲੇ ਵੱਡੀ ਗਿਣਤੀ ਨੌਜਵਾਨ ਇਨ੍ਹਾਂ ਕਲਾਸਾਂ ਵਿੱਚ ਹਿੱਸਾ ਲੈ ਰਹੇ ਹਨ ਅਤੇ ਨਿਯਮਿਤ ਤੌਰ 'ਤੇ ਯੋਗਾ ਅਭਿਆਸ ਕਰਕੇ ਉਨ੍ਹਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਲਾਭ ਹੋ ਰਿਹਾ ਹੈ। ਫੀਡਬੈਕ ਦੌਰਾਨ, ਭਾਗੀਦਾਰਾਂ ਨੇ ਕਿਹਾ ਕਿ ਯੋਗਾ ਕਰਨ ਨਾਲ ਉਹ ਮਾਨਸਿਕ ਸ਼ਾਂਤੀ, ਆਤਮ-ਵਿਸ਼ਵਾਸ ਅਤੇ ਹਾਂ-ਪੱਖੀ ਊਰਜਾ ਦਾ ਅਨੁਭਵ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਸਿਹਤਮੰਦ ਰੱਖਣ ਲਈ, ਨਸ਼ਾ ਛੁਡਾਊ ਕੇਂਦਰ ਛੱਡਣ ਤੋਂ ਬਾਅਦ ਵੀ, ਉਹ 'ਸੀ ਐਮ ਦੀ ਯੋਗਸ਼ਾਲਾ'  ਤਹਿਤ ਆਪਣੇ ਆਲੇ ਦੁਆਲੇ ਆਯੋਜਿਤ ਯੋਗਾ ਕਲਾਸਾਂ ਵਿੱਚ ਸ਼ਾਮਲ ਹੋਣਗੇ ਅਤੇ ਯੋਗ ਨੂੰ ਆਪਣੀ ਜ਼ਿੰਦਗੀ ਦਾ ਸਥਾਈ ਹਿੱਸਾ ਬਣਾਉਣਗੇ।

ਭਾਗੀਦਾਰਾਂ ਨੇ ਇਸ ਸ਼ਲਾਘਾਯੋਗ ਪਹਿਲਕਦਮੀ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਮੁਹਿੰਮ ਯਕੀਨੀ ਤੌਰ 'ਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵੱਲ ਇੱਕ ਮਜ਼ਬੂਤ ਕਦਮ ਹੈ।

ਇਹ ਪਹਿਲ ਨਾ ਸਿਰਫ਼ ਨਸ਼ੇ ਦੀ ਆਦਤ ਤੋਂ ਪੀੜਤ ਲੋਕਾਂ ਨੂੰ ਇੱਕ ਨਵਾਂ ਰਸਤਾ ਦਿਖਾ ਰਹੀ ਹੈ ਬਲਕਿ ਪੂਰੇ ਪੰਜਾਬ ਵਿੱਚ ਇੱਕ ਸਿਹਤਮੰਦ ਸਮਾਜ ਦੀ ਨੀਂਹ ਰੱਖਣ ਵੱਲ ਇੱਕ ਮਜ਼ਬੂਤ ਯਤਨ ਵੀ ਹੈ।

No comments:


Wikipedia

Search results

Powered By Blogger