Wednesday, June 4, 2025

ਕੇ.ਵੀ.ਕੇ. ਮੋਹਾਲੀ ਦੁਆਰਾ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਜਾਗਰੂਕਤਾ ਕੈਂਪ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 04 ਜੂਨ : ਕੇ.ਵੀ.ਕੇ. ਮੋਹਾਲੀ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐਸ.ਏ.ਐਸ. ਨਗਰ ਦੁਆਰਾ ਡਿਪਟੀ ਡਾਇਰੈਕਟਰ, ਡਾ. ਬਲਬੀਰ ਸਿੰਘ ਖੱਦਾ ਦੀ ਅਗਵਾਈ ਹੇਠ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ” ਦੇ ਤਹਿਤ ਅੱਜ ਪਿੰਡ ਸ਼ਤਾਬਗੜ੍ਹ, ਛੱਤ, ਭਾਂਖਰਪੁਰ, ਹੁਲਕਾ, ਕਲੌਲੀ ਅਤੇ ਰਾਮਗੜ੍ਹ ਵਿਖੇ ਜਾਗਰੂਕਤਾ ਕੈਂਪ ਲਗਾਏ ਗਏ। 


    ਕੈਂਪ ਦੌਰਾਨ ਡਾ. ਪਾਰੁਲ ਗੁਪਤਾ, ਡਾ. ਹਰਮੀਤ ਕੌਰ,  ਡਾ. ਮੁਨੀਸ਼ ਸ਼ਰਮਾ, ਡਾ. ਗੁਲਗੁਲ ਸਿੰਘ, ਡਾ. ਅਮਨਦੀਪ ਸਿੰਘ, ਮੱਛੀ ਪਾਲਣ ਵਿਭਾਗ ਤੋਂ ਡਾ. ਜਗਦੀਪ ਕੌਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤੋਂ ਪੁਨੀਤ ਗੁਪਤਾ, ਜਤਿੰਦਰ ਸਿੰਘ, ਜਸਪ੍ਰੀਤ ਸਿੰਘ, ਸੁੱਚਾ ਸਿੰਘ, ਸੁਖਬੀਰ ਸਿੰਘ ਅਤੇ ਕੋਆਪਰੇਟਿਵ ਸੋਸਾਇਟੀ ਦੇ ਸਕੱਤਰ ਸ. ਗੁਰਦੀਪ ਸਿੰਘ ਅਤੇ ਅਗਾਂਹਵਧੂ ਕਿਸਾਨ ਸ. ਦੀਦਾਰ ਸਿੰਘ ਨੇ ਕਿਸਾਨ ਵੀਰਾਂ, ਭੈਣਾਂ ਅਤੇ ਨੌਜਵਾਨਾਂ ਨੂੰ ਸਾਉਣੀ ਰੁੱਤ ਵਿੱਚ ਬੀਜੀਆਂ ਜਾਣ ਵਾਲੀਆਂ ਫ਼ਸਲਾਂ, ਡੇਅਰੀ ਫਾਰਮ, ਬੱਕਰੀ ਪਾਲਣ, ਮੱਛੀ ਪਾਲਣ ਦੀਆਂ ਨਵੀਨਤਮ ਤਕਨੀਕਾਂ ਅਤੇ ਖੇਤੀਬਾੜੀ, ਪਸ਼ੂ ਪਾਲਣ ਅਤੇ ਸਹਾਇਕ ਧੰਦਿਆਂ ਸੰਬੰਧੀ ਭਾਰਤ ਅਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger